ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 80 ਖੁਲੀਆਂ ਨਸ਼ੀਲੀਆ ਗੋਲੀਆ ਤੇ 02 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸਕਰ ਅਤੇ ਲੜਾਈ ਝਗੜਾ ਦੇ ਮੁਕੱਦਮਾ ਵਿੱਚ 01 ਭਗੌੜੇ ਪੀ.ਉ. ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ।
ਸ੍ਰੀ ਸਵਪਨ ਸ਼ਰਮਾ , ਆਈ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ , ਪੀ.ਪੀ.ਐਸ. ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸ਼੍ਰੀ ਜਸਬਿੰਦਰ ਸਿੰਘ , ਪੀ.ਪੀ.ਐਸ. ਉਪ ਪੁਲਿਸ ਕਪਤਾਨ , ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ.ਆਈ ਮਹਿੰਦਰਪਾਲ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ 80 ਖੁਲੀਆਂ ਨਸ਼ੀਲੀਆ ਗੋਲੀਆ ਤੇ 02 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸਕਰ ਅਤੇ ਲੜਾਈ ਝਗੜਾ ਦੇ ਮੁਕੱਦਮਾ ਵਿੱਚ 01 ਭਗੌੜੇ ਪੀ.ਉ. ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਸਬਿੰਦਰ ਸਿੰਘ , ਪੀ.ਪੀ.ਐਸ. ਉਪ ਪੁਲਿਸ ਕਪਤਾਨ , ਸਬ ਡਵੀਜਨ ਸ਼ਾਹਕੋਟ ਨੇ ਦੱਸਿਆ ਕਿ ਐਸ.ਆਈ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦੋਰਾਨੇ ਗਸ਼ਤ ਪਿੰਡ ਬੀਟਲਾ ਤੋ ਇੱਕ ਮੋਟਰਸਾਈਕਲ ਸਪਲੈਡਰ ਨੰਬਰੀ PB 08 CY 2181 ਜਿਸਦਾ ਚਾਲਕ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਬੀਟਲਾ ਜਿਸ ਪਾਸੋ 80 ਨਸ਼ੀਲੀਆ ਗੋਲੀਆਂ ਤੇ 02 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ । ਜਿਸ ਦੇ ਖਿਲਾਫ ਮੁੱਕਦਮਾ ਨੰਬਰ 60 ਮਿਤੀ 31.05.22 ਜੁਰਮ 21 – A / 22-61-85 NDPS Act ਥਾਣਾ ਮਹਿਤਪੁਰ ਜਿਲਾ ਜਲੰਧਰ ਦਿਹਤੀ ਦਰਜ ਰਜਿਸਟਰ ਕੀਤਾ ਗਿਆ । ਜਿਸਦੇ ਖਿਲਾਫ ਪਹਿਲਾ ਵੀ ( ਨਸ਼ਾ ਵੇਚਣ ) ਐਨ.ਡੀ.ਪੀ.ਐਸ.ਐਕਟ ਦੇ 04 ਮੁਕੱਦਮੇ ਦਰਜ ਰਜਿਸਟਰ ਹਨ ।
ਇਸੇ ਤਰਾਂ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਗੁਰਮੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਉਮਰੇਵਾਲ ਬਿੱਲਾ ਜੋ ਕਿ ਮੁਕੱਦਮਾ ਨੰਬਰ 125 ਮਿਤੀ 05.06.2020 ਅ / ਧ 323,324,342,148,149,201 ਭ : ਦ ਥਾਣਾ ਮਹਿਤਪੁਰ ਵਿੱਚ ਮਾਣਯੋਗ ਅਦਾਲਤ ਵੱਲੋ ਮਿਤੀ 21.03.2022 ਨੂੰ ਪੀ.ਉ. ਕਰਾਰ ਦਿੱਤਾ ਗਿਆ ਸੀ । ਜਿਸਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ ।