ਐਕਰ – ਤਰਨਤਾਰਨ ਵਿਖੇ ਸਰਕਾਰੀ ਮੁਲਾਜ਼ਮਾਂ ਦੇ ਸਾਂਝੇ ਮੁਹਾਜ਼ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ ਗੋਰਤੱਲਬ ਹੈ ਕਿ ਕੱਚੇ ਮੁਲਾਜ਼ਮਾਂ ਲੰਮੇ ਸਮੇਂ ਤੋਂ ਨੋਕਰੀ ਤੇ ਪੱਕਿਆਂ ਕਰਨ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ,ਡੀ ਏ ਦੀਆ ਕਿਸ਼ਤਾਂ ਜਾਰੀ ਕਰਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ , ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਆਦਿ ਦੀ ਮੰਗ ਕਰ ਰਹੇ ਹਨ ਇਸ ਮੌਕੇ ਪ੍ਰਦਸ਼ਨਕਾਰੀ ਆਗੂਆਂ ਕਾਰਜ਼ ਸਿੰਘ ਕੈਰੋਂ ਅਤੇ ਰਮੇਸ਼ ਕੁਮਾਰ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਣ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਉਨ੍ਹਾਂ ਕਿਹਾ ਕਿ ਅਗਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ
ਬਾਈਟ – ਕਾਰਜ਼ ਸਿੰਘ ਕੈਰੋਂ ਅਤੇ ਰਮੇਸ਼ ਕੁਮਾਰ ਮੁਲਾਜ਼ਮ ਆਗੂ