ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਪੰਜਾਬ ‘ਚ ਹਰੇਕ ਨੂੰ ਮਿਲੇਗਾ ਵਧੀਆ ਅਤੇ ਮੁਫ਼ਤ ਇਲਾਜ: ਰਾਜਵਿੰਦਰ ਕੌਰ

ਪੰਜਾਬ ‘ਚ ਹਰੇਕ ਨੂੰ ਮਿਲੇਗਾ ਵਧੀਆ ਅਤੇ ਮੁਫ਼ਤ ਇਲਾਜ: ਰਾਜਵਿੰਦਰ ਕੌਰ

–ਪ੍ਰਾਈਵੇਟ ਹਸਪਤਾਲਾਂ ਨੂੰ ਮਾਤ ਦੇਣਗੇ ਪੰਜਾਬ ਦੇ ਸਰਕਾਰੀ ਹਸਪਤਾਲ, ਪਿੰਡਾਂ ਅਤੇ ਵਾਰਡਾਂ ‘ਚ ਖੁੱਲਣਗੇ 16 ਹਜ਼ਾਰ ਮੁਹੱਲਾ ਕਲੀਨਿਕ

–ਕੇਜਰੀਵਾਲ ਵੱਲੋਂ ਦੂਜੀ ਗਰਾਂਟੀ ‘ਚ 6 ਵੱਡੀਆਂ ਸਿਹਤ ਸਹੂਲਤਾਂ ਦਾ ਐਲਾਨ

— ਹਰੇਕ ਨੂੰ ਜਾਰੀ ਹੋਵੇਗਾ ਸਿਹਤ ਬਾਰੇ ਪੂਰੀ ਜਾਣਕਾਰੀ ਵਾਲਾ ਡਿਜ਼ੀਟਲ ਹੈਲਥ ਕਾਰਡ

— ਸੜਕ ਦੁਰਘਟਨਾਵਾਂ ਦੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਬਾਰੇ ਕੀਤਾ ਵੱਡਾ ਐਲਾਨ

— ਕਿਹਾ, ਸਹੀ ਸਮਾਂ ਆਉਣ ‘ਤੇ ਐਲਾਨਿਆ ਜਾਵੇਗਾ ਮੁੱਖ ਮੰਤਰੀ ਦਾ ਚਿਹਰਾ

ਜਲੰਧਰ, 1 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਮਹਿਲਾ ਵਿੰਗ ਪ੍ਰਧਾਨ ਰਾਜਵਿੰਦਰ ਕੌਰ ਨੇ ਦੱਸਿਆ ਕਿ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਸਿਹਤ ਸੇਵਾਵਾਂ ਬਾਰੇ ਛੇ ਵੱਡੀਆਂ ਸਹੂਲਤਾਂ ਵਾਲੀ ਦੂਜੀ ਗਰੰਟੀ ਦਾ ਐਲਾਨ ਕੀਤਾ ਹੈ। ਉਨਾਂ ਨੇ ਕਿਹਾ ਮੁਫ਼ਤ ਬਿਜਲੀ ਬਾਰੇ ਪਹਿਲੀ ਗਰੰਟੀ ਦਾ ਐਲਾਨ ਕੇਜਰੀਵਾਲ ਨੇ ਪਿਛਲੇ ਦੌਰੇ ਦੌਰਾਨ ਕੀਤਾ ਸੀ। ਆਪਣੇ ਦੋ ਰੋਜ਼ਾ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਜੀ ਨੇ ਵੀਰਵਾਰ ਨੂੰ ਲੁਧਿਆਣਾ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਅਤੇ ਦੂਜੀ ਗਰੰਟੀ ਬਾਰੇ ਦੱਸਿਆ। ਇਸ ਮੌਕੇ ਉਨਾਂ ਨਾਲ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ- ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਮੰਚ ‘ਤੇ ਮੌਜ਼ੂਦ ਸਨ। ਉਨਾਂ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਦਿੱਤੀ ਦੂਜੀ ਗਰੰਟੀ ਬਾਰੇ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਸੂਬੇ ਦੇ ਹਰੇਕ ਵਸਨੀਕ ਨੂੰ ਮੁਫ਼ਤ ਅਤੇ ਵਧੀਆ ਇਲਾਜ ਮੁਹਈਆ ਕਰਾਇਆ ਜਾਵੇਗਾ ਅਤੇ ਮੁਫ਼ਤ ਚੀਜ਼ਾਂ ਦੇਣ ਬਾਰੇ ਕਈ ਤਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਕੁਦਰਤ ਨੇ ਸਾਨੂੰ ਸਭ ਨੂੰ ਹਵਾ, ਪਾਣੀ, ਧੁੱਪ ਅਤੇ ਹੋਰ ਨਿਆਮਤਾਂ ਮੁਫ਼ਤ ਵਿੱਚ ਦਿੱਤੀਆਂ ਹਨ। ਇਸ ਲਈ ‘ਆਪ’ ਦੀ ਸਰਕਾਰ ਵੀ ਪੰਜਾਬ ਵਾਸੀਆਂ ਨੂੰ ਚੰਗੀਆਂ ਅਤੇ ਮੁਫ਼ਤ ਸਹੂਲਤਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਹਨ।
ਉਨਾਂ ਨੇ ਦੱਸਿਆ ਦੂਜੀ ਮਹੱਤਵਪੂਰਨ ਸਹੂਲਤ ਦਾ ਵੇਰਵਾ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਦਵਾਈਆਂ, ਟੈਸਟ ਅਤੇ ਅਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚਲੀ ਦਵਾਈਆਂ ਦੀ ਖ਼ਿੜਕੀ ਖੋਲੀ ਜਾਵੇਗੀ ਅਤੇ ਠੱਪ ਪਈ ਮੈਡੀਕਲ ਮਸ਼ੀਨਰੀ ਚਾਲੂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਿਸੇ ਵੀ ਮਰੀਜ ਦਾ 10 ਤੋਂ 20 ਲੱਖ ਦਾ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕੀਤਾ ਜਾਵੇਗਾ। ਜਿਹੜੇ ਪੰਜਾਬ ਦੇ ਮਰੀਜ਼ ਅਪ੍ਰੇਸ਼ਨ ਕਰਾਉਣ ਲਈ ਦਿੱਲੀ ਜਾਂਦੇ ਹਨ, ਉਨਾਂ ਨੂੰ ਦਿੱਲੀ ਜਾਣ ਦੀ ਚਿੰਤਾ ਤੋਂ ਮੁਕਤ ਕੀਤਾ ਜਾਵੇਗਾ।
ਰਾਜਵਿੰਦਰ ਕੌਰ ਨੇ ‘ਆਪ’ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਮਰੀਜ਼ ਦੇ ਇਲਾਜ ਨੂੰ ਸੌਖਾ ਬਣਾਉਣ ਲਈ ‘ਡਿਜ਼ੀਟਲ ਹੈਲਥ ਕਾਰਡ’ ਦੇਣ ਦਾ ਵਾਅਦਾ ਵੀ ਕੀਤਾ, ਜਿਸ ਵਿੱਚ ਮਰੀਜ਼ ਬਾਰੇ ਪੂਰੀ ਜਾਣਕਾਰੀ, ਟੈਸਟ ਰਿਪੋਰਟਾਂ ਅਤੇ ਐਕਸਰੇ ਤੇ ਰਿਪੋਰਟਾਂ ਦਾ ਕੰਪਿਊਟਰੀਕ੍ਰਿਤ ਵੇਰਵਾ ਦਰਜ ਹੋਵੇਗਾ। ਉਨਾਂ ਕਿਹਾ ਕਿ ਇਲਾਜ਼ ਲਈ ਵੱਡੇ ਤੇ ਨਵੇਂ ਸਰਕਾਰੀ ਹਸਪਤਾਲ ਖੋਲਣ ਦੇ ਨਾਲ ਨਾਲ ਪੁਰਾਣੇ ਹਸਪਤਾਲਾਂ ਨੂੰ ਵੀ ਠੀਕ ਕੀਤਾ ਜਾਵੇਗਾ, ਜੋ ਏਅਰ ਕੰਡੀਸ਼ਨਰ ਪ੍ਰਾਈਵੇਟ ਹਸਪਤਾਲਾਂ ਨੂੰ ਮਾਤ ਦੇਣਗੇ ਅਤੇ ਵੱਡੇ ਪੱਧਰ ‘ਤੇ ਰੁਜ਼ਗਾਰ ਤੇ ਨੌਕਰੀਆਂ ਮਿਲਣਗੀਆਂ।
ਇਸ ਦੇ ਨਾਲ ਹੀ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ 16 ਹਜ਼ਾਰ ਮੁਹੱਲਾ ਕਲੀਨਿਕ ਖੋਲੇ ਜਾਣਗੇ ਅਤੇ ਇਨਾਂ ਮੁਹੱਲਾ ਕਲੀਨਿਕਾਂ ਵਿੱਚ ਆਮ ਬਿਮਾਰੀਆਂ ਦਾ ਇਲਾਜ਼ ਹੋਵੇਗਾ। ਸੜਕ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਮੁਫ਼ਤ ਇਲਾਜ਼ ਹੋਵੇਗਾ । ਰਾਜਵਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਦੇ ਆਪਸੀ ਕਲੇਸ਼ ਕਰਕੇ ਅੱਜ ਤੱਕ ਪੰਜਾਬ ਦੇ ਆਮ ਲੋਕਾਂ ਦਾ ਕੋਈ ਭਲਾ ਨਹੀਂ ਹੋਇਆ, ਅਰਵਿੰਦਰ ਕੇਜਰੀਵਾਲ ਦੀਆਂ ਸਹੂਲਤਾਂ ਕਰਕੇ ਮਹਿਲਾਵਾਂ ਅਤੇ ਬਜ਼ੁਰਗਾਂ ਦੇ ਵਿੱਚ ਕਾਫੀ ਉਤਸਾਹ ਵੇਖਿਆ ਜਾ ਰਿਹਾ ਹੈ ਅਤੇ 2022 ਚ ਆਮ ਆਦਮੀ ਪਾਰਟੀ ਹੀ ਸਰਕਾਰ ਬਣਾਵੇਗੀ।

Leave a Comment

Your email address will not be published. Required fields are marked *