ਕਾਂਗਰਸ ਉਮੀਦਵਾਰ ਪਰਗਟ ਸਿੰਘ ਨੇ ਪਿੰਡ ਮਿੱਠਪੁਰ ਵਿਖੇ ਵੋਟ ਪਾਈ
ਜਲੰਧਰ 20 ਫਰਵਰੀ ( ) ਜਲੰਧਰ ਕੈਂਟ ਤੋਂ ਕਾਂਗਰਸ ਦੇ ਉਮੀਦਵਾਰ ਪਰਗਟ ਸਿੰਘ ਨੇ ਸਵੇਰੇ ਆਪਣੇ ਜੱਦੀ ਪਿੰਡ ਮਿੱਠਾਪੁਰ ਵਖੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਬਰਿੰਦਰ ਪ੍ਰੀਤ ਪੁਆਰ, ਬੇਟਾ ਹਰਤਾਜ, ਬੇਟੀ ਹਰਨੂਰ, ਪਿਤਾ ਗੁਰਦੇਵ ਸਿੰਘ ਅਤੇ ਮਾਤਾ ਨਸੀਬ ਕੌਰ ਨੇ ਵੀ ਵੋਟ ਪਾਈ। ਇਸ ਮੌਕੇ ਤੇ ਪਰਗਟ ਸਿੰਘ ਨੇ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਹੈ ਅਤੇ ਹਰ ਪੰਜਾਬੀ ਨੇ ਆਪਣੇ ਹੱਕ ਦਾ ਇਸਤੇਮਾਲ ਕਰਕੇ ਇਸ ਨੂੰ ਖੂਬਸੂਰਤੀ ਨਾਲ ਮਨਾਇਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਕੈਂਟ ਹਲਕੇ ਦੇ ਸੂਝਵਾਨ ਵੋਟਰ ਇਸ ਲਈ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਸ਼ਾਂਤੀਪੂਰਵਕ ਵੋਟਾਂ ਪਾਈਆਂ ਅਤੇ ਕਿਸੇ ਵੀ ਤਰ੍ਹਾਂ ਦੀ ਅਣਣਸੁਖਾਵੀਂ ਘਟਨਾ ਨਹੀਂ ਹੋਣ ਦਿੱਤੀ। ਉਨ੍ਹਾਂ ਸਮੂਹ ਚੋਣ ਅਮਲੇ ਦਾ ਵੀ ਧੰਨਵਾਦ ਕੀਤਾ ਕਿ ਸਾਂਤੀ ਪੂਰਵਕ ਅਤੇ ਬੇਹੱਦ ਚੰਗੇ ਤਰੀਕੇ ਨਾਲ ਇਹ ਪ੍ਰਕਿਿਰਆ ਪੂਰੀ ਹੋਈ ਹੈ।