ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਪੰਜਾਬ ਦੇ ਹਜ਼ਾਰਾਂ ਨੌਜਵਾਨ ਹਰ ਰੋਜ਼ ਬੇਰੁਜ਼ਗਾਰੀ ਦੀ ਮਾਰ ਝੱਲਦਿਆਂ ਨੌਕਰੀ ਦੀ ਮੰਗ ਕਰਦੇ ਹੋਏ

ਆਮ ਆਦਮੀ ਪਾਰਟੀ ਦੀ ਜਿਲ੍ਹਾ ਕਪੂਰਥਲਾ ਦੀ ਇਕਾਈ ਨੇ ਕਪੂਰਥਲਾ ਜ਼ਿਲ੍ਹੇ ਦੇ ਡੀ. ਸੀ. ਦੀਪਤੀ ਉੱਪਲ ਨੂੰ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ਵਿੱਚ ਵਾਧਾ ਕਰਨ ਅਤੇ ਸੇਵਾ ਮੁਕਤ ਪਟਵਾਰੀਆਂ ਦੀ ਮੁੜ ਭਰਤੀ ਨਾ ਕਰਨ ਦੀ ਮੰਗ ਕੀਤੀ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਸਾਬਕਾ ਜੱਜ ਮੰਜੂ ਰਾਣਾ, ਸੂਬਾ ਜੁਆਇੰਟ ਸਕੱਤਰ ਟਰੇਡ ਵਿੰਗ ਸਰਬਜੀਤ ਸਿੰਘ ਲੁਬਾਣਾ, ਜ਼ਿਲ੍ਹਾ ਸਕੱਤਰ ਯੂਥ ਵਿੰਗ ਕਰਨਵੀਰ ਦੀਕਸ਼ਿਤ, ਆਪ ਸੀਨੀਅਰ ਆਗੂ ਕੰਵਰ ਇਕਬਾਲ ਸਿੰਘ, ਜ਼ਿਲ੍ਹਾ ਬੁੱਧੀਜੀਵੀ ਵਿੰਗ ਤੋਂ ਕੁਲਦੀਪ ਪਾਠਕ, ਜ਼ਿਲ੍ਹਾ ਪ੍ਰਧਾਨ ਮਨਿਓਰਿਟੀ ਵਿੰਗ ਰਾਜਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਕਰਮਜੀਤ ਸਿੰਘ, ਮੌਜੂਦ ਰਹੇ।   

 

ਮੰਗ ਪੱਤਰ ਸੌਂਪਦੇ ਹੋਏ ਗੁਰਪਾਲ ਇੰਡੀਅਨ, ਸੱਜਣ ਸਿੰਘ ਚੀਮਾ, ਸਰਬਜੀਤ ਸਿੰਘ ਲੁਬਾਣਾ ਅਤੇ ਸਾਬਕਾ ਜੱਜ ਮੰਜੂ ਰਾਣਾ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਹਰ ਰੋਜ਼ ਬੇਰੁਜ਼ਗਾਰੀ ਦੀ ਮਾਰ ਝੱਲਦਿਆਂ ਨੌਕਰੀ ਦੀ ਮੰਗ ਕਰਦੇ ਹੋਏ ਧਰਨੇ ਪ੍ਰਦਰਸ਼ਨ ਕਰ ਰਹੇ ਹਨ। “ਸੂਬੇ ਦੇ ਹਰ ਕੋਨੇ ਵਿਚ ਹਰ ਕਿੱਤੇ ਨਾਲ ਸਬੰਧਤ ਬੇਰੁਜ਼ਗਾਰ ਸੜਕਾਂ ਉਤੇ ਉਤਰੇ ਹੋਏ ਹਨ। ਲੰਬੇ ਸਮੇਂ ਤੋਂ ਸਰਕਾਰ ਦੇ ਵਿਭਾਗਾਂ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਨੌਜਵਾਨ ਅਨੇਕਾਂ ਵਾਰ ਮੰਤਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਇਸ ਸਬੰਧੀ ਹੁਣ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ ਹੈ,

 

 

ਕੁਲਦੀਪ ਪਾਠਕ ਕਰਮਜੀਤ ਸਿੰਘ ਰਾਜਵਿੰਦਰ ਸਿੰਘ ਕਰਨ ਦੀਕਸ਼ਿਤ, ਮਨਿੰਦਰ ਸਿੰਘ ਅਤੇ ਕੰਵਰ ਇਕਬਾਲ ਸਿੰਘ ਨੇ ਇਸ ਮੌਕੇ ਤੇ ਕਿਹਾ ਕਿ ਸਰਕਾਰ ਦੁਆਰਾ ਪਟਵਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਭਰਨ ਦੇ ਮਾਮਲੇ ਵਿੱਚ ਵੀ ਇੱਕ ਵਾਰ ਫੇਰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਧੱਕਾ ਕੀਤਾ ਜਾਗ ਰਿਹਾ ਹੈ। ਓਹਨਾ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਕਰੀਬ 8000 ਪਿੰਡਾਂ ਵਿੱਚ ਪਟਵਾਰੀ ਦੀਆਂ ਪੋਸਟਾਂ ਖਾਲੀ ਪਈਆਂ ਹਨ ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਦਿਨ ਪਹਿਲਾਂ ਸਰਕਾਰ ਵੱਲੋਂ ਇਸ ਬਾਬਤ ਸਿਰਫ਼ 1090 ਪੋਸਟਾਂ ਭਰਨ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਸੀ ਜਿਸ ਲਈ ਸਮੁੱਚੇ ਪੰਜਾਬ ਵਿੱਚੋਂ ਕਰੀਬ 2 ਲੱਖ 33 ਹਜ਼ਾਰ ਲੋਕਾਂ ਨੇ ਅਪਲਾਈ ਕੀਤਾ ਸੀ। ਸਰਕਾਰ ਵੱਲੋੰ ਬੇਰੁਜ਼ਗਾਰਾਂ ਦੇ ਹੱਕਾਂ ਤੇ ਡਾਕਾ ਮਾਰਦਿਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਮੁੱਕਰਦਿਆਂ 1766 ਰਿਟਾਇਰਡ ਪਟਵਾਰੀਆਂ ਨੂੰ ਦੁਬਾਰਾ ਨੌਕਰੀ ਤੇ ਰੱਖਣ ਦਾ ਫ਼ੈਸਲਾ ਕੀਤਾ ਹੈ, ਸਰਕਾਰ ਦਾ ਇਹ ਫ਼ੈਸਲਾ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਵੱਡਾ ਧੱਕਾ ਹੈ।

 

ਆਪ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ਵਿੱਚ ਵਾਧਾ ਕੀਤਾ ਜਾਵੇ ਅਤੇ੭ ਸੇਵਾਮੁਕਤ ਪਟਵਾਰੀਆਂ ਦੀ ਮੁੜ ਭਰਤੀ ਉੱਤੇ ਰੋਕ ਲਗਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਅਮਰਿੰਦਰ ਸਿੰਘ ਦੇ ਚੋਣਾਂ ਸਮੇ ਪੰਜਾਬ ਦੇ ਨੌਜਵਾਨਾਂ ਨੂੰ ਘਰ ਘਰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਨੂੰ ਯਾਦ ਦਵਾਉਂਦੇ ਹੋਏ ਕਿਹਾ ਕਿ ਇਹ ਉਸ ਵਾਅਦੇ ਨੂੰ ਪੂਰਾ ਕਰਨ ਵੱਲ ਇੱਕ ਛੋਟਾ ਜਿਹਾ ਕਦਮ ਹੋਵੇਗਾ।

 

ਇਸ ਮੌਕੇ ਸੀਨੀਅਰ ਆਗੂ ਅਵਤਾਰ ਸਿੰਘ ਥਿੰਦ, ਯਸ਼ਪਾਲ ਆਜ਼ਾਦ, ਪਰਵਿੰਦਰ ਸਿੰਘ, ਸੀਨੀਅਰ ਆਗੂ ਅਵਤਾਰ ਸਿੰਘ ਥਿੰਦ ਕਮਲਜੀਤ ਸਿੰਘ ਸੀਨੀਅਰ ਆਗੂ ਗੌਰਵ ਕੰਡਾ ਗੋਬਿੰਦ ਸਿੰਘ, ਸ਼ੇਖਰ ਕੁਮਾਰ ਸੰਦੀਪ ਕਾਂਤ ਲਵਪ੍ਰੀਤ ਸਿੰਘ ਰਾਜਿੰਦਰ ਸਿੰਘ ਜੈਨਪੁਰ ਆਗੂ ਮੋਜੂਦ ਸਨ।

Leave a Comment

Your email address will not be published. Required fields are marked *