*ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ*
*ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ, ਦਿਹਾਤੀ ਤੇ ਬਸਪਾ ਵਲੋਂ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ*
*ਸ਼ਰਧਾਂਜਲੀ ਸਮਾਰੋਹ*
*ਉਤੱਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕਾਰਾਂ ਚਾੜ੍ਹ ਕੇ ਸ਼ਹੀਦ ਕੀਤੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ 5 ਅਕਤੂਬਰ ਨੂੰ ਸਵੇਰੇ 10 ਵਜੇ ਸੁਖਮਨੀ ਸਾਹਿਬ ਜੀ ਦੇ ਪਾਠ, ਸ਼ਬਦ ਕੀਰਤਨ ਉਪਰੰਤ ਅਰਦਾਸ ਜੋਦੜੀ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ, ਦਿਹਾਤੀ ਤੇ ਬਸਪਾ ਦੇ ਸਮੂਹ ਆਗੂ ਸਹਿਬਾਨ ਤੇ ਵਰਕਰਾਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਜੀ।
ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ੍ਰ ਸੁਖਬੀਰ ਸਿੰਘ ਬਾਦਲ ਜੀ ਦਾ 5 ਅਕਤੂਬਰ ਦਾ ਜਲੰਧਰ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ ਜੀ। ਸ਼ਰਧਾਂਜਲੀ ਸਮਾਰੋਹ ਵਿਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।