ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਦੀਦਾਰੇ ਕਰਨ ਸਬੰਧੀ ਆਨਲਾਈਨ ਫਾਰਮ ਭਰਨ ਦੀ ਸਹੁਲਤ ਕੀਤੀ ਸ਼ੁਰੂ
- ਸਰਕਾਰ ਦਰਸ਼ਨ ਦੀਦਾਰੇ ਕਰਨ ਸਬੰਧੀ ਪ੍ਰਕ੍ਰਿਆ ਨੂੰ ਬਣਾਏ ਸਰਲ-ਮੰਨਣ
ਜਲੰਧਰ 24 ਨਵੰਬਰ ( ) ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਦੀਦਾਰੇ ਕਰਨ ਲਈ ਆਨਲਾਈਨ ਫਾਰਮ ਭਰਨ ਲਈ ਸੰਗਤਾਂ ਨੂੰ ਆ ਰਹੀਆਂ ਮੁਸਕਲਾਂ ਨੂੰ ਧਿਆਨ ਵਿਚ ਰੱਖਦਿਆਂ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਸਾਹਮਣੇ KMV ਕਾਲਜ ਜਲੰਧਰ ਵਿਖੇ ਕਾਉੰਟਰ ਸਥਾਪਤ ਕੀਤਾ ਗਿਆ ਹੈ।ਇਸ ਸਬੰਧੀ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਆਪਣੇ ਅਧਾਰ ਕਾਰਡ ਤੇ ਪਾਸ ਪੋਰਟ ਦੀਆਂ ਰੰਗਦਾਰ ਫੋਟੋ ਕਾਪੀ,ਇਕ ਪਾਸਪੋਰਟ ਸਾਈਜ਼ ਦੀ ਰੰਗਦਾਰ ਫੋਟੋ ਅਤੇ ਆਪਣੇ ਬਲੱਡ ਗਰੁੱਪ ਰਿਪੋਰਟ ਦੀ ਕਾਪੀ ਜਮਾਂ ਕਰਵਾਉਣੀ ਹੋਵੇਗੀ। ਪਾਸਪੋਰਟ ਦੀ ਵੈਧਤਾ ਘੱਟ ਤੋਂ ਘੱਟ ਛੇ ਮਹੀਨੇ ਹੋਣੀ ਜ਼ਰੂਰੀ ਹੈ। ਜਿਹੜੀਆਂ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਦੀਦਾਰੇ ਕਰਨੀਆਂ ਚਾਹੁੰਦੀਆਂ ਹਨ ਉਹ ਆਪਣੇ ਕਾਗਜ਼ਾਤ ਦਫ਼ਤਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜਮ੍ਹਾਂ ਕਰਵਾ ਸਕਦੇ ਹਨ। ਸ਼ਰਧਾਲੂਆਂ ਨੂੰ ਆਪਣੇ ਅਸਲੀ ਕਾਗਜ਼ਾਤ ਨਾਲ ਲੈਕੇ ਜਾਣੇ ਹੋਣਗੇ।ਜੋ ਬਾਰਡਰ ਤੇ ਦਿਖਾਉਣੇ ਜ਼ਰੂਰੀ ਹਨ ਅਤੇ 20 ਡਾਲਰ ਫੀਸ ਜਮ੍ਹਾਂ ਕਰਵਾਉਣੀ ਹੋਵੇਗੀ ਜੋ ਕਿ ਤਕਰੀਬਨ 1500 ਰੁਪਏ ਬਣਦੀ ਹੈ।ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਉਨ੍ਹਾਂ ਦੇ ਨਾਲ ਮਨਿੰਦਰਪਾਲ ਸਿੰਘ ਗੁੰਬਰ, ਤ੍ਰਿਲੋਚਨ ਕੌਰ ਪ੍ਰਚਾਰਕ, ਅਰਜਨ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ
ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਕੁਲਵੰਤ ਸਿੰਘ ਮੰਨਣ, ਮਨਿੰਦਰਪਾਲ ਸਿੰਘ ਗੁੰਬਰ, ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਤੇ ਹੋਰ।