ਸੁਖਬੀਰ ਜੀ ਜਵਾਬ ਦੇਵੋ ਤੁਹਾਡਾ ਬਿਆਨ ਪੜ੍ਹ ਕੇ ਬਹੁਤ ਦੁੱਖ ਹੋਇਆ ਕਿ ਆਪਜੀ ਦੀ ਸਰਕਾਰ ਨੇ ਸੌਦਾ ਸਾਧ ਦਾ ਕੇਸ ਵਾਪਿਸ ਨਹੀਂ ਲਿਆ।
ਸੁਖਬੀਰ ਬਾਦਲ ਜੀ ਮਈ 2007 ਵਿਚ ਸਲਾਬਤਪੁਰਾ, ਜ਼ਿਲਾ ਬਠਿੰਡਾ, ਵਿਚਲੇ ਡੇਰੇ ਵਿਚ ਸੌਦਾ ਸਾਧ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਿਆ ਸੀ ਜਿਸ ਕਾਰਨ ਸਮੂਹ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਸਨ | ਗੁਰਮੀਤ ਰਾਮ ਰਹੀਮ ਦੇ ਖਿਲਾਫ ਮਈ 2007 ਵਿਚ ਥਾਣਾ ਕੋਤਵਾਲੀ ਬਠਿੰਡਾ ਵਿਚ IPC ਦੀ ਧਾਰਾ 153 A ਅਤੇ 295 A ਅਧੀਨ ਪਰਚਾ ਦਰਜ ਕੀਤਾ ਗਿਆ ਸੀ | ਇਸ ਕੇਸ ਵਿਚ ਆਈ ਜੀ ਪੱਧਰ ਦੇ ਅਧਿਕਾਰੀ ਨੇ ਜਾਂਚ ਕੀਤੀ ਸੀ ਤੇ ਅਖੌਤੀ ਸਾਧ ਨੂੰ ਦੋਸ਼ੀ ਪਾਇਆ ਸੀ ਪਰ ਬਾਅਦ ਵਿਚ ਬਠਿੰਡਾ ਪੁਲਿਸ ਨੇ ਤਕਰੀਬਨ ਸਾਡੇ ਚਾਰ ਸਾਲ ਸੌਦਾ ਸਾਧ ਦੇ ਖਿਲਾਫ ਅਦਾਲਤ ਵਿਚ ਚਲਾਣ ਪੇਸ਼ ਨਹੀਂ ਕੀਤਾ | ਆਪਜੀ ਦੀ ਸਰਕਾਰ ਨੇ ਕਰਵਾਈ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ
ਤੁਹਾਡੇ ਕਹਿਣ ਮੁਤਾਬਕ ਜਦੋਂ ਕੇਸ ਵਾਪਿਸ ਹੋਇਆ ਤਾਂ ਇਲੈਕਸ਼ਨ ਕੋਡ ਲੱਗਾ ਹੋਇਆ ਸੀ ਲੇਕਿਨ ਉਸਤੋ ਪਹਿਲੇ ਤਕਰੀਬਨ ਸਾਡੇ ਚਾਰ ਸਾਲ ਚਲਾਨ ਕਿਉ ਨਹੀ ਪੇਸ਼ ਕੀਤਾ ਗਿਆ ਅਤੇ ਆਪਜੀ ਦੇ ਹੋਮ ਮਿਨੀਸਟਰ ਹੁੰਦੀਆ ਅਦਾਲਤ ਵਿੱਚ ਉੱਚ ਪੁਲਿਸ ਅਧਿਕਾਰੀ ਵੱਲੋਂ ਹਲਫਨਾਮਾ ਪੇਸ਼ ਕਰਕੇ ਕੇਸ ਵਾਪਿਸ ਕਿਉ ਲਿਆ ਗਿਆ ਜੇਕਰ ਕੇਸ ਵਾਪਿਸ ਲੈਣ ਵੇਲੇ ਇਲੈਕਸ਼ਨ ਕੋਡ ਲੱਗਾ ਸੀ ਤਾਂ ਆਪਜੀ ਦੀ ਸਰਕਾਰ 2012 ਵਿੱਚ ਦੁਬਾਰਾ ਬਣਨ ਤੇ ਕੋਈ ਕਰਵਾਈ ਕਿਉ ਨਹੀ ਕੀਤੀ।
ਕੇਸ ਵਾਪਿਸ ਲੈਣ ਵਾਲੇ ਪੁਲਿਸ ਅਫ਼ਸਰਾਂ ਦੇ ਖਿਲਾਫ ਕਾਰਵਾਈ ਕਿਉ ਨਹੀਂ ਕੀਤੀ।
ਅਸਲ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਰਗਾ ਘੋਰ ਪਾਪ ਕਰਨ ਦੀ ਹਿਮਾਕਤ ਸੌਦੇ ਸਾਧ ਅਤੇ ਇਸ ਦੇ ਚੇਲਿਆਂ ਨੇ ਤਾਂ ਹੀ ਕਰਨ ਦੀ ਜ਼ੁਅਰਤ ਕੀਤੀ ਕਿਉਂਕਿ ਉਸਨੂੰ ਮਈ 2007 ਵਾਲੇ ਕੇਸ ਵਿਚ ਆਪਜੀ ਦੀ ਸਰਕਾਰ ਨੇ ਸ਼ਰੇਆਮ ਬਚਾਅ ਲਿਆ ਸੀ |
ਇਸ ਕੇਸ ਬਾਰੇ ਹੇਠਾਂ ਕੁਝ ਤੱਥ ਦਿਤੇ ਜਾ ਰਹੇ ਨੇ ।
1. ਸ਼ੁਰੂ ਵਿੱਚ ਇਸੇ ਕੇਸ ਵਿਚ ਸੌਦੇ ਸਾਧ ਨੇ ਵੀ ਹਾਈ ਕੋਰਟ ਚ ਇਕ ਪਟੀਸ਼ਨ ਪਾਈ ਸੀ ਤੇ ਜਿਸ ਦੇ ਜੁਆਬ ਵਿਚ ਉਸ ਵੇਲੇ ਦੇ ਬਠਿੰਡੇ ਦੇ ਐੱਸ ਐੱਸ ਪੀ ਨੌਨਿਹਾਲ ਸਿੰਘ ਨੇ ਵੀ ਕੋਰਟ ‘ਚ ਇੱਕ ਹਲਫਨਾਮਾ ਦਾਖਲ ਕੀਤਾ ਸੀ ਕਿ ਸਾਧ ਦੇ ਖਿਲਾਫ ਕੇਸ ਜਾਂਚ ਪੜਤਾਲ ਤੋਂ ਬਾਅਦ ਹੀ ਦਰਜ ਕੀਤਾ ਗਿਆ ਸੀ | ਮਤਲਬ ਪੁਲਿਸ ਨੇ ਸਬੂਤ ਇਕੱਠੇ ਕਰ ਲਏ ਸਨ। ਪਰ ਇਸ ਕੇਸ ਵਿਚ ਪੌਣੇ ਪੰਜ ਸਾਲ ਤੱਕ ਵੀ ਪੁਲਿਸ ਨੇ ਚਲਾਣ ਹੀ ਪੇਸ਼ ਨਹੀਂ ਕੀਤਾ ਤੇ ਉਲਟਾ ਫਰਵਰੀ 2012 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਬਠਿਡੇ ਦੀ ਅਦਾਲਤ ਚ ਕੈੰਸਲੇਸ਼ਨ ਰਿਪੋਰਟ ਪੇਸ਼ ਕਰ ਦਿੱਤੀ |
2. ਪੁਲਿਸ ਨੇ ਅਦਾਲਤ ਵਿਚ ਕੇਸ ਵਿੱਚ ਸ਼ਿਕਾਇਤ ਕਰਤਾ ਰਜਿੰਦਰ ਸਿੰਘ ਸਿੱਧੂ , ਜੋ ਆਪਜੀ ਦੀ ਪਾਰਟੀ ਦਾ ਕੌਂਸਲਰ ਸੀ, ਵਲੋਂ ਦਸਤਖਤ ਕੀਤਾ ਇਕ ਐਫੀਡੈਵਿਟ ਵੀ ਪੇਸ਼ ਕੀਤਾ ਕਿ ਉਹ ਸਲਾਬਤਪੁਰੇ ਵਾਲੇ ਇੱਕਠ ਚ ਹਾਜ਼ਰ ਨਹੀਂ ਸੀ। ਪੁਲਿਸ ਦਾ ਝੂਠ ਉਦੋਂ ਸਾਫ ਨੰਗਾ ਹੋ ਗਿਆ ਜਦੋਂ ਸ਼ਿਕਾਇਤ ਕਰਤਾ ਨੇ ਬਾਅਦ ਵਿਚ ਅਦਾਲਤ ਵਿਚ ਪੇਸ਼ ਹੋ ਕੇ ਦੱਸਿਆ ਕਿ ਐਫੀਡੈਵਿਟ ਉੱਤੇ ਉਸ ਦੇ ਦਸਤਖਤ ਹੀ ਨਹੀਂ ਸੀ |
3. ਜ਼ਿਕਰਯੋਗ ਹੈ ਕਿ 2007 ਵਿਚ ਆਪਣੀ ਜਾਂਚ ਰਿਪੋਰਟ ਵਿਚ ਉਸ ਵੇਲੇ ਦੇ ਪਟਿਆਲੇ ਦੇ ਆਈ ਜੀ ਪੁਲਿਸ ਨੇ ਸਲਾਬਤਪੁਰੇ ਵਾਲੇ ਇਕੱਠ ਵਿੱਚ ਹੋਏ ਸਾਰੇ ਘਟਨਾ ਚੱਕਰ ਦਾ ਜ਼ਿਕਰ ਕੀਤਾ ਸੀ |
4.ਜੁਲਾਈ 2014 ਚ ਸਾਧ ਨੇ ਬਠਿੰਡੇ ਦੀ ਸੈਸ਼ਨ ਕੋਰਟ ਚ ਇਕ ਹੋਰ ਅਰਜੀ ਪਾ ਦਿਤੀ ਤੇ ਕਿਹਾ ਕਿ ਪੰਜਾਬ ਪੁਲਿਸ ਉਸ ਖਿਲਾਫ ਚਲਾਣ ਹੀ ਪੇਸ਼ ਨਹੀਂ ਕਰ ਸਕੀ ਤੇ ਉਸ ਨੂੰ ਬਰੀ ਕੀਤਾ ਜਾਵੇ | ਅਖੀਰ ਬਠਿੰਡੇ ਦੀ ਸੈਸ਼ਨ ਕੋਰਟ ਨੇ ਅਖੌਤੀ ਸਾਧ ਨੂੰ ਇਸੇ ਅਧਾਰ ‘ਤੇ ਕੇਸ ਵਿਚੋਂ ਖਾਰਜ ਕਰ ਦਿੱਤਾ।
ਆਪਜੀ ਨੂੰ ਬੇਨਤੀ ਹੈ ਕਿ ਪੰਜਾਬ ਦੀ ਜਨਤਾ ਅਤੇ ਸਮੂੰਹ ਸਿੱਖ ਜੱਗਤ ਨੂੰ ਇਸ ਬਾਰੇ ਜਵਾਬ ਦਿੱਤਾ ਜਾਵੇ।
ਆਪਜੀ ਦੇ ਗਿਣ ਮਿੱਥ ਕੇ ਕੀਤੇ ਬੱਜਰ ਗੁਨਾਹ ਕਰਕੇ। ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਵੀ ਹੋਈਆ ਅਤੇ ਬੇਦੋਸ਼ੇ ਸਿੰਘ ਵੀ ਸ਼ਹੀਦ ਹੋਏ ਜਿਸ ਕਰਕੇ ਸਿੱਖ ਜੱਗਤ ਦੇ ਹਿਰਦੇ ਵਲੂੰਧਰੇ ਗਏ।
ਕੈਪਟਨ ਸਰਕਾਰ ਵੀ ਸਾਡੇ
ਚਾਰ ਸਾਲ ਤੱਕ ਇਹਨਾਂ ਕੈਸਾ ਵਿੱਚ ਪੰਜਾਬ ਦੀ ਜਨਤਾ ਨੂੰ ਇਨਸਾਫ਼ ਨਾ ਦੇਣ ਲਈ ਪੂਰੀ ਤਰਾਂ ਜ਼ਿੰਮੇਵਾਰ ਹੈ।
ਗੁਰਚਰਨ ਸਿੰਘ ਚੰਨੀ
ਬੁਲਾਰਾ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ)