ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਜਿਲਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 25 ਗ੍ਰਾਮ ਹੈਰੋਇਨ ਬਰਾਮਦ ਕਰਕੇ 01 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ । 

ਜਿਲਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 25 ਗ੍ਰਾਮ ਹੈਰੋਇਨ ਬਰਾਮਦ ਕਰਕੇ 01 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ।

 

ਸ੍ਰੀ ਸਵੱਪਨ ਸ਼ਰਮਾਂ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਕੰਵਲਪ੍ਰੀਤ ਸਿੰਘ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ , ਸ਼੍ਰੀ ਹਰਨੀਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾ / ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।

 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਨੀਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਨੇ ਦੱਸਿਆ ਕਿ ਮਿਤੀ 14.05.2022 ਨੂੰ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਦੇ ਏ.ਐਸ.ਆਈ ਉਮੇਸ਼ ਕੁਮਾਰ ਥਾਣਾ ਫਿਲੌਰ ਜਲੰਧਰ ਦਿਹਾਤੀ ਸਮੇਤ ਸਾਥੀ ਕ੍ਰਮਚਾਰੀਆ ਦੇ ਪੱਲੀਆ ਵਾਲੇ ਮੁਹੱਲਾ ਗੰਨਾ ਪਿੰਡ ਇੱਕ ਔਰਤ ਜਿਸਦੇ ਹੱਥ ਵਿੱਚ ਕੋਈ ਵਸਤੂ ਫੜੀ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿੱਚ ਫੜੇ ਲਿਫਾਫਾ ਨੂੰ ਸੁੱਟ ਕੇ ਭੱਜਣ ਲੱਗੀ ਜਿਸਨੂੰ ਮਹਿਲਾ ਮਚਾਰੀ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਰੱਜੀ ਪਤਨੀ ਸੋਨੂੰ ਵਾਸੀ ਗੰਨਾ ਪਿੰਡ ਦੱਸਿਆ ਅਤੇ ਉਸ ਵੱਲੋਂ ਸੁੱਟੇ ਲਿਫਾਫਾ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ ਹੈਰੋਇਨ ਬਰਾਮਦ ਹੋਈ । ਜਿਸਦਾ ਕੰਪਿਊਟਰ ਕੰਡੇ ਨਾਲ ਵਜਨ ਕਰਨ ਤੇ 25 ਗ੍ਰਾਮ ਹੈਰੋਇਨ ਹੋਈ । ਜਿਸ ਤੇ ਦੋਸ਼ਣ ਤੇ ਖਿਲਾਫ ਮੁਕੱਦਮਾ ਨੰਬਰ 100 ਮਿਤੀ 14.05.2022 ਜੁਰਮ 21 ਬੀ – ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸ਼ਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ । ਦੋਸ਼ਣ ਉਕਤ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।

Leave a Comment

Your email address will not be published. Required fields are marked *