ਇਸੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਭਾਰਤ ਦੀ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਜੋ ਬੇਲੋੜੇ ਟੈਕਸ ਲਗਾਏ ਗਏ ਹਨ ਉਨ੍ਹਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਸ. ਗੁਰਚਰਨ ਸਿੰਘ ਚੰਨੀ ਤੇ ਡਾ. ਇੰਦਰਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੈਟਰੋਲ-ਡੀਜਲ ਅਤੇ ਰਸੋਈ ਗੈਸ ਸਿਲੰਡਰ ਦੀਆਂ ਵਧੀਆ ਕੀਮਤਾ ਨੇ ਹਰੇਕ ਵਿਅਕਤੀ ਦੇ ਘਰ ਦਾ ਬਜਟ ਵਿਗਾੜ ਦਿੱਤਾ ਹੈ।
ਗਰੀਬ ਆਦਮੀ ਨੂੰ ਤਾਂ 2 ਵਕਤ ਦੀ ਰੋਟੀ ਕਮਾਕੇ ਖਾਣੀ ਅੋਖੀ ਹੋਈ ਪਈ ਹੈ, ਉਸ ਤੋਂ ਬਾਅਦ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਹੋਈ ਜਾਦਾਂ ਹੈ। ਸਰਕਾਰ ਨੇ ਮਹਿੰਗਾਈ ਕਰਕੇ ਗਰੀਬ ਲੋਕਾ ਦਾ ਲੱਕ ਹੀ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਸਾਹਿਬ ਨੂੰ ਦਿੱਤਾ ਗਿਆ ਹੈ ਜਿਸ ਵਿਚ ਪੈਟਰੋਲ ਡੀਜ਼ਲ ਤੇ ਰਸੋਟੀ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਬੇਲੋੜੇ ਵਾਧੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ। ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਸਾਹਿਬ ਦੇ ਰਾਹੀਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇਗਾ।