ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਆਮ ਆਦਮੀ ਪਾਰਟੀ ਨੇ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਕੀਤਾ ਭਾਜਪਾ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ

*ਆਮ ਆਦਮੀ ਪਾਰਟੀ ਨੇ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਕੀਤਾ ਭਾਜਪਾ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼*

 

*-ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਦੀ ਕੀਤੀ ਮੰਗ*

 

*ਜਲੰਧਰ , 31 ਅਗਸਤ*

 

ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਜਲੰਧਰ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

 

ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਜਿਲ੍ਹਾ ਪ੍ਧਾਨ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਕਿਹਾ, ‘ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।’

 

ਲੋਕ ਸਭਾ ਇੰਚਾਰਜ ਰਮਣੀਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਜਿਲ੍ਹਾ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ।

 

ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਦੀ ਅਲੋਚਨਾ ਕਰਦਿਆਂ ਜਿਲ੍ਹਾ ਇੰਚਾਰਜ ਸੁਰਿੰਦਰ ਸਿੰਘ ਸੋਢੀ ਨੇ ਕਿਹਾ, ”ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ‘ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ।”

ਦਿਹਾਤੀ ਪ੍ਰਧਾਨ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ ‘ਆਪ’ ਵੱਲੋਂ 31 ਅਗਸਤ ਨੂੰ ਪੰਜਾਬ ਭਰ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਨੇ ਭਾਰਤੀ ਸਰਕਾਰ ਨੂੰ ਚਣੋਤੀ ਦਿੰਦਿਆਂ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ ‘ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।

 

ਇਸ ਮੌਕੇ ਉਪ ਪ੍ਰਧਾਨ ਹਰਚਰਨ ਸਿੰਘ ਸੰਧੂ, ਡੀ ਸੀ ਪੀ ਬਲਕਾਰ ਸਿੰਘ, ਰਤਨ ਸਿੰਘ ਕਾਕੜਕਲਾਂ, ਡਾਕਟਰ ਸ਼ਿਵ ਦਿਆਲ ਮਾਲੀ ਸਪੌਕੇਸ ਪਰਸਨ,ਡਾਕਟਰ ਸੰਜੀਵ ਸ਼ਰਮਾ ਸਪੋਕਸ ਪਰਸਨ, ਸੀਮਾ ਵਡਾਲਾ ਜ਼ਿਲਾ ਪ੍ਰਧਾਨ ਮਹਿਲਾ ਵਿੰਗ, ਡਾਕਟਰ ਰਾਜੇਸ਼ ਬੱਬਰ ਸੀਨੀਅਰ ਆਗੂ, ਗੁਰਪ੍ਰੀਤ ਕੌਰ ਜੋਇੰਟ ਸਕੱਤਰ, ਰਿੱਕੀ ਮਨਿੱਚਾ, ਬਲਬੀਰ ਸਿੰਘ, ਗੁਰਨਾਮ ਸਿੰਘ, ਅੰਮ੍ਰਿਤਪਾਲ ਯੂਥ ਜੁਆਇੰਟ ਸਕੱਤਰ ਪੰਜਾਬ, ਦਰਸ਼ਨ ਲਾਲ ਭਗਤ ਉਪ ਪ੍ਰਧਾਨ ਐਸ ਸੀ ਵਿੰਗ, ਸ਼ੁਭਮ ਸਚਦੇਵਾ, ਹਰਦਵਾਰੀ ਲਾਲ,ਨਰੇਸ਼ ਸ਼ਰਮਾ,ਮੁਖਤਿਆਰ ਸਿੰਘ, ਸੁਖ ਸੰਧੂ, ਕਾਰਤਿਕ ਸਹੋਤਾ ਆਦਿ ਆਗੂ ਮੋਜੂਦ ਸਨ।

Leave a Comment

Your email address will not be published. Required fields are marked *