18 ਦਸੰਬਰ ( ) ਸਿੱਖ ਧਰਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੀ ਘੋਰ ਨਿੰਦਿਆ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ,ਸਰਵਣ ਸਿੰਘ ਕੁਲਾਰ, ਬੀਬੀ ਦਵਿੰਦਰ ਕੌਰ ਕਾਲਰਾ, ਗੁਰਮੀਤ ਕੌਰ ਭਟਨੁਰਾ ਸਾਰੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚਰਨਜੀਵ ਸਿੰਘ ਲਾਲੀ, ਮਨਿੰਦਰਪਾਲ ਸਿੰਘ ਗੁੰਬਰ, ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਨੇ ਕਿਹਾ ਕਿ ਜਿਥੇ ਸਰਬੱਤ ਦੇ ਭਲੇ ਦੀ ਅਰਦਾਸ ਹੁੰਦੀ ਹੈ,ਸਾਰੇ ਧਰਮਾਂ ਨੂੰ ਸਤਿਕਾਰ ਦਿੱਤਾ ਜਾਂਦਾ ਹੈ ਅੱਜ ਉਥੇ ਇਸ ਘਿਨਾਉਣੀ ਹਰਕਤ ਨੇ ਦਿਲ ਹਿਲਾ ਕੇ ਰੱਖ ਦਿੱਤਾ ਹੈ। ਜਦੋਂ ਵੀ ਚੋਣਾਂ ਦਾ ਸਮਾਂ ਆਉਂਦਾ ਹੈ ਤਾਂ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਵਾਪਰਦੀਆਂ ਹਨ।ਇਸ ਪਿੱਛੇ ਸਰਕਾਰੀ ਏਜੰਸੀਆਂ ਦੀ ਕੋਈ ਸੋਚੀ ਸਮਝੀ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦੇ ਹੋਏ ਕਿਹਾ ਕਿ ਸਿੰਘਾਂ ਨੂੰ ਹਿੰਮਤ ਬਖਸ਼ੀ ਜਿਨ੍ਹਾਂ ਦੋਸ਼ੀ ਨੂੰ ਮੌਕੇ ਤੇ ਹੀ ਫੜ ਲਿਆ ਅਤੇ ਸਜ਼ਾ ਦੇ ਦਿੱਤੀ। ਅਜਿਹੇ ਵਿਅਕਤੀ ਦੀ ਇਹੀ ਸਜ਼ਾ ਬਣਦੀ ਸੀ। ਜੇਕਰ ਸਰਕਾਰਾਂ ਇਨਸਾਫ਼ ਦਿੰਦੀਆਂ ਤਾ ਅੱਜ ਅਜਿਹਾ ਨਾ ਹੁੰਦਾ।