ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 950 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ ਅਤੇ ਚੋਰੀ ਦੀ ਕਣਕ ਅਤੇ ਸਰੋ ਦੇ ਬੋਰਿਆ ਸਮੇਤ 02 ਚੋਰਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ।
ਸ੍ਰੀ ਸਵਪਨ ਸ਼ਰਮਾ , ਆਈ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਚੋਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ , ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸ੍ਰੀ ਜਸਬਿੰਦਰ ਸਿੰਘ , ਪੀ.ਪੀ.ਐਸ , ਉੱਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ.ਆਈ. ਮਹਿੰਦਰਪਾਲ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ 950 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਜਸਬਿੰਦਰ ਸਿੰਘ , ਪੀ.ਪੀ.ਐਸ . ਉੱਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਨੇ ਦੱਸਿਆ ਕਿ ਐਸ.ਆਈ ਭੁਪਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਗੁਰਮੇਜ ਸਿੰਘ ਉਰਫ ਸਾਬਾ ਪੁੱਤਰ ਗੁਰਨਾਮ ਸਿੰਘ ਵਾਸੀ ਕਸਬਾ ਮਹੱਲਾ ਮਹਿਤਪੁਰ ਨੂੰ 950 ਗ੍ਰਾਮ ਡੋਡੇ
ਚੂਰਾ
ਪੋਸਤ ਸਮੇਤ ਕਾਬੂ ਕਰਕੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰ . 47 ਮਿਤੀ 16.05.2022 ਅ / ਧ 15 – A – 61-85 NDPS Act ਥਾਣਾ ਮਹਿਤਪੁਰ ਦਰਜ ਕੀਤਾ । ਦੋਸ਼ੀ ਪਾਸੋ ਡੂੰਘਾਈ ਨਾਲ ਪੁਛ ਗਿੱਛ ਕੀਤੀ ਜਾ ਰਹੀ ਹੈ ।
ਇਸੇ ਤਰਾਂ ਏ.ਐਸ.ਆਈ ਜਸਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਪੁੱਤਰ ਲਖਵੰਤ ਸਿੰਘ ਵਾਸੀ ਆਦਰਾਮਾਨ ਥਾਣਾ ਮਹਿਤਪੁਰ ਦੀ ਟਰੈਕਟਰ ਦੀ ਬੈਟਰੀ ਅਤੇ ਟਰਾਲੀ ਦੀ ਹੱਕ , ਕਣਕ ਅਤੇ ਸਰੋ ਹਵੇਲੀ ਵਿੱਚੋ ਚੋਰੀ ਕਰਨ ਵਾਲੇ ਲਖਵਿੰਦਰ ਸਿੰਘ ਉਰਫ ਲੱਕੀ ਪੁਤਰ ਨਿਰਮਲ ਸਿੰਘ ਵਾਸੀ ਆਦਮਾਨ ਥਾਣਾ ਮਹਿਤਪੁਰ ਅਤੇ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਹਰਬੰਸ ਸਿੰਘ ਵਾਸੀ ਬਾਗੀਵਾਲ ਥਾਣਾ ਮਹਿਤਪੁਰ ਨੂੰ ਨਜਦੀਕ ਆਦਰਾਮਾਨ ਮੋੜ ਤੋਂ ਚੋਰੀ ਦੀ ਕਣਕ ਅਤੇ ਸਰੋ ਦੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ । ਦੋਸ਼ੀਆ ਦੇ ਖਿਲਾਫ ਮੁੱਕਦਮਾ ਨੰਬਰ 48 ਮਿਤੀ 16.05.2022 ਜੁਰਮ 379,411 ਭ : ਦ ਥਾਣਾ ਮਹਿਤਪੁਰ ਦਰਜ ਰਜਿਸ਼ਟਰ ਕੀਤਾ ਗਿਆ ।