ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 6 ਸਤੰਬਰ 2021 ਤੋਂ ਅਣਮਿੱਥੇ ਸਮੇਂ ਦੀ ਹੜਤਾਲ
ਅੱਜ 30 ਅਗਸਤ 2021 ਜਗਰਾਉਂ ਤੋਂ ਜਸਵੀਰ ਸਿੰਘ
ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ।ਸੈਕਟਰੀ ਅਵਤਾਰ ਸਿੰਘ,ਚੇਅਰਮੈਨ ,ਜੀ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦ ਮੋਦੀ ਸਰਕਾਰ ਦੇ ਹੁਕਮਾਂ ਤਹਿਤ ਹਰਿਆਣਾ ਸਰਕਾਰ ਵੱਲੋਂ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰਦੇ ਕਿਸਾਨਾਂ ਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਉਸ ਦਾ ਯੂਨੀਅਨ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ ਅਤੇ ਇਸ ਸਬੰਧੀ ਜੇਕਰ ਕਿਸਾਨ ਜੱਥੇਬੰਦੀਆਂ ਵਲੋਂ ਕੋਈ ਸਖ਼ਤ ਫੈਸਲਾ ਆਉਂਦਾ ਹੈ ਤਾਂ ਯੂਨੀਅਨ ਮੁਕੰਮਲ ਰੂਪ ਵਿੱਚ ਬੱਸਾਂ ਬੰਦ ਕਰਨ ਸਮੇਤ ਸਖ਼ਤ ਐਕਸ਼ਨ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਸੂਬਾ ਕਮੇਟੀ ਸੂਬਾਈ ਦੋਰੇ ਦੁਰਾਨ ਜਗਰਾਉਂ ਡੀਪੂ ਵਿੱਚ ਪਹੁੰਚ ਕੇ ਵਰਕਰਾਂ ਦਿਆਂ ਮੁਸ਼ਕਲਾਂ ਅਤੇ ਹੜਤਾਲ ਵਿੱਚ ਕਿਤੇ ਜਾਣ ਵਾਲੇ ਤਿੱਖੇ ਸੰਘਰਸ਼ਾਂ ਬਾਰੇ ਲਾਮਬੰਦ ਕੀਤਾ। ਡੀਪੂ ਦੇ ਵਰਕਰਾਂ ਅਤੇ ਕਮੇਟੀਆਂ ਨੇ ਇਹਨਾਂ ਸਾਰੇ ਸੰਘਰਸ਼ਾਂ ਵਿੱਚ 100 ਪ੍ਰਤੀਸ਼ਤ ਕੱਚੇ ਵਰਕਰਾਂ ਦੀ ਹਾਜ਼ਰੀ ਲਗਵਾਉਣ ਦਾ ਭਰੋਸਾ ਦਿੱਤਾ ਗਿਆ।
ਜਲੌਰ ਸਿੰਘ ਸੂਬਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀ ਯੂਨੀਅਨ ਦੀਆਂ ਮੰਗਾਂ ਤੇ ਧਿਆਨ ਨਹੀਂ ਦਿੱਤਾ ਜਾ ਰਿਹਾ ਇਸ ਸਬੰਧੀ ਯੂਨੀਅਨ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ 7 ਸਤੰਬਰ ਤੋਂ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਜ਼ੋ ਵੀ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਵਾਲਾ ਹੈ ਉਸਦੇ ਪਹਿਲੇ ਦਿਨ ਵਿਧਾਨ ਸਭਾ ਵੱਲ ਰੋਸ ਮਾਰਚ ਕਰਕੇ ਤਿੱਖੇ ਸੰਘਰਸ਼ ਕੀਤੇ ਜਾਣਗੇ ਇਹਨਾਂ ਸੰਘਰਸ਼ਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ , ਕੈਸੀਆਂਰ ਮੁਹਮੰਤ ਰਫੀ, ਦਵਿੰਦਰ ਸਿੰਘ,ਗੁਰਨੈਬ ਸਿੰਘ,ਪ੍ਰੈਸ ਸੱਕਤਰ ਬੂਟਾ ਸਿੰਘ,ਰਾਜੂ ਦੁਸਾਂਝ,ਅਮਰਜੀਤ ਸਿੰਘ,ਉਰਮਨਦੀਪ ਸਿੰਘ,,ਹਰਬੰਸ ਲਾਲ, ਸੁੱਖਾ ਉਕਾਰ ਸਿੰਘ,।