ਆਪ। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਰਮਣੀਕ ਸਿੰਘ ਲੱਕੀ ਰੰਧਾਵਾ ਨੂੰ ਜੁਆਇੰਟ ਸਕੱਤਰ ਪੰਜਾਬ,ਡਾਕਟਰ ਸੰਜੀਵ ਸ਼ਰਮਾ, ਡਾਕਟਰ ਸ਼ਿਵ ਦਿਆਲ ਮਾਲੀ ਅਤੇ ਜਗਤਾਰ ਸੰਘੇੜਾ ਨੂੰ ਪੰਜਾਬ ਦਾ ਵਕਤਾ ਨਿਯੁਕਤ ਕੀਤਾ ਗਿਆ। ਇਸ ਮੌਕੇ ਤੇ ਜ਼ਿਲਾ ਪ੍ਰਧਾਨ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਅਤੇ ਰਾਜਵਿੰਦਰ ਰੌਂਤਾ ਪੰਜਾਬ ਪ੍ਰਧਾਨ ਮਹਿਲਾ ਵਿੰਗ ਨੇ ਨਵੇਂ ਅਉੱਦੇਦਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਜਨ ਜਨ ਤਾਂ ਪਹੁੰਚਾਉਣ ਵਿਚ ਕਾਮਯਾਬ ਹੋਣਗੇ।ਉਨਾਂ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਇਹ ਲੋਗ ਪਾਰਟੀ ਦੇ ਲਈ ਦਿਨ ਰਾਤ ਮਿਹਨਤ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਗੇ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨਗੇ ਅਤੇ ਪਾਰਟੀ ਸੰਗਠਨ ਲਈ ਹਰ ਵੇਲੇ ਤਿਆਰ ਰਹਿਣਗੇ।