ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਦੀ 44ਵੀੰ ਬਰਸੀ ਮੌਕੇ ਸ਼ੋਅ ਮੈਚ ਕਰਵਾਇਆ ਗਿਆ

ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਦੀ 44ਵੀੰ ਬਰਸੀ ਮੌਕੇ ਸ਼ੋਅ ਮੈਚ ਕਰਵਾਇਆ ਗਿਆ

1975 ਵਰਲਡ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਦੀ 44ਵੀੰ ਬਰਸੀ ਮੌਕੇ ਅੱਜ ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਹਾਕੀ ਐਸੋਸੀਏਸ਼ਨ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਆਸਟਰੋਟਰਫ ਹਾਕੀ ਮੈਦਾਨ ਵਿਚ ਇਕ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ
ਇਸ ਮੌਕੇ ਪਹੁੰਚੇ ਮੁੱਖ ਮਹਿਮਾਨ ਓਲੰਪੀਅਨ ਦਵਿੰਦਰ ਸਿੰਘ ਗਰਚਾ ਤੇ ਓਲੰਪੀਅਨ ਰਜਿੰਦਰ ਸਿੰਘ ਦਰੋਣਾਚਾਰਿਆ ਐਵਾਰਡੀ ਤੇ ਚੀਫ ਕੋਚ ਹਾਕੀ ਪੰਜਾਬ ਨੇ ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਦੀ ਤਸਵੀਰ ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਖੇਡ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਓਲੰਪੀਅਨ ਸੰਜੀਵ ਕੁਮਾਰ, ਦਲਜੀਤ ਸਿੰਘ ਅੰਤਰਰਾਸ਼ਟਰੀ, ਸੁਖਵਿੰਦਰ ਸਿੰਘ ਸੁੱਖਾ ਡੀਐੱਸਪੀ, ਜਸਵਿੰਦਰ ਸਿੰਘ ਕਾਨੂੰਗੋ, ਸਤਪਾਲ ਸਿੰਘ ਮੁਨਸ਼ੀ, ਗੁਰਪ੍ਰੀਤ ਸਿੰਘ ਡੀਐਸਓ, ਜਸਵਿੰਦਰ ਸਿੰਘ ਸੰਘਾ, ਭੁਪਿੰਦਰ ਸਿੰਘ ਅੰਤਰਰਾਸ਼ਟਰੀ ਹਾਕੀ ਅੰਪਾਇਰ, ਗੁਰਿੰਦਰ ਸਿੰਘ ਸੰਘਾ ਅੰਤਰਰਾਸ਼ਟਰੀ ਹਾਕੀ ਅੰਪਾਇਰ ਤੇ ਰਜਿੰਦਰਪਾਲ ਸਿੰਘ ਸੈਣੀ ਉਨ੍ਹਾਂ ਦੇ ਨਾਲ ਹਾਜ਼ਰ ਸਨ।
ਉਪਰੰਤ ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਹਾਕੀ ਕਲੱਬ ਤੇ ਬਾਬਾ ਜੀਐੱਸ ਬੋਧੀ ਹਾਕੀ ਕਲੱਬ ਵਿਚਕਾਰ ਇਕ ਸ਼ੋਅ ਮੈਚ ਕਰਵਾਇਆ ਗਿਆ, ਜਿਸ ਵਿਚ ਓਲੰਪੀਅਨ ਮਹਿੰਦਰ ਸਿੰਘ ਮੁਣਸ਼ੀ ਹਾਕੀ ਕਲੱਬ 4-3 ਗੋਲਾਂ ਜੇਤੂ ਰਿਹਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਾਮ ਸਰਨ ਅੰਤਰਰਾਸ਼ਟਰੀ, ਬਲਜੀਤ ਸਿੰਘ ਚੰਦੀ, ਮਨਜੀਤ ਸਿੰਘ ਈਟੀਓ, ਕੁਲਦੀਪ ਸਿੰਘ ਰੇਲਵੇ, ਅਮਰਿੰਦਰਜੀਤ ਸਿੰਘ ਪ੍ਰਿੰਸ, ਧਰਮਿੰਦਰ ਸਿੰਘ, ਸੁਰਜੀਤ ਕੌਰ, ਕੁਲਦੀਪ ਸਿੰਘ ਰੰਧਾਵਾ, ਧਰਮਪਾਲ ਸਿੰਘ, ਮਹਾਂਵੀਰ ਸਿੰਘ, ਹਰਮਨਪ੍ਰੀਤ ਸਿੰਘ, ਸੁਖਜੀਵਨ ਸਿੰਘ, ਸਰਬਤੇਜ ਸਿੰਘ, ਪਰਮਿੰਦਰ ਸਿੰਘ, ਗੁਰਜਿੰਦਰ ਸਿੰਘ, ਤਲਵਿੰਦਰ ਸਿੰਘ ਔਲਖ, ਗੁਰਦੀਪ ਸਿੰਘ ਤੇ ਕੁਲਜੀਤ ਸਿੰਘ ਸੈਣੀ ਸਮੇਤ ਬਹੁਤ ਵੱਡੀ ਗਿਣਤੀ ਵਿੱਚ ਬਾਬਾ ਜੀਐੱਸ ਬੋਧੀ ਹਾਕੀ ਕਲੱਬ ਤੇ ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਹਾਕੀ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।

Leave a Comment

Your email address will not be published. Required fields are marked *