ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਅਕਾਲੀ ਦਲ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ
ਖੁਸ਼ਵੰਸ਼ਦੀਪ ਸਿੰਘ ਧਾਮੀ ਕੌਮੀ ਜਨਰਲ ਸਕੱਤਰ ਤੇ ਹਰਪ੍ਰੀਤ ਚੋਪੜਾ ਕੌਮੀ ਮੀਤ ਪ੍ਰਧਾਨ ਨਿਯੁਕਤ
ਜਲੰਧਰ 21 ਜਨਵਰੀ ( ) ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਅੱਜ ਯੂਥ ਅਕਾਲੀ ਦਲ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ।ਖੁਸ਼ਵੰਸ਼ਦੀਪ ਸਿੰਘ ਧਾਮੀ ਅਤੇ ਹਰਪ੍ਰੀਤ ਚੋਪੜਾ ਦੀਆਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਇਨ੍ਹਾਂ ਨੂੰ ਕ੍ਰਮਵਾਰ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਅਤੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਨਿਯੁਕਤੀ ਤੇ ਅੱਜ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਵਲੋਂ ਇਨ੍ਹਾਂ ਨੂੰ ਨਿਯੂਕਤੀ ਪਤ੍ਰ ਸੌਂਪੇ ਗਏ।ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਦੇ ਸੁਪਰੀਮ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਜੀ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਪੰਜਾਬ ਅਤੇ ਦੇਸ਼ ਕੌਮ ਦੇ ਰੌਸ਼ਨ ਭਵਿੱਖ ਲਈ ਹਮੇਸ਼ਾ ਯਤਨਸ਼ੀਲ ਰਹਿਦਿਆਂ ਆਪਣੀ ਜ਼ੁਮੇਵਾਰੀ ਨੂੰ ਬਾਖੂਬੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗੇ।ਇਸ ਮੌਕੇ ਗੁਰਦੀਪ ਸਿੰਘ ਰਾਵੀ,ਭਜਨ ਲਾਲ ਚੋਪੜਾ, ਅਮਰਪ੍ਰੀਤ ਸਿੰਘ ਮੌਂਟੀ, ਮਨਿੰਦਰਪਾਲ ਸਿੰਘ ਗੁੰਬਰ, ਗੁਰਪ੍ਰੀਤ ਸਿੰਘ ਖਾਲਸਾ, ਸਤਿੰਦਰ ਸਿੰਘ ਪੀਤਾ, ਹਰਜਿੰਦਰ ਸਿੰਘ ਉਬਰਾਏ, ਬਲਵਿੰਦਰ ਜੀਤ ਸਿੰਘ,ਅਜੇ ਕੁਮਾਰ ਪਵਾਰ, ਮਨਪ੍ਰੀਤ ਚੋਪੜਾ, ਕੁਲਵਿੰਦਰ ਬਸਰਾ ਆਦਿ ਹਾਜ਼ਰ ਸਨ।
ਫੋਟੋ ਕੈਪਸਨ
(1) ਖੁਸ਼ਵੰਸ਼ਦੀਪ ਸਿੰਘ ਧਾਮੀ ਨੂੰ ਨਿਯੂਕਤੀ ਪਤ੍ਰ ਸੌਂਪਦੇ ਹੋਏ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਨਾਲ ਮਨਿੰਦਰਪਾਲ ਸਿੰਘ ਗੁੰਬਰ, ਗੁਰਪ੍ਰੀਤ ਸਿੰਘ ਖਾਲਸਾ,ਸਤਿੰਦਰ ਸਿੰਘ ਪੀਤਾ ਤੇ ਹੋਰ
(2) ਹਰਪ੍ਰੀਤ ਚੋਪੜਾ ਨੂੰ ਨਿਯੂਕਤੀ ਪਤ੍ਰ ਸੌਂਪਦੇ ਹੋਏ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਨਾਲ ਗੁਰਦੀਪ ਸਿੰਘ ਰਾਵੀ,ਭਜਨ ਲਾਲ ਚੋਪੜਾ, ਅਮਰਪ੍ਰੀਤ ਸਿੰਘ ਮੌਂਟੀ, ਮਨਿੰਦਰਪਾਲ ਸਿੰਘ ਗੁੰਬਰ ਤੇ ਹੋਰ