ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਇਆ ਲੰਗਰ
ਜਲੰਧਰ 22 ਨਵੰਬਰ ( ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦ ਬਾਬੂ ਲਾਭ ਸਿੰਘ, ਚੌਂਕ ਰੈਣਕ ਬਜ਼ਾਰ ਵਿਖੇ ਅੱਜ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਚੇਚੇ ਤੌਰ ਤੇ ਪਹੁੰਚੇ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਜਤਿੰਦਰਬੀਰ ਸਿੰਘ ਸਚਦੇਵਾ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਸਚਦੇਵਾ, ਹਰਪ੍ਰੀਤ ਸਿੰਘ ਸਚਦੇਵਾ, ਮਨਿੰਦਰਪਾਲ ਸਿੰਘ ਗੁੰਬਰ, ਭੁਪਿੰਦਰ ਸਿੰਘ ਗੋਗੀ ਉਬਰਾਏ, ਗੁਰਪ੍ਰੀਤ ਸਿੰਘ ਰਾਜਾ ਉਬਰਾਏ, ਅਰਜਨ ਸਿੰਘ, ਗਗਨਦੀਪ ਸਿੰਘ ਰਿੱਪੀ, ਹਰਮੀਤ ਸਿੰਘ ਪੰਮਾ, ਗੁਰਸ਼ਰਨ ਸਿੰਘ, ਸਤਨਾਮ ਸਿੰਘ, ਪਰਮਦੀਪ ਸਿੰਘ ਟੀਨਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।