ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਪੰਜਾਬ ਭਰ ‘ਚ ਭਾਜਪਾ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ।

ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਪੰਜਾਬ ਭਰ ‘ਚ ਭਾਜਪਾ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ। 

300 ਯੂਨਿਟ ਮੁਫਤ ਬਿਜਲੀ ਦੇਣਾ ਤਾਂ ਦੂਰ, ਪੈਸੇ ਦੇ ਕੇ ਵੀ ਤਿੰਨ ਘੰਟੇ ਮਿਲਣਾ ਹੋਇਆ ਔਖਾ: ਰਾਜੇਸ਼ ਬੱਗਾ

 

ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ, ਪੁਲਿਸ ਦੇ ਨੱਕ ਹੇਠ ਕਤਲ ਅਤੇ ਲੁੱਟ-ਖੋਹ ਕਰਨ ਵਾਲੇ ਅਪਰਾਧੀ : ਰਾਕੇਸ਼ ਰਾਠੌਰ

 

ਭਗਵੰਤ ਮਾਨ ਆਪਣਾ ਰਾਜ ਰਾਮ ਭਰੋਸੇ ਛੱਡ ਕੇ ਗੁਆਂਢੀ ਚੋਣਾਵੀ ਸੂਬਿਆਂ ‘ਚ ਪੰਜਾਬ ਦੇ ਨਾਮ ਤੇ ਕੂੜ ਪ੍ਰਚਾਰ ਕਰ ਰ ਹੈ: ਸੁਸ਼ੀਲ ਸ਼ਰਮਾ

 

ਪੰਜਾਬ ਸਰਕਾਰ ਵੱਲੋਂ ਲਾਏ ਜਾ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ।

 

ਜਲੰਧਰ 5 ਮਈ( ), ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਬਿਜਲੀ ਕੱਟ ਲੱਗਣ ਕਾਰਨ ਦੁਖੀ ਜਨਤਾ ਅਤੇ ਕਿਸਾਨਾਂ ਦੀ ਆਵਾਜ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਦਿੱਤੇ ਸੱਦੇ ‘ਤੇ ਸੂਬੇ ਭਰ ਦੇ ਭਾਜਪਾ ਵਰਕਰ ਲੋਕਾਂ ਦੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰ ਰਹੇ ਹਨ। ਇਸੇ ਕੜੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਭਾਜਪਾ ਜਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਵਰਕਰਾਂ ਨੇ ਜਲੰਧਰ। ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਭਗਵੰਤ ਮਾਨ ਨੇ ਸਰਕਾਰ ਖਿਲਾਫ ਧਰਨਾ ਦਿੱਤਾ।

ਰਾਜੇਸ਼ ਬੱਗਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਗਠਜੋੜ ਸਰਕਾਰ ਵੇਲੇ ਪੰਜਾਬ ਵਿੱਚ ਵਾਧੂ ਬਿਜਲੀ ਸੀ ਅਤੇ ਅਸੀਂ ਦੂਜੇ ਰਾਜਾਂ ਨੂੰ ਬਿਜਲੀ ਦਿੰਦੇ ਸਾਂI ਪਰ ਅਜਿਹਾ ਕੀ ਹੋਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਪੰਜਾਬ ਵਿੱਚ ਬਿਜਲੀ ਦਾ ਇੰਨਾ ਵੱਡਾ ਸੰਕਟ ਪੈਦਾ ਹੋ ਗਿਆ? ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਖਬਾਰਾਂ ਵਿੱਚ ਛਪੀਆਂ ਤਸਵੀਰਾਂ ਵਿੱਚ ਹੀ ਦੇਖ ਰਹੇ ਹਨ। ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਅਤੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਬਿਜਲੀ ਮਿਲ ਰਹੀ ਸੀ, ਉਹ ਵੀ ਖੋਹ ਲਈ ਹੈ। ਲੋਕਾਂ ਨੂੰ ਪੈਸੇ ਦੇ ਕੇ ਵੀ ਬਿਜਲੀ ਨਹੀਂ ਮਿਲ ਰਹੀ। ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਉਪਰੋਂ ਮੌਸਮ ਵਿੱਚ ਆਏ ਅਚਾਨਕ ਬਦਲਾਅ ਕਾਰਨ ਤੇਜ਼ ਗਰਮੀ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਅਜਿਹੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਲਾਏ ਜਾ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਤੇਲ ਕੱਢ ਦਿੱਤਾ ਹੈ। ਕਿਸਾਨਾਂ ਨੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ਼ ਬਿਜਲੀ ਮੰਤਰੀ ਦੇ ਘਰ ਦੇ ਬਾਹਰ ਅਤੇ ਸੜਕਾਂ ਜਾਮ ਕਰ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਭਾਰਤੀ ਜਨਤਾ ਪਾਰਟੀ ਨੇ ਆਪਣੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸੈਂਕੜਿਆਂ ਦੀ ਗਿਣਤੀ ‘ਚ ਇਕੱਠੇ ਹੋ ਕੇ ਦੁਖੀ ਜਨਤਾ ਦੀ ਆਵਾਜ਼ ਨੂੰ ਭਗਵੰਤ ਮਾਨ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਜਨਤਕ ਸਮਰਥਨ ਨਾਲ ਪ੍ਰਦਰਸ਼ਨ ਕੀਤਾ ਹੈ।

 

ਰਾਕੇਸ਼ ਰਾਠੌਰ ਕਿਹਾ ਕਿ ਜੇਕਰ ਪੰਜਾਬ ‘ਚ ਇਸੇ ਹਿਸਾਬ ਨਾਲ ਬਿਜਲੀ ਦੇ ਕੱਟ ਜਾਰੀ ਰਹੇ ਤਾਂ 600 ਯੂਨਿਟ ਜੋ ਕਿ ਮੁਫਤ ਮਿਲਨੇ ਹਨ, ਆਉਣ ਵਾਲੀ ਦੀਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ। ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਲੋਕ ਵੀ ਹੁਣ ਕਹਿਣ ਲੱਗ ਪਏ ਹਨ ਕਿ ‘ਹੋਰ ਦੇਵੋ ਇੱਕ ਆਪ ਨੂੰ, ਨਾ ਬੱਤੀ ਦਿਨ ਨੂੰ, ਤੇ ਨਾ ਬੱਤੀ ਰਾਤ ਨੂੰ’।

 

ਰਾਕੇਸ਼ ਰਾਠੌਰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ 1 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ। ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਕਿਸਾਨ ਖੁਦਕੁਸ਼ੀਆਂ ਕੀਤੀ ਜਾ ਚੁੱਕੀ ਹੈ। ਪਰ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਿਸੇ ਵੀ ਆਗੂ ਨੇ ਇਨ੍ਹਾਂ ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ, ਉਹਨਾਂ ਦੀ ਸਾਰ ਵੀ ਨਹੀਂ ਪੂਛੀI ਪੰਜਾਬ ‘ਚ ਜਦੋਂ ਉਕਤ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਤੋਂ ਆਪਣੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮੰਗਿਆ ਤਾਂ ਉਹਨਾਂ ਕਿਸਾਨਾਂ ‘ਤੇ ਭਗਵੰਤ ਮਾਨ ਸਰਕਾਰ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ‘ਚ ਕਈ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਕਿਸਾਨਾਂ ਨੂੰ ਸੰਮਨ ਭੇਜੇ ਗਏ, ਜਿਸ ਕਾਰਨ ਕਿਸਾਨ ਬੁਰੀ ਤਰ੍ਹਾਂ ਡਰੇ ਹੋਏ ਹਨ। ਇੰਨਾ ਹੀ ਨਹੀਂ ਹੁਣ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਤੋਂ ਬਿਜਲੀ ਦੇ ਬਿੱਲਾਂ ਦੀ ਵਸੂਲੀ ਵੀ ਸ਼ੁਰੂ ਕਰ ਦਿੱਤੀ ਹੈ।

 

ਭਾਜਪਾ ਜਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ,ਅਨਿਲ ਸੱਚਰ। ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਦੇ ਮੁੱਖ ਮੰਤਰੀ ਬਣਨ ਤੋਂ ਦੋ ਦਿਨ ਬਾਅਦ ਉਸ ਦੇ ਘਰ ਦੇ ਬਾਹਰ ਪੱਕਾ ਧਰਨਾ ਲੱਗ ਗਿਆ ਹੋਵੇ। ਜੀ ਹਾਂ, ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਦੋ ਦਿਨ ਬਾਅਦ ਹੀ ਧੋਖੇ ਦਾ ਪੁਲਿਸ ਭਰਤੀ ਦੇ ਨਾਂ ‘ਤੇ ਸ਼ਿਕਾਰ ਹੋਏ ਪੁਲਿਸ ਮੁਲਾਜ਼ਮਾਂ ਵੱਲੋਂ ਭਗਵੰਤ ਮਾਨ ਦੇ ਘਰ ਦੇ ਬਾਹਰ ਪੱਕਾ ਧਰਨਾ ਲਾਇਆ ਗਿਆ ਹੈ ਅਤੇ ਇਹ ਅੱਜ ਤੱਕ ਜਾਰੀ ਹੈ। ਇਸ ਤੋਂ ਵੱਡੀ ਸ਼ਰਮਨਾਕ ਗੱਲ ਕੀ ਹੋ ਸਕਦੀ ਹੈ? ਪੰਜਾਬ ਵਿੱਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਪੁਲਿਸ ਦੇ ਨੱਕ ਹੇਠ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਡੇਢ ਮਹੀਨੇ ‘ਚ 5 ਕਬੱਡੀ ਖਿਡਾਰੀਆਂ ਸਮੇਤ 35 ਤੋਂ ਵੱਧ ਲੋਕਾਂ ਦਾ ਬੇਖੌਫ ਅਪਰਾਧੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਅਤੇ ਅਪਰਾਧੀ ਪੁਲਸ ਦੀ ਪਹੁੰਚ ਤੋਂ ਦੂਰ ਹਨ।

ਕ੍ਰਿਸ਼ਨਦੇਵ ਭੰਡਾਰੀ, ਮਹਿੰਦਰ ਭਗਤ ।ਨੇ ਕਿਹਾ ਕਿ ਪਟਿਆਲਾ ਹਿੰਸਾ ‘ਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਹਿੰਸਾ ਨੂੰ ਭਾਜਪਾ ਅਤੇ ਕਾਂਗਰਸ ਦੀ ਸਰਪ੍ਰਸਤੀ ਵਲੋਂ ਪ੍ਰਾਯੋਜਿਤ ਦੱਸ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਨੇ ਸਵਾਲ ਕੀਤਾ ਕਿ ਜਦੋਂ ਆਮ ਆਦਮੀ ਪਾਰਟੀ ‘ਤੇ ਸ਼ੁਰੂ ਤੋਂ ਹੀ ਖਾਲਿਸਤਾਨੀਆਂ ਨਾਲ ਸੰਪਰਕ ਅਤੇ ਫੰਡਿੰਗ ਦੇ ਦੋਸ਼ ਲੱਗ ਰਹੇ ਹਨ ਅਤੇ ਖਾਲਿਸਤਾਨੀ ਪੰਨੂੰ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਤਾਂ ਭਗਵੰਤ ਮਾਨ ਜਾਂ ਕੇਜਰੀਵਾਲ ਇਸ ‘ਤੇ ਆਪਣਾ ਸਪੱਸ਼ਟੀਕਰਨ ਜਨਤਾ ਦੇ ਸਾਹਮਣੇ ਕਿਉਂ ਨਹੀਂ ਦਿੰਦੇ? ਦੋਨੋਂ ਆਪਣਾ ਮੂੰਹ ਕਿਉਂ ਲੁਕਾਉਂਦੇ ਹਨ? ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਨਾਕਾਮੀਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣਾ ਕੇਜਰੀਵਾਲ ਦੀ ਬਹੁਤ ਪੁਰਾਣੀ ਆਦਤ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਜਰੀਵਾਲ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਨ। ਕੇਜਰੀਵਾਲ ਸਰਕਾਰ ਨਾਲ ‘ਗਿਆਨ ਸਮਝੌਤਾ’ ਕਰਕੇ ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਨੂੰ ਵੇਚ ਦਿੱਤਾ ਹੈ।

 

ਸਰਬਜੀਤ ਮੱਕੜ ,ਵਿਨੋਦ ਸ਼ਰਮਾਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਾ ਲਈ ਕਰਦੀ ਤਾਂ ਕੁਝ ਨਹੀਂ, ਉਹ ਸਿਰਫ ਝੂਠੇ ਵਾਅਦੇ ਅਤੇ ਲਾਲਚ ਦੇ ਕੇ ਜਨਤਾ ਨੂੰ ਮੂਰਖ ਬਣਾ ਰਹੀ ਹੈ। ਪਰ ਭਾਰਤੀ ਜਨਤਾ ਪਾਰਟੀ ਜਨਤਾ ਨਾਲ ਧੋਖਾ ਨਹੀਂ ਹੋਣ ਦੇਵੇਗੀ। ਭਾਜਪਾ ਦਾ ਇੱਕੋ ਇੱਕ ਟੀਚਾ ਹੈ, ‘ਸਬਕਾ ਸਾਥ, ਸਬਕਾ ਵਿਸ਼ਵਾਸ ਅਤੇ ਸਬਕਾ ਵਿਕਾਸ’ ਅਤੇ ਇਸ ਟੀਚੇ ਨੂੰ ਲੈ ਕੇ ਭਾਜਪਾ ਦੇ ਵਰਕਰ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ, ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸੂਬਾ ਸਕੱਤਰ ਅਨਿਲ ਸੱਚਰ, ਸਾਬਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਕ੍ਰਿਸ਼ਨਦੇਵ ਭੰਡਾਰੀ, ਮਹਿੰਦਰ ਭਗਤ, ਸੁਰਿੰਦਰ ਮਹੇ, ਸਰਬਜੀਤ ਸਿੰਘ ਮੱਕੜ, ਵਿਨੋਦ ਸ਼ਰਮਾ, ਰਮਨ ਪੱਬੀ, ਸੁਭਾਸ਼ ਸੂਦ, ਅਮਰਜੀਤ ਸਿੰਘ ਅਮਰੀ, ਡਾ. ਸੁਦਰਸ਼ਨ ਸੋਬਤੀ, ਸਤੀਸ਼ ਕਪੂਰ, ਰਾਕੇਸ਼ ਗੋਇਲ, ਸੰਨੀ ਸ਼ਰਮਾ, ਪੁਨੀਤ ਸ਼ੁਕਲਾ, ਰਾਜੀਵ ਢੀਂਗਰਾ, ਸਤਨਾਮ ਬਿੱਟਾ, ਹਰਮਿੰਦਰ ਸਿੰਘ ਕਾਹਲੋ, ਬਾਲਕ੍ਰਿਸ਼ਨ ਬਾਲੀ, ਕੁਲਵੰਤ ਸ਼ਰਮਾ, ਰੌਕਸੀ ਉੱਪਲ, ਰਾਜੇਸ਼ ਕਪੂਰ, ਮਨੀਸ਼ ਵਿੱਜ, ਅਮਿਤ ਭਾਟੀਆ, ਅਜੇ ਚੋਪੜਾ, ਨੀਰਜ ਗੁਪ। ਵਾਲੀਆ, ਨਿਤਿਨ ਬਹਿਰੋਲ, ਭੁਪਿੰਦਰ ਕੁਮਾਰ, ਬਲਜੀਤ ਪ੍ਰਿੰਸ, ਦਵਿੰਦਰ ਸਿੰਘ ਡਿੰਪੀ ਲੁਬਾਣਾ, ਅਮਰਜੀਤ ਸਿੰਘ ਗੋਲਡੀ, ਸੁਦੇਸ਼ ਭਗਤ, ਸ਼ਾਮ ਸ਼ਰਮਾ, ਨਰਿੰਦਰਪਾਲ ਸਿੰਘ ਢਿੱਲੋਂ, ਅਮਿਤ ਲੁਧਰਾ, ਅਜਮੇਰ ਸਿੰਘ ਬਾਦਲ, ਕਿਸ਼ਨ ਲਾਲ ਸ਼ਰਮਾ, ਸ਼ਿਵ ਦਰਸ਼ਨ ਅਭੀ, ਦਵਿੰਦਰ ਕਾਲੀਆ, ਹਰਵਿੰਦਰ ਸਿੰਘ ਗੋਰਾ, ਸੰਨੀ ਭਗਤ, ਜੈ ਕਲਿਆਣ, ਪਵਨ ਹੰਸ, ਅਸ਼ਵਨੀ ਅਟਵਾਲ, ਭਗਤ ਮਨੋਹਰ ਲਾਲ, ਰਿਤੂ ਕੌਸ਼ਲ ਸ਼ੈਲੀ ਖੰਨਾ, ਆਦਿ ਵੀ ਹਾਜ਼ਰ ਸਨ।

Leave a Comment

Your email address will not be published. Required fields are marked *