ਜਗਰਾਉਂ 18 ਜੂਨ (ਜਸਵਿੰਦਰ ਸਿੰਘ ਡਾਂਗੀਆਂ/ ਜਸਬੀਰ ਸਿੰਘ ) ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਚਰਨਜੀਤ ਸਿੰਘ ਸੋਹਲ ਵੱਲੋਂ ਚੋਰਾਂ ਅਤੇ ਮਾਡ਼ੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਡੀਐੱਸਪੀ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਜਸਪਾਲ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਐੱਸ ਆਈ ਦਵਿੰਦਰ ਸਿੰਘ ਨੂੰ ਮਿਲੀ ਮੁਖ਼ਬਰ ਦੀ ਇਤਲਾਹ ਦੇ ਆਧਾਰ ਤੇ ਮੋਗਾ ਸਾਈਡ ਜੀਟੀ ਰੋਡ ਉੱਪਰ ਨਾਕਾ ਲਗਾਇਆ ਗਿਆ । ਅਨਮੋਲ ਗੋਇਲ ਪੈਸ਼ਨ ਪਲੱਸ ਮੋਟਰਸਾਈਕਲ ਉੱਪਰ ਮੋਗਾ ਸਾਈਡ ਨੂੰ ਆ ਰਿਹਾ ਸੀ , ਜਦ ਉਸ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਮੋਟਰਸਾਇਕਲ ਦੇ ਕੋਈ ਵੀ ਕਾਗਜ਼ਾਤ ਬਰਾਮਦ ਨਹੀਂ ਹੋਏ । ਜਦ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਅਨਮੋਲ ਗੋਇਲ ਮੋਟਰਸਾਈਕਲ ਵਗੈਰਾ ਚੋਰੀ ਕਰਨ ਦਾ ਆਦੀ ਹੈ। ਅਨਮੋਲ ਗੋਇਲ ਨੂੰ ਗ੍ਰਿਫ਼ਤਾਰ ਕਰਕੇ ਉਸ ਉੱਪਰ 379 ਆਈ ਪੀ ਸੀ , ਵਾਧਾ ਜੁਰਮ 411ਆਈ ਪੀ ਸੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ । ਪੁਲੀਸ ਵੱਲੋਂ ਅੱਗੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਜਸਪਾਲ ਸਿੰਘ ਧਾਲੀਵਾਲ ਨੇ ਚੋਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਇਹੋ ਜਿਹੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।