ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਕੇਂਦਰ ਸਰਕਾਰ ਵੱਲੋਂ ਪੱਤਰਕਾਰਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਪੰਜਾਬ ਪ੍ਰੈਸ ਕਲੱਬ ਵਲੋਂ ਰੋਸ ਮਾਰਚ

ਕੇਂਦਰ ਸਰਕਾਰ ਵੱਲੋਂ ਪੱਤਰਕਾਰਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਪੰਜਾਬ ਪ੍ਰੈਸ ਕਲੱਬ ਵਲੋਂ ਰੋਸ ਮਾਰ

*ਪੇਗਾਸਸ ਮਾਮਲੇ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ*
ਜਲੰਧਰ, 21 ਜੁਲਾਈ(),
ਕੇਂਦਰ ਸਰਕਾਰ ਵੱਲੋਂ ਪੇਗਾਸਸ ਸਪਈਵੇਅਰ ਸਾਫਟਵੇਅਰ ਰਾਹੀਂ ਪੱਤਰਕਾਰਾਂ ਸਮੇਤ 300 ਲੋਕਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਅੱਜ ਪੰਜਾਬ ਪ੍ਰੈਸ ਕਲੱਬ ਵਲੋਂ ਇੱਕ ਰੋਸ ਮਾਰਚ ਕੱਢਿਆ ਗਿਆ। ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ , ਸਤਨਾਮ ਸਿੰਘ ਮਾਣਕ, ਮਨਦੀਪ ਸ਼ਰਮਾ, ਮਲਕੀਤ ਬਰਾੜ ਅਤੇ ਪਾਲ ਸਿੰਘ ਨੌਲੀ ਦੀ ਅਗਵਾਈ ਹੇਠ ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਹਿੱਸਾ ਲਿਆ। ਇਹ ਰੋਸ ਮਾਰਚ ਪੰਜਾਬ ਪ੍ਰੈੱਸ ਕਲੱਬ ਤੋਂ ਸ਼ੁਰੂ ਹੋ ਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਯਾਦ ਵਿਚ ਬਣੇ ਚੌਂਕ ਤੱਕ ਗਿਆ। ਪੱਤਰਕਾਰਾਂ ਨੇ ਇਕ ਸੁਰ ਹੁੰਦਿਆਂ ਕੇਂਦਰ ਸਰਕਾਰ ਵੱਲੋਂ ਪੱਤਰਕਾਰਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਨਾਅਰੇਬਾਜ਼ੀ ਕੀਤੀ। ਪੱਤਰਕਾਰ ਭਾਈਚਾਰੇ ਨੇ ਇਸ ਮਾਮਲੇ ਨੂੰ ਦੇਸ਼ ਦੇ ਲੋਕਾਂ ਦੀ ਨਿੱਜਤਾ ਦੇ ਅਧਿਕਾਰ ਅਤੇ ਪ੍ਰੈਸ ਦੀ ਆਜ਼ਾਦੀ ਤੇ ਲੁਕਵਾਂ ਹਮਲਾ ਦਸਿਆ। ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੱਤਰਕਾਰਾਂ ਦੀ ਜਸੂਸੀ ਕਰਵਾਉਣੀ ਬਹੁਤ ਮੰਦਭਾਗੀ ਗੱਲ ਹੈ ਅਤੇ ਇਹ ਜਮਹੂਰੀ ਕਦਰਾਂ ਕੀਮਤਾਂ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਇਸ ਗੰਭੀਰ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਜ਼ਰਾਇਲ ਦੀ ਕੰਪਨੀ ਐਸ.ਐਸ.ਓ ਗਰੁੱਪ ਵੱਲੋਂ ਖਰੀਦੇ ਗਏ ਇਸ ਸੌਫਟਵੇਅਰ ਬਾਰੇ ਕੇਂਦਰ ਸਰਕਾਰ ਆਪਣੀ ਸਥਿਤੀ ਸਪਸ਼ਟ ਕਰੇ ਅਤੇ ਇਸ ਗੱਲ ਦੀ ਜਾਂਚ ਕਰਵਾਏ ਕਿ ਅਜਿਹਾ ਘਿਣੌਨਾ ਅਪਰਾਧ ਕਿਸ ਦੇ ਇਸ਼ਾਰੇ ਤੇ ਕੀਤਾ ਜਾ ਰਿਹਾ ਸੀ। ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਮੋਦੀ ਸਰਕਾਰ ਨਾਲ ਅਸਹਿਮਤੀ ਰੱਖਣ ਵਾਲੇ ਪੱਤਰਕਾਰਾਂ ਤੇ ਹੋਰ ਕਾਰਕੁੰਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਸਾਫਟਵੇਅਰ ਜਿਸ ਦੀ ਕੀਮਤ ਕਰੋੜਾਂ ਰੁਪਏ ਹੈ, ਉਸ ਬਾਰੇ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਸੁਪਰੀਮ ਕੋਰਟ ਦੇ ਮੌਜ਼ੂਦਾ ਜੱਜ ਕੋਲੋਂ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਪੱਤਰਕਾਰ ਭਾਈਚਾਰੇ ਨੇ ਪਹਿਰੇਦਾਰ ਅਖਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਦੀ ਕੇਂਦਰ ਸਰਕਾਰ ਵੱਲੋਂ ਕਥਿਤ ਤੌਰ ਤੇ ਕਰਵਾਈ ਜਾ ਰਹੀ ਜਸੂਸੀ ਦੀ ਵੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਇਸ ਪ੍ਰਦਰਸ਼ਨ ਵਿੱਚ ਸੁਨੀਲ ਰੂਦਰਾ, ਕਲੱਬ ਦੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ, ਹਰਵਿੰਦਰ ਸਿੰਘ ਫੁੱਲ, ਰਣਜੀਤ ਸਿੰਘ ਸੋਢੀ, ਤਜਿੰਦਰ ਸਿੰਘ ਰਾਜਨ, ਪਵਨਦੀਪ ਸਿੰਘ, ਜਸਬੀਰ ਸਿੰਘ ਸੋਢੀ, ਸੁਕਰਾਂਤ ਸਫ਼ਰੀ, ਇਕਬਾਲ ਸਿੰਘ, ਹਰੀਸ਼, ਸ਼ੈਲੀ, ਰਮੇਸ਼ ਭਗਤ, ਰਘੁਬੀਰ ਸਿੰਘ ਬਿੱਟੂ, ਅਨਿਲ, ਜਗਰੂਪ, ਨਿਸ਼ਾ ਸ਼ਰਮਾ, ਵਿਕਾਸ ਮੋਦਗਿਲ, ਜੇ.ਸੋਨਾ ਪੁਰੇਵਾਲ, ਸਵਦੇਸ਼ ਨਨਚਾਹਲ ਸਮੇਤ ਵੱਖ-ਵੱਖ ਅਦਾਰਿਆਂ ਦੇ ਪੱਤਰਕਾਰ ਹਾਜ਼ਰ ਸਨ।

Leave a Comment

Your email address will not be published. Required fields are marked *