ਆਪ ਵਰਕਰਾਂ ਨੂੰ ਨਸੀਹਤ,ਹਲਕਾ ਇੰਚਾਰਜਾਂ ਦੀ ਅਗਵਾਈ ਹੇਠ ਹੀ ਹਰ ਪ੍ਰੋਗਰਾਮ ਕਰਨ.ਖਹਿਰਾ/ਬਖਸ਼ੀ/ਇੰਡੀਅਨ
ਕਪੂਰਥਲਾ( )ਆਮ ਆਦਮੀ ਪਾਰਟੀ ਲੋਕਸਭਾ ਹਲਕਾ ਖੰਡੂਰ ਸਾਹਿਬ ਦੇ ਇੰਨਚਾਰਜ ਬਲਜੀਤ ਸਿੰਘ ਖਹਿਰਾ, ਲੋਕਸਭਾ ਹਲਕਾ ਹੁਸ਼ਿਆਰਪੁਰ ਦੇ ਇੰਨਚਾਰਜ ਹਰਮਿੰਦਰ ਸਿੰਘ ਬਖਸ਼ੀ ਤੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਇਕ ਸਾਂਝਾ ਪ੍ਰੈੱਸ ਬਿਆਨ ਰਾਹੀ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਇੱਕਜੁਟ ਹੋਕੇ ਕੰਮ ਕਰਨ ਤੇ ਹਲਕਾ ਇੰਚਾਰਜਾਂ ਦੀ ਅਗਵਾਈ ਹੇਠ ਹੀ ਹਰ ਪ੍ਰੋਗਰਾਮ ਕਰਨ,ਤਾਂਕਿ ਪਾਰਟੀ ਵਲੋਂ ਜੋ ਸਮਾਜ ਦੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੀਤੇ ਜਾ ਰਹੇ ਕੰਮਾਂ ਨੂੰ ਹੋਰ ਮਜਬੂਤੀ ਨਾਲ ਕੀਤਾ ਜਾ ਸਕੇ।ਉਪਰੋਕਤ ਆਗੂਆਂ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਦੇਖਣ ਵਿਚ ਆਇਆ ਹੈ ਕਿ ਜਿਲੇ ਵਿਚ ਪਾਰਟੀ ਦੇ ਕੁੱਝ ਆਗੂਆਂ ਵਲੋਂ ਫਲੈਕਸ ਬੋਰਡ ਲਗਵਾਏ ਗਏ ਹਨ,ਜਿਸ ਤੇ ਹਲਕਾ ਇੰਚਾਰਜ ਦੀ ਫੋਟੋ ਨਹੀਂ ਹੈ,ਜੋ ਸਰਾਸਰ ਗ਼ਲਤ ਹੈ।ਉਪਰੋਕਤ ਆਗੂਆਂ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ 2022 ਵਿਧਾਨ ਸਭਾ ਦੀਆਂ ਤਿਆਰੀਆਂ ਕਰ ਰਹੀ ਹੈ ਉੱਥੇ ਹਰ ਜਿਲੇ ਵਿੱਚੋਂ ਪਾਰਟੀ ਨੂੰ ਵੱਖ ਵੱਖ ਆਗੂਆਂ ਅਤੇ ਵਰਕਰਾਂ ਦਾ ਭਰਪੂਰ ਸਮਰਥਨ ਵੀ ਮਿਲ ਰਿਹਾ ਹੈ ਅਤੇ ਕਾਂਗਰਸ ਸਮੇਤ ਅਕਾਲੀ ਦਲ ਅਤੇ ਭਾਜਪਾ ਨੂੰ ਛੱਡ ਕੇ ਆਏ ਦਿਨ ਨੌਜਵਾਨ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਇਸ ਦੌਰਾਨ ਹਰ ਅਹੁਦੇਦਾਰ ਤੇ ਵਰਕਰ ਨੂੰ ਪਾਰਟੀ ਦੀ ਚੜ੍ਹਦੀਕਲਾ ਲਈ ਇੱਕਜੁਟ ਹੋਕੇ ਕੰਮ ਕਰਨਾ ਚਾਹੀਦਾ ਹੈ।ਉਪਰੋਕਤ ਆਗੂਆਂ ਨੇ ਕਿਹਾ ਕਿ ਪਾਰਟੀ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲਦਾ ਹੈ ਅਤੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵਧਾਈ ਦੇ ਪਾਤਰ ਹਨ ਕਿ ਉਹ ਪਾਰਟੀ ਵਿੱਚ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੰਦੇ।ਉਪਰੋਕਤ ਆਗੂਆਂ ਨੇ ਕਿਹਾ ਕਿ ਇਹ ਆਪ ਪਾਰਟੀ ਦੇ ਕਿਸਾਨ-ਮਜ਼ਦੂਰ-ਦਲਿਤ ਭਾਈਚਾਰੇ-ਛੋਟੇ ਦੁਕਾਨਦਾਰ-ਵਪਾਰੀ ਤੇ ਬੇਰੋਜ਼ਗਾਰ ਨੂੰ ਤਰੱਕੀ ਦੇ ਰਾਹ ਤੇ ਲਿਜਾਣ ਲਈ ਮੀਲ ਪੱਥਰ ਸਾਬਤ ਹੋਵੇਗੀ।