ਆਮ ਆਦਮੀ ਪਾਰਟੀ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਵਿੱਚ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਗੁਰਪਾਲ ਇੰਡੀਅਨ ਜਿਨ੍ਹਾਂ ਵੱਲੋਂ ਕਪੂਰਥਲਾ ਵਿੱਚ ਆਮ ਆਦਮੀ ਪਾਰਟੀ ਦਾ ਬੂਟਾ ਲਗਾਇਆ ਗਿਆ ਸੀ ਅਤੇ ਉਨ੍ਹਾਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਕਪੂਰਥਲਾ ਵਿੱਚ ਮਜ਼ਬੂਤੀ ਦੀਆਂ ਬੁਲੰਦੀਆਂ ਵੱਲ ਲਿਜਾਇਆ ਗਿਆ।
ਜ਼ਿਲ੍ਹਾ ਕਪੂਰਥਲਾ ਦੇ ਵੱਖ ਵੱਖ ਹਲਕਿਆਂ ਦੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸਾਰੇ ਅਹੁਦੇਦਾਰ ਅਤੇ ਵਾਲੰਟੀਅਰ ਘਰ ਘਰ ਜਾ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ, ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਅਕਾਲੀ ਅਤੇ ਕਾਂਗਰਸੀ ਦੋਨਾਂ ਪਾਰਟੀਆਂ ਨੂੰ ਤਿਆਗ ਕੇ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਾਉਣਗੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ 600 ਯੂਨਿਟ ਬਿਜਲੀ ਫਰੀ ਦਿੱਤੀ ਜਾਵੇਗੀ।
ਜ਼ਿਲ੍ਹਾ ਸਕੱਤਰ ਰਿਟਾਇਰਡ ਪ੍ਰਿੰਸੀਪਲ ਨਿਰਮਲ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਬੁਖਲਾਹਟ ਵਿੱਚ ਆ ਕੇ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਗਾਰੰਟੀ ਨੂੰ ਹਰ ਘਰ ਸੁਨੇਹੇ ਦੇ ਰੂਪ ਵਿਚ ਪਹੁੰਚਾਇਆ ਜਾਵੇਗਾ ਉਹਨਾ ਕਿਹਾ ਕਿ ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਆਪਣੇ ਕਾਟੋ ਕਲੇਸ਼ ਵਿੱਚ ਸੂਬੇ ਦੇ ਕੰਮਾਂ ਨੂੰ ਭੁੱਲ ਚੁੱਕੀ ਹੈ ਅਤੇ ਕਾਂਗਰਸ ਸਰਕਾਰ ਨੂੰ ਸੂਬੇ ਦਾ ਕੋਈ ਫਿਕਰ ਨਹੀਂ ਹੈ।