ਬੀਜੇਪੀ ਸਰਕਾਰ ਕੇ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਕੱਢੀ ਕੈਂਡਲ ਮਾਰਚ….ਰਾਜਵਿੰਦਰ ਕੌਰ ਅਤੇ ਰਮਣੀਕ ਰੰਧਾਵਾ ਜਲੰਧਰ 17 ਸਿਤੰਬਰ : ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਕਿਹਾ ਸਾਲ 2020 ਵਿੱਚ 17 ਸਿਤੰਬਰ ਨੂੰ ਤੀਨ ਕਾਲੇ ਕਨੂੰਨ ਪਾਸ ਕੀਤੇ ਗਏ ਸਨ। ਇਸ ਤੋਂ ਬਾਅਦ 20 ਸਿਤੰਬਰ 2020 ਨੂੰ ਇਨਾਂ ਕਾਲੇ ਕਾਨੂੰਨਾਂ ਨੂੰ ਰਾਜ ਸਭਾ ਵਿਚ ਪਾਸ ਕੀਤਾ ਗਿਆ। ਉਸ ਸਮੇਂ ਤੋਂ ਦੇਸ਼ ਦੇ ਕਿਸਾਨ ਤੀਨ ਕਾਲੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਸੰਘਰਸ਼ ਕਰ ਰਹੇ ਹਨ। ਤਿਨ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਨਰੇਂਦਰ ਮੋਦੀ ਸਮੇਤ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੀ ਜ਼ਿੰਮੇਵਾਰ ਹਨ। ਰਾਜਵਿੰਦਰ ਕੌਰ ਅਤੇ ਰਮਣੀਕ ਰੰਧਾਵਾ ਨੇ ਕਿਹਾ ਕਿ ਇੱਕ ਸਾਲ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ 600 ਤੋਂ ਜ਼ਿਆਦਾ ਕਿਸਾਨ ਸ਼ਹਾਦਤਾਂ ਪਾ ਗਏ ਹਨ। ਕਿਸਾਨ ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਪੱਸ਼ਟ ਕਰ ਚੁੱਕੇ ਹਨ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
– ਕੇਂਦਰ ਸਰਕਾਰ ਦੇ ਨਾਲ- ਨਾਲ ਪੰਜਾਬ ਵਿੱਚ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਧੋਖ਼ਾਧੜੀ ਕੀਤੀ ਹੈ। ਜਿਨ੍ਹਾਂ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਸ ਦੀ ਪਾਰਟੀ ਨੂੰ ਆਪਣੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਸੀ, ਉਸੇ ਕਾਂਗਰਸ ਨੇ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਅੰਨਦਾਤਾ ਨਾਲ ਵਿਸ਼ਵਾਸ਼ਘਾਤ ਕੀਤਾ ਹੈ।
– ‘ਆਪ’ ਪੰਜਾਬ ਦੇ ਕਿਸਾਨਾਂ ਸਮੇਤ ਹਰਿਆਣਾ, ਉਤਰ ਪ੍ਰਦੇਸ਼ ਅਤੇ ਹੋਰਨਾਂ ਰਾਜਾਂ ਦੇ ਕਿਸਾਨਾਂ ਅਤੇ ਕਿਸਾਨ ਆਗੂਆਂ ਨਾਲ ਹਰ ਮੋਰਚੇ ’ਤੇ ਡੱਟ ਕੇ ਖੜ੍ਹੀ ਹੈ।
– ‘‘ਪ੍ਰਮਾਤਮਾ ਪ੍ਰਧਾਨ ਮੰਤਰੀ ਨੂੰ ਸੁਮੱਤ ਬਖਸ਼ਣ ਤਾਂ ਜੋ ਉਹ ਕੁੱਝ ਕੁ ਕਾਰਪੋਰੇਟ ਘਰਾਣਿਆਂ ਦੀ ਬਜਾਏ ਦੇਸ਼ ਦੇ ਅੰਨਦਾਤਾ ਅਤੇ ਆਮ ਲੋਕਾਂ ਦੀ ਸੇਵਾ ਕਰਨ। ਪ੍ਰਧਾਨ ਮੰਤਰੀ ਲੋਕਤੰਤਰੀ ਕੀਮਤਾਂ ਨੂੰ ਮਜ਼ਬੂਤੀ ਦੇ ਕੇ ਅੰਨਦਾਤਾ ਅਤੇ ਆਮ ਲੋਕਾਂ ਪ੍ਰਤੀ ਸਕਾਰਤਮਿਕ ਸੋਚ ਰੱਖ ਕੇ ਆਪਣੀ ਜ਼ਿੱਦ ਛੱਡਣ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰਨ।’’
– ਪ੍ਰਧਾਨ ਮੰਤਰੀ ਵਿੱਚ ਤਾਨਾਸ਼ਾਹ ਹਿਟਲਰ ਦੀ ਆਤਮਾ ਵਸ ਗਈ ਹੈ। ਇਸ ਲਈ ਪ੍ਰਧਾਨ ਮੰਤਰੀ ਲੋਕਤੰਤਰ ਦੇ ਰਾਹ ਤੋਂ ਭਟਕ ਗਏ ਹਨ।
– ਬਾਦਲ ਐਂਡ ਕੰਪਨੀ ਨੂੰ ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ ਕੇ ਕਾਲਾ ਦਿਵਸ ਮਨਾਉਣਾ ਚਾਹੀਦਾ, ਕਿਉਂਕਿ ਬਾਦਲ ਪਰਿਵਾਰ ਨੇ ਕਾਲੇ ਖੇਤੀ ਕਨੂੰਨ ਬਣਾਉਣ ਵਿੱਚ ਯੋਗਦਾਨ ਪਾਇਆ ਹੈ। ਜੇ ਕੇਂਦਰੀ ਮੰਤਰੀ ਦੇ ਰੂਪ ਵਿੱਚ ਹਰਸਿਮਰਤ ਕੌਰ ਬਾਦਲ ਨੇ ਆਰਡੀਨੈਂਸਾਂ ਉਤੇ ਹਸਤਾਖ਼ਰ ਨਾ ਕੀਤੇ ਹੁੰਦੇ ਤਾਂ ਕਿਸਾਨਾਂ ਲਈ ਕਾਲਾ ਦਿਨ ਕਦੇ ਨਾ ਆਉਂਦਾ। ਇਸ ਮੌਕੇ ਤੇ ਸੀਨੀਅਰ ਆਗੂ ਦਰਸ਼ਨ ਲਾਲ ਭਗਤ, ਸੀਨੀਅਰ ਆਗੂ ਡਾਕਟਰ ਸੰਜੀਵ ਸ਼ਰਮਾ,ਸੀਨੀਅਰ ਆਗੂ ਡਾਕਟਰ ਸ਼ਿਵ ਦਿਆਲ ਮਾਲੀ, ਸੀਨੀਅਰ ਆਗੂ ਅੰਮ੍ਰਿਤਪਾਲ, ਸੀਨੀਅਰ ਆਗੂ ਜੋਗਿੰਦਰ ਪਾਲ ਸ਼ਰਮਾ, ਸੀਨੀਅਰ ਆਗੂ ਆਤਮ ਪਰਕਾਸ਼ ਬਬਲੂ, ਸੀਨੀਅਰ ਆਗੂ ਰਤਨ ਸਿੰਘ, ਸੀਨੀਅਰ ਆਗੂ ਡਾਕਟਰ ਰਾਜੇਸ਼ ਬੱਬਰ, ਰਾਜੀਵ ਆਨੰਦ, ਅਜਯ ਭਗਤ, ਗੌਰਵ ਪੂਰੀ, ਸ਼ੁਭਮ, ਰਾਜੀਵ ਮਸੀਹ, ਰਮਨ ਕੁਮਾਰ ਵਾਰਡ ਨੰਬਰ 43, ਪਰਮਪ੍ਰੀਤ ਸਿੰਘ, ਜਸਕਰਨ ਸਿੰਘ, ਬਲਬੀਰ ਸਿੰਘ,ਹਰਜਿੰਦਰ ਸਿੰਘ ਸਿੰਚੇਵਾਲ, ਮਨਜੀਤ ਸਿੰਘ, ਪ੍ਰਭਾਕਰ, ਅਸ਼ੋਕ ਕੁਮਾਰ, ਕੀਮਤੀ ਕੇਸਰ, ਤੇਜਿੰਦਰ ਰਾਮਪੁਰਾ, ਨਰੇਸ਼ ਸ਼ਰਮਾ, ਸੀਮਾ ਰਾਣੀ, ਗੁਰਪ੍ਰੀਤ ਕੌਰ, ਕਵਿਤਾ ਬੱਬਰ,ਮਨਦੀਪ ਨੋਟਾ, ਮਨਿੰਦਰ ਪਾਬਲਾ, ਹਰਜੀਤ ਕੌਰ , ਸਰਬਜੀਤ, ਸੁਖ ਸੰਧੂ ਅਤੇ ਪੂਜਾ ਮੌਜੂਦ ਸਨ।