ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਪਟਵਾਰੀ ਅਤੇ ਕਾਨੂੰਗੋ ਨੌੰ ਅਗਸਤ ਤੋਂ ਆਪਣੀ ਕੰਮ ਛੋਡ਼ ਜਾਣਗੇ ਛੁੱਟੀ ਤੇ 

ਪਟਵਾਰੀ ਅਤੇ ਕਾਨੂੰਗੋ ਨੌੰ ਅਗਸਤ ਤੋਂ ਆਪਣੀ ਕੰਮ ਛੋਡ਼ ਜਾਣਗੇ ਛੁੱਟੀ ਤੇ

ਅੱਜ 6 ਅਗਸਤ 2021 ਜਗਰਾਉਂ ਤੋਂ ਜਸਵੀਰ ਸਿੰਘ ਹਰ ਰੋਜ਼ ਤਹਿਸੀਲ ਜਗਰਾਉਂ ਵਿਖੇ ਰੈਵਨਿਊ ਪਟਵਾਰ ਯੂਨੀਅਨ ਅਤੇ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਜਗਰਾਉਂ ਵੱਲੋਂ ਸਾਂਝੇ ਤੌਰ ਤੇ ਲਗਾਤਾਰ ਚੌਥੇ ਹਫ਼ਤੇ ਤਹਿਸੀਲ ਪੱਧਰੀ ਧਰਨਾ ਲਗਾਇਆ ਗਿਆ ਇਸ ਮੌਕੇ ਪ੍ਰਧਾਨ ਅਨਿਤ ਕੁਮਾਰ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਹ ਲਗਪਗ ਡੇਢ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ

ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਤਹਿਸੀਲ ਜਗਰਾਉਂ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਸਾਥੀ ਪੰਜਾਬ ਤਾਲਮੇਲ ਕਮੇਟੀ ਦੇ ਆਦੇਸ਼ ਦੇ ਮੁਤਾਬਕ ਮਿਤੀ 9 ਅਗਸਤ ਤੋਂ 12 ਅਗਸਤ ਤੱਕ ਸਮੂਹਿਕ ਛੁੱਟੀ ਤੇ ਜਾਣਗੇ ਅਤੇ 13 ਅਗਸਤ ਨੂੰ ਜ਼ਿਲ੍ਹਾ ਪੱਧਰੀ ਧਰਨੇ ਵਿਚ ਸ਼ਾਮਲ ਹੋਣਗੇ ਇਸ ਧਰਨੇ ਵਿਚ ਪਟਵਾਰੀ ਅਤੇ ਕਾਨੂੰਗੋ ਸਹਿਬਾਨਾਂ ਤੋਂ ਇਲਾਵਾ ਤਹਿਸੀਲ ਜਗਰਾਉਂ ਦੇ ਸਮੂਹ ਕਲੈਰੀਕਲ ਸਟਾਫ ਨੇ ਵੀ ਸ਼ਮੂਲੀਅਤ ਕੀਤੀ

Leave a Comment

Your email address will not be published. Required fields are marked *