ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਰਾਲੀ ਮੰਡਾਂ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ ਜਿਸ ਦੌਰਾਨ ਜਗਬੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜ਼ਖ਼ਮੀ ਹੋਏ ਵਿਅਕਤੀ ਨੂੰ ਸਿਵਲ ਹਸਪਤਾਲ ਕੈਰੋਂ ਵਿਖੇ ਕਰਵਾਇਆ ਗਿਆ ਦਾਖ਼ਲ ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਪੀਡ਼ਤ ਵਿਅਕਤੀ ਜਗਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਾਂਝੀ ਜ਼ਮੀਨ ਹੈ ਜਿਸ ਦਾ ਕਿ ਵਟਾਂਦਰਾ ਸਾਰੇ ਚਾਚੇ ਤਾਇਆਂ ਨਾਲ ਵੱਖੋ ਵੱਖਰਾ ਹੋਇਆ ਹੋਇਆ ਹੈ ਪਰ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਉਨ੍ਹਾਂ ਦਾ ਆਪਦਾ ਹੀ ਸੁਖਚੈਨ ਸਿੰਘ ਉਨ੍ਹਾਂ ਨੂੰ ਹਰ ਰੋਜ਼ ਸ਼ਰਾਬ ਪੀ ਕੇ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਹਰ ਰੋਜ਼ ਹੀ ਉਨ੍ਹਾਂ ਨੂੰ ਆਪਣੀ ਜ਼ਮੀਨ ਵਿਚੋਂ ਜਾਣ ਤੋਂ ਰੋਕਦਾ ਸੀ ਅਤੇ ਜਦੋਂ ਉਹ ਸਵੇਰੇ ਆਪਣੇ ਘਰ ਤੋਂ ਆਪਣੀ ਜ਼ਮੀਨ ਵਿੱਚ ਪਸ਼ੂਆਂ ਵਾਸਤੇ ਚਾਰਾ ਲੈਣ ਲਈ ਜਾ ਰਿਹਾ ਸੀ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਰੋਕ ਕੇ ਪਹਿਲਾਂ ਤਾਂ ਉਸ ਨਾਲ ਗਾਲੀ ਗਲੋਚ ਕੀਤਾ ਤਾਂ ਉਹ ਚੁੱਪ ਕਰਕੇ ਆਪਣੇ ਘਰ ਵਾਪਸ ਆ ਗਿਆ ਜਿਸ ਤੋਂ ਬਾਅਦ ਉਕਤ ਵਿਅਕਤੀ ਇਕੱਤਰ ਹੋ ਕੇ ਉਸ ਦੇ ਗਲ ਪੈ ਗਏ ਅਤੇ ਉਸਦੀ ਅਤੇ ਉਸਦੇ ਪਰਿਵਾਰ ਦੀ ਗੰਭੀਰ ਕੁੱਟਮਾਰ ਕੀਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ ਪੀਡ਼ਤ ਵਿਅਕਤੀ ਜਗਬੀਰ ਸਿੰਘ ਨੇ ਜ਼ਿਲ੍ਹਾ ਤਰਨਤਾਰਨ ਦੇ ਐੱਸ ਐੱਸ ਪੀ ਅਤੇ ਥਾਣਾ ਸਿਟੀ ਦੇ ਐੱਸ ਐੱਚ ਓ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਉਕਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ
ਉਧਰ ਜਦ ਇਸ ਬਾਰੇ ਦੂਜੀ ਧਿਰ ਦੇ ਆਗੂ ਸੁਖਚੈਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਗਬੀਰ ਸਿੰਘ ਵੱਲੋਂ ਲਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜਗਬੀਰ ਸਿੰਘ ਦੀ ਕੋਈ ਕੁੱਟਮਾਰ ਨਹੀਂ ਕੀਤੀ ਅਤੇ ਨਾ ਹੀ ਉਹ ਸ਼ਰਾਬ ਪੀਂਦੇ ਹਨ ਉਨ੍ਹਾਂ ਕਿਹਾ ਕਿ ਸਗੋਂ ਜਗਬੀਰ ਸਿੰਘ ਹੁਣਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਹੈ ਅਤੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਹੈ
ਉਧਰ ਜਦ ਇਸ ਸਾਰੇ ਮਸਲੇ ਸਬੰਧੀ ਪੁਲਸ ਚੌਕੀ ਕੈਰੋਂ ਦੇ ਇੰਚਾਰਜ ਸਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਧਿਰਾਂ ਦੀਆਂ ਦਰਖਾਸਤਾਂ ਉਨ੍ਹਾਂ ਕੋਲ ਆ ਚੁੱਕੀਆਂ ਹਨ ਅਤੇ ਇਹ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹਨ ਅਤੇ ਇਨ੍ਹਾਂ ਦੋਵਾਂ ਦੀ ਮੈਡੀਕਲ ਰਿਪੋਰਟ ਆਉਣ ਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ ਕਰ ਦਿੱਤੀ ਜਾਵੇਗੀ
ਬਾਈਟ ਗੰਭੀਰ ਜ਼ਖ਼ਮੀ ਹੋਇਆ ਪੀਡ਼ਤ ਕਿਸਾਨ ਜਗਬੀਰ ਸਿੰਘ
ਬਾਈਟ ਜਗਬੀਰ ਸਿੰਘ ਦੀ ਪਤਨੀ ਸਿਮਰਨ ਕੌਰ
ਬਾਈਟ ਜਗਬੀਰ ਸਿੰਘ ਦਾ ਭਰਾ ਅਜੀਤ ਸਿੰਘ
ਬਾਈਟ ਦੂਜੀ ਧਿਰ ਜ਼ਖ਼ਮੀ ਸੁਖਚੈਨ ਸਿੰਘ
ਬਾਈਟ ਪੁਲੀਸ ਚੌਕੀ ਕੈਰੋਂ ਦੇ ਇੰਚਾਰਜ ਸਲਵਿੰਦਰ ਸਿੰਘ
ਰਿਪੋਰਟਰ ਜਸਬੀਰ ਸਿੰਘ