ਕਾਂਗਰਸ ਹਾਈ ਕਮਾਂਡ, ਪੰਜਾਬ ਦੇ ਦਲਿਤ ਮੁੱਖ ਮੰਤਰੀ ਅਤੇ ਸਿੱਧੂ ਨੂੰ ਕਾਂਗਰਸ ਸਰਕਾਰ ਅਧੀਨ ਰਾਜਸਥਾਨ ਵਿੱਚ ਦਲਿਤਾਂ ਦੀ ਹੱਤਿਆ ਨਜ਼ਰ ਨਹੀਂ ਆਉਂਦੀ: ਰਾਜੇਸ਼ ਬਾਘਾ
ਜਲੰਧਰ: 11 ਅਕਤੂਬਰ ( ), ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਬਾਘਾ ਵਲੋਂ ਰਾਜਸਥਾਨ ਦੇ ਪੀਲੀਬੰਗਾ ਵਿੱਚ ਇੱਕ ਗਰੀਬ ਦਲਿਤ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਹੱਤਿਆ ਕੀਤੇ ਜਾਣ ‘ਤੇ ਡੂੰਗੇ ਦੁਖ ਦਾ ਪ੍ਰਗਟਾਵਾ ਕਰਦਿਆਂ ਸਖਤ ਨੋਟਿਸ ਲੈਂਦੀਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਡੇ ਹਥੀਂ ਲੈਂਦੀਆਂ ਕਿਹਾ ਕਿ ਕਾਂਗਰਸ ਹਾਈ ਕਮਾਂਡ, ਪੰਜਾਬ ਦੇ ਦਲਿਤ ਮੁੱਖ ਮੰਤਰੀ ਚੰਨੀ, ਉਤਰਾਖੰਡ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਨਵਜੋਤ ਸਿੰਘ ਸਿੱਧੂ ਨੂੰ ਇਹ ਸਭ ਕੁਝ ਨਜ਼ਰ ਨਹੀਂ ਆਉਂਦਾ। ਕਿਉਂਕਿ ਰਾਜਸਥਾਨ ਵਿੱਚ ਕਾਂਗਰਸ ਦੀ ਸਰਕਾਰ ਹੈ ਅਤੇ ਕਾਂਗਰਸ ਦੀ ਅਗਵਾਈ ਵਿੱਚ ਦਲਿਤਾਂ ਦਾ ਸਭ ਤੋਂ ਵੱਧ ਸ਼ੋਸ਼ਣ ਹੋ ਰਿਹਾ ਹੈ। ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਉਸ ਘਟਨਾ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਰਾਜੇਸ਼ ਬਾਘਾ ਨੇ ਕਿਹਾ ਕਿ ਕਾਂਗਰਸ ਵਲੋਂ ਪੰਜਾਬ ‘ਚ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਵਿੱਚ ਦਲਿਤ ਪਿਆਰ ਦਿਖਾਉਣ ਵਾਲੀ ਕਾਂਗਰਸ ਹੁਣ ਕਿੱਥੇ ਹੈ? ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਬਾਘਾ ਨੇ ਸਵਾਲ ਕੀਤਾ ਕਿ ਲਖੀਮਪੁਰ ਖੀਰੀ ‘ਚ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੀ ਰਾਜਨੀਤੀ ਚਮਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਬਾਘਾ ਨੇ ਪੁੱਛਿਆ ਕਿ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਚੰਨੀ, ਬਘੇਲ ਅਤੇ ਸਿੱਧੂ ਰਾਜਸਥਾਨ ਕਿਉਂ ਨਹੀਂ ਜਾਂਦੇ? ਉਨ੍ਹਾਂ ਦੋਸ਼ ਲਾਇਆ ਕਿ ਰਾਜਸਥਾਨ ਵਿੱਚ ਸਭ ਤੋਂ ਘਿਨਾਉਣੇ ਅਪਰਾਧ ਕੀਤੇ ਜਾ ਰਹੇ ਹਨ ਅਤੇ ਨਾ ਤਾਂ ਦਲਿਤ ਸੁਰੱਖਿਅਤ ਹਨ ਅਤੇ ਨਾ ਹੀ ਔਰਤਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਤ ਰਾਜਸਥਾਨ ਵਿੱਚ ਮੁੱਖ ਮੰਤਰੀ ਦੀ ਨੱਕ ਹੇਠ ਕਤਲ ਹੁੰਦੇ ਹਨ, ਪਰ ਕਾਂਗਰਸ ਹਾਈ ਕਮਾਂਡ ਦੇ ਕਿਸੇ ਹੋਰ ਕਾਂਗਰਸੀ ਨੇਤਾ ਨੇ ਉੱਥੇ ਦਲਿਤਾਂ ਦੀ ਸਾਰ ਨਹੀਂ ਲਈ ਅਤੇ ਅੱਜ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਬਾਘਾ ਨੇ ਕਿਹਾ ਕਿ ਦਲਿਤ ਭਾਈਚਾਰੇ ਦੇ ਲੋਕ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ। ਉਹ ਮੰਗ ਕਰ ਰਹੇ ਹਨ ਕਿ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇ, ਪਰ ਪੁਲਿਸ ਸਿਰਫ ਦੋਸ਼ੀਆਂ ਦੀ ਭਾਲ ਕਰਨ ਦੀ ਗੱਲ ਕਹਿ ਕੇ ਆਪਣਾ ਪੱਲਾ ਝਾੜ ਰਹੀ ਹੈ। ਉਹਨਾਂ ਕਿਹਾ ਕਿ ਮੁਖਮੰਤਰੀ ਚੰਨੀ ਕੋ ਰਾਜਸਥਾਨ ਜਾਣਾ ਚਾਹਿਦਾ ਹੈ ਅਤੇ ਮ੍ਰਿਤਕ ਦਲਿਤ ਨੌਜਵਾਨ ਦੇ ਪਰਿਵਾਰ ਨੂੰ ਵੀ ਲਖੀਮਪੁਰ ਖੀਰੀ ਦੇ ਮ੍ਰਿਤਕਾਂ ਵਾਂਗ ਸਹਾਇਤਾ ਰਾਸ਼ੀ ਦਿੱਤੀ ਜਾਣੀ ਚਾਹਦੀ ਹੈ।
ਰਾਜੇਸ਼ ਬਾਘਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਮ੍ਰਿਤਕ ਦਲਿਤ ਨੌਜਵਾਨਾਂ ਦੇ ਪਰਿਵਾਰਾ ਵਾਲਿਆਂ ਨੂੰ ਨਿਆਂ ਦਿਵਾਉਣ। ਉਹਨਾਂ ਕਿਹਾ ਕਿ ਅਗਰ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਜਲਦ ਮ੍ਰਿਤਕ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਅਤੇ ਦੋਸ਼ੀਆਂ ਨੂੰ ਜਲਦ ਨਾ ਫੜਿਆ ਤਾਂ ਭਾਰਤੀ ਜਨਤਾ ਪਾਰਟੀ ਪੰਜਾਬ ਇਸ ਖਿਲਾਫ਼ ਸੰਘਰਸ਼ ਵਿਡੇਗੀ।