ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਜਲੰਧਰ ‘ਚ ਕੀਤਾ ਡੋਰ-ਟੂ-ਡੋਰ ਪ੍ਰਚਾਰ

‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਜਲੰਧਰ ‘ਚ ਕੀਤਾ ਡੋਰ-ਟੂ-ਡੋਰ ਪ੍ਰਚਾਰ

 

…ਲੋਕਾਂ ‘ਚ ਦੇਖਿਆ ਭਾਰੀ ਉਤਸ਼ਾਹ, ਫੁੱਲਾਂ ਦੀ ਵਰਖਾ ਕਰਕੇ ਥਾਂ-ਥਾਂ ‘ਤੇ ਕੀਤਾ ਮਾਨ ਦਾ ਸਵਾਗਤ, ਸਮਰਥਕਾਂ ਨੇ ਲਗਾਏ ‘ਆਪ’ ਜ਼ਿੰਦਾਬਾਦ’ ਦੇ ਨਾਅਰੇ

 

…ਇਸ ਵਾਰ ਪੰਜਾਬ ਦੀ ਜਨਤਾ ਪੰਜਾਬ ਦੀ ਨਵੀਂ ਇਬਾਰਤ ਲਿਖੇਗੀ, ਭਾਰੀ ਬਹੁਮਤ ਨਾਲ ਪੰਜਾਬ ‘ਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ – ਭਗਵੰਤ ਮਾਨ

 

ਜਲੰਧਰਨਕੋਦਰ, 24 ਜਨਵਰੀ 2022

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਸੋਮਵਾਰ ਨੂੰ ਜਲੰਧਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਮਾਨ ਨੇ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਮਾਨ ਨੇ ਦਾਅਵਾ ਕੀਤਾ ਕਿ “ਇਸ ਵਾਰ ਪੰਜਾਬ ਦੀ ਜਨਤਾ ਪੰਜਾਬ ਦੀ ਨਵੀਂ ਇਬਾਰਤ ਲਿਖੇਗੀ। ਪੰਜਾਬ ‘ਤੇ ਦਹਾਕਿਆਂ ਤੋਂ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਦੀਆਂ ਭ੍ਰਿਸ਼ਟ ਨੀਤੀਆਂ ਅਤੇ ਲੁੱਟ ਤੋਂ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ। 20 ਫਰਵਰੀ ਨੂੰ ਪੰਜਾਬ ਦੇ ਲੋਕ ਝਾੜੂ ਦਾ ਬਟਨ ਦਬਾ ਕੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।”

ਸੋਮਵਾਰ ਨੂੰ ਭਗਵੰਤ ਮਾਨ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਨ ਲਈ ਜਲੰਧਰ ਪੁੱਜੇ ਸਨ। ਉਨ੍ਹਾ ਨਕੋਦਰ ਤੋਂ ‘ਆਪ’ ਉਮੀਦਵਾਰ ਇੰਦਰਜੀਤ ਕੌਰ ਮਾਨ, ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਰਮਨ ਅਰੋੜਾ ਅਤੇ ਜਲੰਧਰ ਉੱਤਰੀ ਤੋਂ ‘ਆਪ’ ਉਮੀਦਵਾਰ ਦਿਨੇਸ਼ ਢੱਲ ਦੇ ਹੱਕ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਮਾਨ ਨੂੰ ਦੇਖਣ ਲਈ ਲੋਕ ‘ਚ ਕਾਫੀ਼ ਉਤਸਾ਼ਹ ਸੀ। ਥਾਂ ਥਾਂ ‘ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸਮਰਥਕਾਂ ਨੇ ਜ਼ਿੰਦਾਬਾਦ ਦੇ ਨਾਅਰੇ ਲਾਏ।

 

ਜਲੰਧਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ “ਚਾਹੇ ਮਾਝਾ ਹੋਵੇ, ਦੁਆਬਾ ਜਾਂ ਮਾਲਵਾ ਹੋਵੇ , ਅੱਜ ਪੂਰਾ ਪੰਜਾਬ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। 10 ਮਾਰਚ ਨੂੰ ਪੰਜਾਬ ‘ਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।” ‘ਆਪ’ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ।ਸਾਡੀ ਸਰਕਾਰ ਪੰਜਾਬ ਸਿਰ ਚੜ੍ਹਿਆ 3 ਲੱਖ ਕਰੋੜ ਦਾ ਕਰਜ਼ਾ ਵੀ ਉਤਾਰੇਗੀ ਅਤੇ ਹਰ ਵਰਗ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬਿਹਤਰ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ‘ਤੇ ਮਾਨ ਨੇ ਪੰਜਾਬ ਦੇ ਲੋਕਾਂ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਜਿੰਮੇਵਾਰੀ ਵਧਣ ਦੇ ਨਾਲ ਉਨ੍ਹਾਂ ਦਾ ਹੌਂਸਲਾ ਵੀ ਵਧਿਆ ਹੈ। ਪਾਰਟੀ, ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਵਿੱਚ ਜੋ ਵਿਸ਼ਵਾਸ ਜਤਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖ਼ਰਾ ਉਤਰਨਗੇ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਵਾਂਗੇ।

ਇਸ ਮੌਕੇ ‘ਆਪ’ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਸਥਾਨਕ ਆਗੂ ਵੀ ਮਾਨ ਦੇ ਨਾਲ ਕਾਫ਼ਲੇ ‘ਚ ਮੌਜੂਦ ਸਨ।

Leave a Comment

Your email address will not be published. Required fields are marked *