ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਇਸ ਵਾਰ ਮੁੱਖ ਭੂਮਿਕਾ ਮਹਿਲਾਵਾਂ ਦੀ ਹੋਵੇਗੀ

03 ਅਗਸਤ… ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਇਸ ਵਾਰ ਮੁੱਖ ਭੂਮਿਕਾ ਮਹਿਲਾਵਾਂ ਦੀ ਹੋਵੇਗੀ…ਰਾਜਵਿੰਦਰ ਕੌਰ। *ਜੇ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ ਨੇ 2017 ਵਿੱਚ ਕਿਤੇ ਵਾਦੇ ਜਲਦ ਪੁਰੇ ਨਾਂ ਕੀਤੇ ਤਾਂ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਉਨਾਂ ਦਾ ਆਉਣ ਵਾਲੇ ਸਮੇਂ ਵਿੱਚ ਘੇਰਾਵ ਕਰੇਗੀ….* ਰਾਜਵਿੰਦਰ ਕੌਰ ਆਮ ਆਦਮੀ ਪਾਰਟੀ ਜਲੰਧਰ ਇਕਾਈ ਵੱਲੋਂ ਅੱਜ ਮਹਿਲਾ ਵਿੰਗ ਦੀ ਮੀਟਿੰਗ ਰਾਜਵਿੰਦਰ ਕੌਰ ਪੰਜਾਬ ਮਹਿਲਾ ਵਿੰਗ ਪ੍ਰਧਾਨ ਅਤੇ ਜ਼ਿਲਾ ਪ੍ਰਧਾਨ ਸੀਮਾ ਵਡਾਲਾ ਦੀ ਅਗੁਵਾਈ ਹੇਠ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਦੀਆਂ ਵਿਧਾਨਸਭਾ ਚੋਣਾਂ ਵਿੱਚ ਮਹਿਲਾਵਾਂ ਦੀਆਂ ਮੁੱਖ ਭੂਮਿਕਾ ਹੋਵੇਗੀ ਅਤੇ ਮਹਿਲਾਵਾਂ ਦਾ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ। ਨਾਲ ਹੀ ਉਨ੍ਹਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਕਿ ਇਸ ਵਾਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੁਗੀ। ਰਾਜਵਿੰਦਰ ਕੌਰ ਅਤੇ ਸੀਮਾ ਵਡਾਲਾ ਨੇ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਰ ਮੋਰਚੇ ਤੇ ਫੇਲ ਹੋ ਰਹੀ ਹੈ ਅਤੇ ਨਾਲ ਹੀ ਕਾਂਗਰਸ ਦੀ ਕੈਪਟਨ ਸਰਕਾਰ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਝੂਠੇ ਲਾਰੇ ਲਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਜੇਕਰ 2017 ਵਿੱਚ ਕਿਤੇ ਗਏ ਉਨਾਂ ਵਲੋਂ ਵਾਦੇ ਨਾਂ ਪੁਰੇ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਾ ਘੇਰਾਵ ਕੀਤਾ ਜਾਊਗਾ।ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਝੂਠੇ ਵੱਡੇ ਵੱਡੇ ਇਸ਼ਤਿਹਾਰ ਲਾ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ ਭਰ ਇਸ ਵਾਰ ਸੂਬੇ ਦੇ ਲੋਕਾਂ ਨੇ ਆਪਣਾ ਮੰਨ ਸਾਫ ਬਣਾ ਲਿਆ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੀ ਹੈ ਅਤੇ ਇਕ ਮੌਕਾ ਜ਼ਰੂਰ ਦਿਆਂਗੇ। ਮੀਟਿੰਗ ਵਿੱਚ ਹਰ ਵਰਗ ਦੀਆਂ ਮਹਿਲਾਵਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਦਿੱਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਉਨਾਂ ਨੇ ਕਿਹਾ ਇਸ ਵਾਰ ਘਰ ਘਰ ਵਿੱਚੋਂ ਇਕ ਹੀ ਆਵਾਜ਼ ਆ ਰਹੀ ਹੈ ਇਸ ਵਾਰ ਆਪ ਦੀ ਸਰਕਾਰ। ਚਾਹੇ ਮਹਿੰਗੀ ਬਿਜਲੀ ਦਾ ਮੁੱਦਾ ਹੋਵੇ, ਚਾਹੇ ਬੇਅਦਬੀ ਦਾ ਮੁੱਦਾ ਹੋਵੇ, ਚਾਹੇ ਝੂਠੀਆਂ ਸੌਹਾਂ ਖਾਣ ਦਾ, ਬੇਰੋਜ਼ਗਾਰੀ ਅਤੇ ਨਸ਼ਿਆਂ ਦਾ ਮੁੱਦਾ ਹੋਵੇ, ਕੈਪਟਨ ਸਰਕਾਰ ਹਰ ਥਾਂ ਤੇ ਫੇਲ ਹੀ ਰਹਿ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਜੌ ਕਿਹਾ ਉਹ ਕਰਕੇ ਵਿਖਾਇਆ ਅਤੇ ਆਪਣੇ ਵਾਦੇ ਪੁਰੇ ਕੀਤੇ। ਇਸ ਮੌਕੇ ਤੇ ਸ਼ਹਿਰ ਤੋਂ ਵੱਖ ਵੱਖ ਥਾਵਾਂ ਤੋਂ ਮਹਿਲਾਵਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਆਉਣ ਵਾਲੇ ਸਮੇਂ ਚ ਆਪ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚਲਣ ਦਾ ਕਿਹਾ। ਇਸ ਮੌਕੇ ਤੇ ਨਵਜੋਤ ਕੌਰ ਜਯੋਤੀ ਜੁਆਇੰਟ ਸਕੱਤਰ ਪੰਜਾਬ ਮਹਿਲਾ ਵਿੰਗ, ਮਨਿੰਦਰ ਕੌਰ ਪਾਬਲਾ ਬਲਾਕ ਪ੍ਰਧਾਨ, ਗੁਰਪ੍ਰੀਤ ਕੌਰ ਜੋਈਂਟ ਸਕੱਤਰ, ਕਵਿਤਾ ਬੱਬਰ ਸੈਂਟਰਲ ਹਲਕਾ ਇੰਚਾਰਜ,ਸ੍ਰੀਮਤੀ ਕੌਸ਼ਲ ਸੱਕਤਰ,ਮਨੀਸ਼, ਸੁਮਨ ਮੌਜੂਦ ਸਨ।

Leave a Comment

Your email address will not be published. Required fields are marked *