ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਅਬਨਹੀ ਸੋਸਾਇਟੀ ਆਈ ਸਫਾਈ ਕਰਮਚਾਰੀਆਂ ਦੇ ਨਾਲ।

ਅਬਨਹੀ ਸੋਸਾਇਟੀ ਆਈ ਸਫਾਈ ਕਰਮਚਾਰੀਆਂ ਦੇ ਨਾਲਅਬਨਹੀ ਸੋਸਾਇਟੀ ਆਈ ਸਫਾਈ ਕਰਮਚਾਰੀਆਂ ਦੇ ਨਾਲ।

ਜਗਰਾਉਂ 16ਜੂਨ ( ਜਸਵੀਰ ਸਿੰਘ ਜਸਵਿੰਦਰ ਸਿੰਘ ਡਾਂਗੀਆਂ) ਐਨ ਆਰ ਆਈ ਅਤੇ ਲੋਕਲ ਧੋਖੇਬਾਜ਼ ਲਾੜੇ ਅਤੇ ਲਾੜੀਆਂ ਦੇ ਖਿਲਾਫ ਸੰਘਰਸ਼ ਕਰਨ ਵਾਲੀ ਸੰਸਥਾ ਅਬਨਹੀ ਵੈੱਲਫੇਅਰ ਸੁਸਾਇਟੀ ਰਜਿ ਲੁਧਿਆਣਾ ਦੇ ਚੇਅਰਮੈਨ ਸ੍ਰੀ ਰਕੇਸ਼ ਸ਼ਰਮਾ ਅਤੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਨੇ ਅੱਜ ਜਗਰਾਉਂ ਵਿਖੇ ਚੱਲ ਰਹੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਵਿੱਚ ਸ਼ਾਮਲ ਹੋ ਕੇ ਮਜ਼ਦੂਰਾਂ ਦਾਸਾਥ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਹ ਇਨ੍ਹਾਂ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ ।ਠੇਕੇਦਾਰੀ ਸਿਸਟਮ ਖਤਮ ਕਰ ਦਿੱਤਾ ਜਾਵੇ। ਕੱਚੇ ਮਜ਼ਦੂਰਾਂ ਨੂੰ ਪੱਕੇ ਕਰਨ ਵਿੱਚ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰੇ। ਨਹੀਂ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਲੀਡਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿਚ ਆਪਣੀਆਂ ਰੋਟੀਆਂ ਨਾ ਸੇਕਣ। ਸਗੋਂ ਖੁੱਲ ਕੇ ਸਾਹਮਣੇ ਆਉਣ ਅਤੇ ਮਜ਼ਦੂਰਾਂ ਦਾ ਸਾਥ ਦੇਣ। ਅਬਨਹੀ ਦੇ ਮੈਂਬਰ ਪ੍ਮਪਰੀਤ , ਰਣਜੀਤ, ਮਨਪ੍ਰੀਤ ਅਤੇ ਤਰਨ ਵੀ ਹਾਜ਼ਰ ਸਨ।ਇਸ ਸਮੇਂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਰੁਣ ਗਿੱਲ ਅਤੇ ਉਨ੍ਹਾਂ ਦੀ ਟੀਮ ਨੇ ਅਬਨਹੀ ਦਾ ਧੰਨਵਾਦ ਕੀਤਾ।

Leave a Comment

Your email address will not be published. Required fields are marked *