ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਨੂੰ ਚੰਗਾ ਅਤੇ ਭ੍ਰਿਸ਼ਟਾਚਾਰ ਮੁਕਤ ਮਾਹੌਲ ਪ੍ਰਦਾਨ ਕਰਨਾ ਹੈ,ਗੁਰਪਾਲ ਸਿੰਘ ਇੰਡੀਅਨ
ਆਪ’ਆਗੂਆਂ ਨੇ ਪਿੰਡ ਕਾਲਾ ਸੰਘਿਆਂ ਦੇ ਸਰਕਾਰੀ ਹਸਪਤਾਲ ਅਤੇ ਉੱਥੇ ਬਣੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ
ਕਪੂਰਥਲਾ
ਵਿਧਾਨ ਸਭਾ ਹਲਕਾ ਕਪੂਰਥਲਾ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਕਰਵਾਉਣ ਤੇ ਲੋਕਾਂ ਨੂੰ ਇਲਾਜ ਲਈ ਦਰ-ਦਰ ਭਟਕਣਾ ਨਾ ਪਵੇ ਇਸ ਦੇ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜੀਜਾਨ ਨਾਲ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਮੁਹਿੰਮ ਦੇ ਤਹਿਤ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਕਾਲ਼ਾ ਸੰਘਿਆ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਚ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਪਿੰਡ ਕਾਲਾ ਸੰਘਿਆਂ ਦੇ ਸਰਕਾਰੀ ਹਸਪਤਾਲ ਅਤੇ ਉਥੇ ਬਣੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ।ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਵਿਸ਼ੇਸ਼ ਤੋਂ ਸ਼ਾਮਲ ਹੋਕੇ ਹਸਪਤਾਲ ਵਿੱਚ ਦਾਖਲ ਮਰੀਜਾਂ ਨਾਲ ਮੁਲਾਕਾਤ ਕਰ ਉਨ੍ਹਾਂ ਤੋਂ ਹਸਪਤਾਲ ਦੀਆਂ ਸਹੂਲਤਾਂ ਸਬੰਧੀ ਫੀਡਬੈਕ ਲਿਆ।ਇਸਦੇ ਬਾਅਦ ਉਨ੍ਹਾਂਨੇ ਐਸਐਮਓ ਡਾ. ਪਰਾਸ਼ਰ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਹਸਪਤਾਲ ਦੀਆਂ ਕਮੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਹਸਪਤਾਲ ਵਿੱਚ ਸਟਾਫ ਸਹਿਤ ਹੋਰ ਕਮੀਆਂ ਨੂੰ ਪੂਰਾ ਕਰਵਾਉਣ ਸਬੰਧੀ ਭਰੋਸਾ ਦਿੱਤਾ।ਗੁਰਪਾਲ ਇੰਡੀਅਨ ਨੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂਨੂੰ ਭਰੋਸਾ ਦਿਵਾਇਆ ਕਿ ਹਸਪਤਾਲ ਸਟਾਫ ਸਹਿਤ ਹੋਰ ਕਮੀਆਂ ਨੂੰ ਛੇਤੀ ਪੂਰਾ ਕਰਕੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਇਆ ਜਾਣਗੀਆਂ।ਉਨ੍ਹਾਂਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਆਮ ਲੋਕਾਂ ਲਈ ਚਲਾਈਆਂ ਜਾ ਰਹੀ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਤਰੀਕੇ ਅਤੇ ਸ਼ਮੇ ਰਹਿੰਦੇ ਉਪਲੱਬਧ ਕਰਵਾਉਣਾ ਹਰ ਅਧਿਕਾਰੀ ਅਤੇ ਕਰਮਚਾਰੀ ਦੀ ਡਿਊਟੀ ਹੈ।ਸਰਕਾਰੀ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਈਮਾਨਦਾਰੀ ਨਾਲ ਹੱਲ ਕਰਣਾ ਯਕੀਨੀ ਬਣਾਓ।ਉਨ੍ਹਾਂਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਅਤੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਕਿਹਾ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਨੂੰ ਵਧੀਆ ਅਤੇ ਭ੍ਰਿਸ਼ਟਾਚਾਰ ਮੁਕਤ ਮਾਹੌਲ ਪ੍ਰਦਾਨ ਕਰਣਾ ਹੈ,ਜਿਸਦੇ ਲਈ ਸਰਕਾਰ ਵਲੋਂ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਸਰਕਾਰ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਅਤੇ ਹਸਪਤਾਲ ਸਥਾਪਤ ਕਰੇਗੀ,ਤਾਂਕਿ ਸੂਬਾ ਵਾਸੀਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਉਪਲੱਬਧ ਹੋ ਸਕਣ।ਸੂਬਾ ਵਾਸੀਆਂ ਵਲੋਂ ਦਿੱਤੇ ਗਏ ਫਤਵੇ ਦਾ ਸਨਮਾਨ ਕਰਦੇ ਹੋਏ ਆਮ ਆਦਮੀ ਪਾਰਟੀ ਆਪਣੇ ਹਰ ਵਾਅਦੇ ਨੂੰ ਪੂਰਾ ਕਰਣ ਲਈ ਵਚਨਬੱਧ ਹੈ।ਉਨ੍ਹਾਂਨੇ ਸੂਬਾ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕਰਦੇ ਹੋਏ ਕਿਹਾ ਕਿ ਸੂਬਾ ਵਾਸੀ ਸੂਬੇ ਦੇ ਵਿਕਾਸ,ਉਨਤੀ ਵਿੱਚ ਸਰਕਾਰ ਦਾ ਸਹਿਯੋਗ ਕਰਨ।ਇਸ ਮੌਕੇ ਤੇ ਆਮ ਆਦਮੀ ਪਾਰਟੀ ਕਾਲ਼ਾ ਸੰਘਿਆ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ,ਨਰਿੰਦਰ ਸਿੰਘ ਸੰਘਾ,ਗੁਰਦਾਵਰ ਸਿੰਘ, ਸਰਵਨ ਸਿੰਘ,ਸੰਜੀਵ ਗੋਂਡਲ,ਅਨਮੋਲ ਕੁਮਾਰ ਗਿੱਲ,ਵਿਜੈ ਕੁਮਾਰ ਅਰੋੜਾ,ਭਗਵਾਨ ਦਾਸ ,ਸੁਲਖਨ ਸਿੰਘ ਸ਼ੇਹਰਿਆ ਆਦਿ ਮੌਜੂਦ ਸਨ।