ਗੁਰਦੁਆਰਾ ਸੋਡਲ ਛਾਉਣੀਂ ਨਿੰਹਗ ਸਿੰਘਾਂ ਵਿਖੇ ਹੋਇਆ ਅੰਮ੍ਰਿਤ ਸੰਚਾਰ
ਸਾਨੂੰ ਸਾਰਿਆਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਆਪਣਾ ਮਨੁੱਖੀ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ- ਮੰਨਣ
ਜਲੰਧਰ 1 ਨਵੰਬਰ ( ) ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲੇ ਤੋਂ ਰਿਹਾ ਕਰਵਾਏ 52 ਰਾਜਿਆਂ ਦੀ ਯਾਦ ‘ਚ ਬੰਦੀ ਛੋੜ ਦਿਵਸ ਦੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੋਡਲ ਛਾਉਣੀਂ ਨਿੰਹਗ ਸਿੰਘਾਂ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦੇ ਸਹਿਯੋਗ ਸਦਕਾ ਅੱਜ 37 ਪ੍ਰਾਣੀਆ ਨੂੰ ਅੰਮ੍ਰਿਤ ਪਾਨ ਕਰਵਾਇਆ ਗਿਆ।ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਗੁਰੂ ਦੀ ਬਖਸ਼ਿਸ਼ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਖਾਲਸਾ ਪੰਥ ਪ੍ਰੀਵਾਰ ਵਿਚ ਸ਼ਾਮਿਲ ਹੋਣ ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ ਗਿਆ।ਇਸ ਮੌਕੇ ਜਥੇਦਾਰ ਮੰਨਣ ਨੇ ਅਕਾਲ ਪੁਰਖ ਅੱਗੇ ਅਰਦਾਸ ਕਰਦਿਆਂ ਕਿਹਾ ਕਿਹਾ ਕਿ ਖਾਲਸਾ ਪੰਥ ਪ੍ਰੀਵਾਰ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਜੀਵਨ ਸਿੱਖੀ, ਕੇਸਾਂ ਸੁਆਸਾਂ ਸੰਗ ਨਿਭੇ ਅਤੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਆਪਣਾ ਮਨੁੱਖੀ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ। ਜਥੇਦਾਰ ਮੰਨਣ ਨੇ ਸੰਗਤਾਂ ਦਾ ਉਤਸ਼ਾਹ ਨੂੰ ਦੇਖਦਿਆਂ ਕਿਹਾ ਕਿ ਅਗੇ ਤੋਂ ਅਜਿਹੇ ਹੋਰ ਸ੍ਰੀ ਸਹਿਜ ਪਾਠ ਸਾਹਿਬ ਸਬੰਧੀ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਚੇਚੇ ਤੌਰ ਤੇ ਪਹੁੰਚੇ ਪੰਜ ਪਿਆਰੇ ਸਾਹਿਬਾਨ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ, ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ, ਮਨਿੰਦਰਪਾਲ ਸਿੰਘ ਗੁੰਬਰ, ਮਾਸਟਰ ਅਮਰੀਕ ਸਿੰਘ ਨਿਹੰਗ, ਰਣਜੀਤ ਸਿੰਘ ਰਾਣਾ, ਹਰਭਜਨ ਸਿੰਘ ਖਰਬੰਦਾ, ਰਣਜੀਤ ਸਿੰਘ ਸੋਡਲ, ਜਗਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।
ਫੋਟੋ ਕੈਪਸਨ
ਪੰਜ ਪਿਆਰੇ ਸਾਹਿਬਾਨ ਅਤੇ ਅੰਮ੍ਰਿਤ ਅਭਿਲਾਖੀ ਸੰਗਤਾਂ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਕੁਲਵੰਤ ਸਿੰਘ ਮੰਨਣ, ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ, ਮਨਿੰਦਰਪਾਲ ਸਿੰਘ ਗੁੰਬਰ ਤੇ ਹੋਰ