ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਵਿੱਚ ਕੀਤਾ ਨਸ਼ਾ ਛਡਾਓ ਕੇਂਦਰ ਦਾ ਦੌਰਾ
ਕਪੂਰਥਲਾ
ਮੰਗਲਵਾਰ ਨੂੰ ਨਸ਼ਾ ਛਡਾਓ ਕੇਂਦਰ ਦੇ ਇੰਚਾਰਜ ਡਾ.ਸੰਦੀਪ ਭੋਲਾ ਅਤੇ ਡਾ.ਸਾਇਨਾ ਦੇ ਸੱਦੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ,ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਸ਼ਾਇਰ ਕੰਵਰ ਇਕਬਾਲ ਸਿੰਘ,ਮਨਿਓਰਿਟੀ ਮੋਰਚਾ ਪੰਜਾਬ ਉਪ ਪ੍ਰਧਾਨ ਬਲਵਿੰਦਰ ਸਿੰਘ,ਸੀਨੀਅਰ ਆਗੂ ਪਰਮਿੰਦਰ ਸਿੰਘ, ਅਵਤਾਰ ਸਿੰਘ ਥਿੰਦ ਐਸਸੀ ਵਿੰਗ ਦੇ ਕੋਆਰਡੀਨੇਟਰ ਅਨਮੋਲ ਕੁਮਾਰ ਗਿੱਲ,ਰਿਟਾਇਰਡ ਡੀਐੱਸਪੀ ਗੁਰਨਾਮ ਸਿੰਘ,ਯੂਥ ਆਗੂ ਇੰਦਰਪਾਲ ਸਿੰਘ ਜੌਲੀ,ਯੂਥ ਆਗੂ ਕੁਲਵੰਤ ਸਿੰਘ ਔਜਲਾ,ਸੋਸ਼ਲ ਮੀਡੀਆ ਇੰਚਾਰਜ ਸੰਦੀਪ ਕੁਮਾਰ ਨੇ ਨਸ਼ਾ ਛਡਾਓ ਕੇਂਦਰ ਦਾ ਦੌਰਾ ਕੀਤਾ।ਇਸ ਦੌਰਾਨ ਆਪ ਨੇਤਾਵਾਂ ਨੇ ਨਸ਼ਾ ਛਡਾਓ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ।ਇਸ ਮੌਕੇ ਤੇ ਨਸ਼ਾ ਛਡਾਓ ਕੇਂਦਰ ਦੇ ਇੰਚਾਰਜ ਡਾ.ਸੰਦੀਪ ਭੋਲਾ ਨੇ ਆਪ ਲੀਡਰਸ਼ਿਪ ਨੂੰ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ।ਆਪ ਆਗੂ ਕੇਂਦਰ ਵਿੱਚ ਦਾਖਲ ਮਰੀਜਾਂ ਨੂੰ ਨਿੱਜੀ ਤੌਰ ਤੇ ਮਿਲੇ ਅਤੇ ਕੇਂਦਰ ਵਿੱਚ ਉਨ੍ਹਾਂਨੂੰ ਪੇਸ਼ ਆ ਰਹੀ ਸਮਸਿਆਵਾਂ ਤੋਂ ਜਾਣੂ ਹੋਏ।ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਡਾ.ਸੰਦੀਪ ਭੋਲਾ ਨੂੰ ਵਿਸ਼ਵਾਸ਼ ਦਵਾਇਆ ਦੀ ਨਸ਼ਾ ਛਡਾਓ ਕੇਂਦਰ ਵਿੱਚ ਪੇਸ਼ ਆ ਰਹੀਆਂ ਸਮਸਿਆਵਾਂ ਦੇ ਸਮਾਧਾਨ ਲਈ ਲਈ ਛੇਤੀ ਹੀ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਸਮੱਸਿਆਵਾਂ ਦਾ ਹਾਲ ਕੀਤਾ ਜਾਵੇਗਾ।ਉਨ੍ਹਾਂਨੇ ਬੱਚਿਆਂ ਵਿੱਚ ਨਸ਼ਾ ਕਰਣ ਦੀ ਪ੍ਰਵਿਰਤੀ ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆ ਗਲਤ ਨੀਤੀਆਂ ਦੇ ਕਾਰਨ ਸਿੱਖਿਆ ਦੀ ਕਮੀ ਨਾਲ ਬੱਚੇ ਇਸ ਤਰ੍ਹਾਂ ਦੀਆ ਗਲਤ ਆਦਤਾਂ ਦੇ ਸੰਪਰਕ ਵਿੱਚ ਆ ਰਹੇ ਹਨ।ਸਾਨੂੰ ਅਜਿਹੇ ਬੱਚਿਆਂ ਦੀ ਮਦਦ ਕਰਣ ਦੀ ਲੋੜ ਹੈ ਅਤੇ ਕੇਵਲ ਪੁਨਰਵਾਸ ਦੇ ਮਾਧਿਅਮ ਨਾਲ ਅਜਿਹਾ ਕੀਤਾ ਜਾ ਸਕਦਾ ਹੈ।