ਸੀਬੀਐਸਈ ਵਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਚੋਂ ਬਾਹਰ ਕੱਢਣ ਮੰਦਭਾਗਾ-– ਮੰਨਣ
ਜਲੰਧਰ 21 ਅਕਤੂਬਰ ( ) ਸੀਬੀਐਸਈ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਜਾਰੀ ਡੇਟ ਸ਼ੀਟ ਵਿਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਚੋਂ ਬਾਹਰ ਕੱਢਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਨੇ ਕਿਹਾ ਕਿ ਸੀਬੀਐਸਈ ਵਲੋਂ ਸੂਬੇ ਦੀਆਂ ਭਾਸ਼ਾਵਾਂ ਨੂੰ ਮੁੱਖ ਵਿਸ਼ਿਆਂ ਚੋਂ ਬਾਹਰ ਕੱਢਣ ਦਾ ਫੈਸਲਾ ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਦਾ ਇਕ ਮੰਦਭਾਗਾ ਕਦਮ ਹੈ।ਜੋ ਪੰਜਾਬ ਲਈ ਚਿੰਤਾਜਨਕ ਵਿਸ਼ਾ ਹੈ। ਪੰਜਾਬ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਆਪਣੀ ਮਾਂ-ਬੋਲੀ ਪੰਜਾਬੀ ਭਾਸ਼ਾ ਤੋਂ ਦੂਰ ਕਰਨ ਦੀ ਕੋਝੀ ਸਾਜ਼ਿਸ਼ ਹੈ। ਸੂਬੇ ਨਾਲ ਸਬੰਧਤ ਭਸ਼ਾਵਾਂ ਨੂੰ ਉਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿਚ ਰੱਖਿਆ ਜਾਣਾ ਚਾਹੀਦਾ ਹੈ।ਇਸ ਮੌਕੇ ਜਥੇਦਾਰ ਮੰਨਣ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਇਸ ਪੰਜਾਬੀਆਂ ਦੇ ਵਿਰੁੱਧੀ ਫੈਸਲੇ ਨੂੰ ਰੱਦ ਕਰਵਾਉਣ ਤਾਂ ਜੋ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸੁਰੱਖਿਅਤ ਰੱਖਿਆ ਜਾ ਸਕੇ।