ਵਿਧਾਨ ਸਭਾ ਹਲਕਾ ਉਤਰੀ ਤੋਂ ਬਹੁਜਨ ਸਮਾਜ ਪਾਰਟੀ, ਸ਼੍ਰੌਮਣੀ ਅਕਾਲੀ ਦਲ ਦੇ ਚੌਣ ਦਫ਼ਤਰ ਦਾ ਉਦਘਾਟਨ ਅੱ
ਜਲੰਧਰ 24 ਜਨਵਰੀ ( ) ਵਿਧਾਨ ਸਭਾ ਹਲਕਾ ਉਤਰੀ ਤੋਂ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਚੌਣ ਦਫ਼ਤਰ ਦਾ ਉਦਘਾਟਨ ਅੱਜ 25 ਜਨਵਰੀ ਦਿਨ ਮੰਗਲਵਾਰ ਨੂੰ ਕੇਐਮਵੀ ਕਾਲਜ ਰੋਡ, ਵਿਖੇ ਕੀਤਾ ਜਾ ਰਿਹਾ ਹੈ।ਇਸ ਮੌਕੇ
ਸਵੇਰੇ 11 ਵਜੇ ਤੋਂ 12 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਹੋਵੇਗੀ। ਅਰਦਾਸ ਉਪਰੰਤ ਦਫ਼ਤਰ ਦਾ ਉਦਘਾਟਨ ਕੀਤਾ ਜਾਵੇਗਾ।ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਜੀ, ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ।
ਇਸ ਮੌਕੇ ਅਮਰਜੀਤ ਸਿੰਘ ਕਿਸ਼ਨਪੁਰਾ, ਸਤਪਾਲ ਬੱਧਣ, ਮਨਿੰਦਰਪਾਲ ਸਿੰਘ ਗੁੰਬਰ, ਗੁਰਜੀਤ ਸਿੰਘ ਮਰਵਾਹਾ, ਗੁਰਪ੍ਰੀਤ ਸਿੰਘ ਖਾਲਸਾ, ਸਤਿੰਦਰ ਸਿੰਘ ਪੀਤਾ, ਜਸਵਿੰਦਰ ਸਿੰਘ ਜੱਸਾ, ਹਰਵਿੰਦਰ ਸਿੰਘ ਰਾਜੂ ਭਾਟੀਆ, ਪ੍ਰਵਿੰਦਰ ਸਿੰਘ ਬਬਲੂ, ਨਿਰਮਲ ਸਿੰਘ ਲੁਬਾਣਾ ਆਦਿ ਹਾਜ਼ਰ ਸਨ।