ਥਾਣਾ ਨੂਰਮਹਿਲ ਦੀ ਪੁਲਿਸ ਵਲੋਂ ਦੋਸ਼ੀ ਪਾਸੋਂ 250 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵੱਡੀ
ਸਫਲਤਾ ਹਾਸਲ ਕੀਤੀ ।
ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਪਰ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐੱਸ ਪੁਲਿਸ ਕਪਤਾਨ , ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਲਖਵਿੰਦਰ ਸਿੰਘ ਮੱਲ ਉਪ – ਪੁਲਿਸ ਕਪਤਾਨ , ਸਬ – ਡਵੀਜਨ ਨਕੋਦਰ ਜੀ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਤਹਿਤ ਸਬ – ਇੰਸਪੈਕਟਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਨੂਰਮਹਿਲ ਦੀ ਪੁਲਿਸ ਟੀਮ ਵਲੋਂ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 250 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਲਖਵਿੰਦਰ ਸਿੰਘ ਮੱਲ ਉਪ – ਪੁਲਿਸ ਕਪਤਾਨ , ਸਬ – ਡਵੀਜਨ ਨਕੋਦਰ ਨੇ ਦੱਸਿਆ ਕਿ ਮਿਤੀ 03-05-2022 ਨੂੰ ਏ.ਐੱਸ.ਆਈ ਕੁਲਵਿੰਦਰ ਸਿੰਘ ਥਾਣਾ ਨੂਰਮਹਿਲ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਦੇ ਸਬੰਧ ਵਿੱਚ ਚੀਮਾ ਚੌਕ ਫਿਲੌਰ ਰੋਡ ਨੂਰਮਹਿਲ ਮੌਜੂਦ ਸੀ ਤਾਂ ਪਿੰਡ ਚੀਮਾਂ ਕਲਾਂ ਵਲੋਂ ਆ ਰਹੇ ਦਿਲਬਾਗ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਫਰਵਾਲਾ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋਂ 50 ਨਸ਼ੀਲੀਆ ਗੋਲੀਆ ਮਾਰਕਾ Trakem – 100 ਅਤੇ 200 ਨਸ਼ੀਲੀਆ ਗੋਲੀਆ ਮਾਰਕਾ Erazol 0.5 ਕੁੱਲ 250 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ । ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 40 ਮਿਤੀ 03-05-2022 ਅ / ਧ 22-61-85 ਐੱਨ.ਡੀ.ਪੀ.ਐੱਸ ਐਕਟ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛ – ਗਿੱਛ ਕੀਤੀ ਜਾ ਰਹੀ ਹੈ ।
ਬਾਮਦਗੀ : – 250 ਨਸ਼ੀਲੀਆ ਗੋਲੀਆ