‘ਸੁਖਬੀਰ ਬਾਦਲ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ:- ਗੁਰਪਾਲ ਇੰਡੀਅਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ 100 ਦਿਨਾਂ ਪੰਜਾਬ ਦੌਰੇ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਅੰਨਾ ਤਸ਼ੱਦਦ ਅਤੇ ਸਖ਼ਤ ਲਾਠੀਚਾਰਜ ਕਰਵਾਉਣ ਨਾਲ ਸੂਬੇ ਦੇ ਅਮਨ ਕਾਨੂੰਨ ਨੂੰ ਸਿੱਧੇ ਤੌਰ ‘ਤੇ ਖ਼ਤਰਾ ਪੈਦਾ ਹੋ ਰਿਹਾ ਹੈ। ਜੇਕਰ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਹੈ ਤਾਂ ਇਸ ਦੇ ਜਿੰਮੇਵਾਰ ਸੁਖਬੀਰ ਸਿੰਘ ਬਾਦਲ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਕੀਤਾ।
ਇਸ ਮੌਕੇ ਇੰਡੀਅਨ ਨੇ ਕਿਹਾ ਕਿ ਚੋਣਾਂ ਤੋਂ 6 ਮਹੀਨੇ ਪਹਿਲਾਂ ਵੱਡੀਆਂ ਰੈਲੀਆਂ ਕਰਨ ਦੀ ਕੋਈ ਤੁਕ ਨਹੀਂ ਬਣਦੀ ਅਤੇ ਵੱਖ-ਵੱਖ ਸੀਟਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਐਲਾਨਣ ਦੇ ਬਹਾਨੇ ਉਮੀਦਵਾਰ ਦੇ ਰਿਸ਼ਤੇਦਾਰਾਂ ਅਤੇ ਚਾਹਵਾਨਾਂ ਤੋਂ ਇੱਕਠ ਕਰਵਾ ਕੇ ਅਕਾਲੀ ਦਲ ਆਪਣੀ ਡੁੱਬਦੀ ਸ਼ਾਖਾ ਨੂੰ ਬਚਾਉਣਾ ਚਾਹੁੰਦਾ ਹੈ। ਇੰਡੀਅਨ ਨੇ ਦੋਸ਼ ਲਾਇਆ ਕਿ ਸੁਖਬੀਰ ਭਾਜਪਾ ਦੇ ਇਸ਼ਾਰੇ ਤੇ ਇਸ ਤਰਾਂ ਦੀਆਂ ਗਤੀਵਿਧੀਆ ਕਰ ਰਿਹਾ ਹੈ ਤਾਂ ਜੋ ਸੂਬੇ ਅੰਦਰ ਰਾਸ਼ਟਰਪਤੀ ਰਾਜ ਲਗਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਸੀਨੀਅਰ ਆਗੂ ਸ਼ਾਇਰ ਕੰਵਰ ਇਕਬਾਲ ਸਿੰਘ, ਬਲਾਕ ਪ੍ਰਧਾਨ ਮਨਿੰਦਰ ਸਿੰਘ, ਬਲਦੇਵ ਸਿੰਘ, ਰਿਟਾਇਰਡ ਡੀਐੱਸਪੀ ਕਰਨੈਲ ਸਿੰਘ, ਰਾਜਵਿੰਦਰ ਸਿੰਘ ਧੰਨਾ ਜ਼ਿਲ੍ਹਾ ਪ੍ਰਧਾਨ ਮਨਿਓਰਿਟੀ ਵਿੰਗ, ਗੋਬਿੰਦ ਸਿੰਘ, ਗੌਰਵ ਕੰਡਾ ਅਤੇ ਹੋਰ ਵਲੰਟੀਅਰ ਹਾਜ਼ਰ ਸਨ।