ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਖ਼ਾਲਸਾਈ ਸ਼ਸਤਰ ਮਾਰਚ ਸਬੰਧੀ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ ਇੱਕਤਰਤਾ

ਖ਼ਾਲਸਾਈ ਸ਼ਸਤਰ ਮਾਰਚ ਸਬੰਧੀ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ ਇੱਕਤਰਤਾ

 

ਮੀਰੀ ਪੀਰੀ ਦਾ ਸਿਧਾਂਤ ਸਿੱਖ ਧਰਮ ਦੀ ਵਿਲੱਖਣਤਾ ਦਾ ਪ੍ਰਤੀਕ-ਮੰਨਣ

 

ਜਲੰਧਰ 14 ਜੁਲਾਈ ( )ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸ਼ਸਤਰ ਧਾਰਨ ਮੀਰੀ ਪੀਰੀ ਦਿਹਾੜੇ ਨੂੰ ਸਮਰਪਿਤ ਸਿੱਖ ਤਾਲਮੇਲ ਕਮੇਟੀ ਵਲੋਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਸਦਕਾ ਸਜਾਏ ਜਾ ਰਹੇ ਖ਼ਾਲਸਾਈ ਸ਼ਸਤਰ ਮਾਰਚ ਸਬੰਧੀ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦਾ ਆਯੋਜਨ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਤੇ ਮਨਿੰਦਰਪਾਲ ਸਿੰਘ ਗੁੰਬਰ ਵਲੋਂ ਕੀਤਾ ਗਿਆ ਸੀ।ਮੀਟਿੰਗ ਦੌਰਾਨ ਸਿੱਖ ਤਾਲਮੇਲ ਕਮੇਟੀ ਦੇ ਮੈਂਬਰ ਸਾਹਿਬਾਨ ਵਲੋਂ ਵੀ ਉਚੇਚੇ ਤੌਰ ਤੇ ਹਾਜ਼ਰੀ ਭਰੀ ਗਈ।ਇਸ ਮੌਕੇ ਹਰਪਾਲ ਸਿੰਘ ਚੱਢਾ ਨੇ ਖ਼ਾਲਸਾਈ ਸ਼ਸਤਰ ਮਾਰਚ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾਈ ਸ਼ਸਤਰ ਮਾਰਚ 16 ਜੁਲਾਈ ਦਿਨ ਸ਼ਨੀਵਾਰ ਨੂੰ ਦੁਪਹਿਰ 3 ਵਜੇ ਗੁ ਗੁਰਦੇਵ ਨਗਰ, ਨਵੀਂ ਦਾਣਾ ਮੰਡੀ ਜਲੰਧਰ ਤੋਂ ਅਰੰਭ ਹੋ ਕਰਕੇ ਵਰਕਸ਼ਾਪ ਚੌਂਕ, ਪਟੇਲ ਚੌਂਕ, ਬਸਤੀ ਅੱਡਾ,ਪੁਲੀ ਅਲੀ ਮੁਹੱਲਾ, ਜੋਤੀ ਚੌਂਕ, ਨਕੋਦਰ ਰੋਡ, ਅੰਬੇਡਕਰ ਚੌਂਕ ਤੋਂ ਹੁੰਦਿਆਂ ਹੋਇਆ ਗੁ ਗੁਰੂ ਨਾਨਕ ਮਿਸ਼ਨ ਵਿਖੇ ਸੰਪੂਰਨਤਾ ਹੋਵੇਗੀ।

ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸੰਗਤਾਂ ਨੂੰ ਸ਼ਸਤਰ ਮਾਰਚ ਵਿਚ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਸਿੱਖ ਧਰਮ ਦੀ ਵਿਲੱਖਣਤਾ ਦਾ ਪ੍ਰਤੀਕ ਹੈ। ਮੀਰੀ ਪੀਰੀ ਦੇ ਸਿਧਾਂਤ ਨੂੰ ਲਿਸ਼ਕਾਉਂਣ ਲਈ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਦੋ ਕ੍ਰਿਪਾਨਾਂ ਪਹਿਨੀਆਂ ਸਨ।ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਮੀਰੀ ਪੀਰੀ ਦੇ ਦੋ ਨਿਸ਼ਾਨ ਸਾਹਿਬ ਝੁਲਾਏ ਗਏ।ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕੌਮ ਦੀ ਚੜ੍ਹਦੀ ਕਲਾ ਦਾ ਸੰਚਾਰ ਕਰਨ ਲਈ ਸੰਗਤਾਂ ਲਈ ਹੁਕਮਨਾਮਾ ਜਾਰੀ ਕੀਤਾ ਸੀ ਕਿ ਮੇਰੀ ਪਿਆਰੀ ਭੇਟਾ ਚੰਗੇ ਸ਼ਸਤਰ,ਚੰਗੇ ਘੋੜੇ ਹੋਵਣਗੇ। ਸਿੱਖ ਸੰਗਤਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਹੁਕਮ ਅਨੁਸਾਰ ਹਥਿਆਰਬੰਦ ਹੋ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਲੱਗੀਆਂ ਸਨ।ਇਸ ਮੌਕੇ ਅਮਰਜੀਤ ਸਿੰਘ ਕਿਸ਼ਨਪੁਰਾ, ਰਣਜੀਤ ਸਿੰਘ ਰਾਣਾ,ਚਰਨ ਸਿੰਘ ਮਕਸੂਦਾਂ ਨੇ ਸੰਬੋਧਨ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖਾਲਸਾਈ ਮਾਰਚ ਸਬੰਧੀ ਸੁਝਾਅ ਦਿੱਤੇ ਤੇ ਸ਼ਸਤਰ ਮਾਰਚ ਵਿਚ ਸ਼ਾਮਿਲ ਹੋਣ ਲਈ ਸੰਗਤਾਂ ਨੂੰ ਅਪੀਲ ਕੀਤੀ।

ਇਸ ਮੌਕੇ ਸੁਰਜੀਤ ਸਿੰਘ ਨੀਲਾਮਹਿਲ,ਰਵਿੰਦਰ ਸਿੰਘ ਸਵੀਟੀ, ਗੁਰਜੀਤ ਸਿੰਘ ਮਰਵਾਹਾ, ਕੁਲਵਿੰਦਰ ਸਿੰਘ ਚੀਮਾ, ਗੁਰਦੇਵ ਸਿੰਘ ਗੋਲਡੀ ਭਾਟੀਆ, ਠੇਕੇਦਾਰ ਰਘਬੀਰ ਸਿੰਘ, ਕੁਲਤਾਰ ਸਿੰਘ ਕੰਡਾ, ਹਕੀਕਤ ਸਿੰਘ ਸੈਣੀ, ਸੁਰਿੰਦਰ ਸਿੰਘ ਬਿੱਟੂ, ਹਰਭਜਨ ਸਿੰਘ ਖਰਬੰਦਾ, ਅਰਜਨ ਸਿੰਘ, ਜਸਵਿੰਦਰ ਸਿੰਘ ਜੱਸਾ, ਮਾਸਟਰ ਅਮਰੀਕ ਸਿੰਘ ਨਿਹੰਗ ਸਿੰਘ, ਰਾਜਵਿੰਦਰ ਸਿੰਘ ਰਾਜਾ,ਗੁਰਪ੍ਰੀਤ ਸਿੰਘ ਰਾਜਾ ਉਬਰਾਏ, ਕੁਲਦੀਪ ਸਿੰਘ ਬੈਂਸ,ਪੁਰਨ ਸਿੰਘ ਰਠੋਰ, ਪ੍ਰਵਿੰਦਰ ਸਿੰਘ ਬਬਲੂ,ਜੈ ਦੀਪ ਸਿੰਘ ਬਾਜਵਾ, ਹਰਬੰਸ ਸਿੰਘ ਗੁਰੂ ਨਾਨਕਪੁਰਾ, ਕੁਲਵਿੰਦਰ ਸਿੰਘ ਸ਼ਿਵ ਨਗਰ, ਪ੍ਰਭਜੋਤ ਸਿੰਘ,ਗੋਰਵਦੀਪ ਸਿੰਘ, ਜਤਿੰਦਰ ਸਿੰਘ ਜੋਨੀ, ਮਲੂਕ ਸਿੰਘ ਘੁੰਮਣ, ਮੱਖਣ ਸਿੰਘ,ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਗੁਰਜੀਤ ਸਿੰਘ ਪੋਪਲੀ,ਵਿੱਕੀ ਸਿੰਘ ਖ਼ਾਲਸਾ, ਅਮਨਦੀਪ ਸਿੰਘ ਬੱਗਾ, ਪਰਮਪ੍ਰੀਤ ਸਿੰਘ ਵਿੱਟੀ, ਪ੍ਰਭਜੀਤ ਸਿੰਘ, ਅੰਮ੍ਰਿਤਪਾਲ ਸਿੰਘ ਰਾਣੂੰ,ਵਿਪਨ ਧੀਰ ਆਦਿ ਹਾਜ਼ਰ ਸਨ।

 

ਫੋਟੋ ਕੈਪਸਨ

ਖ਼ਾਲਸਾਈ ਸ਼ਸਤਰ ਮਾਰਚ ਸਬੰਧੀ ਇੱਕਤਰਤਾ ਵਿੱਚ ਸ਼ਾਮਲ ਜਥੇਦਾਰ ਕੁਲਵੰਤ ਸਿੰਘ ਮੰਨਣ, ਕੁਲਦੀਪ ਸਿੰਘ ਪਾਇਲਟ, ਹਰਪਾਲ ਸਿੰਘ ਚੱਢਾ, ਤਜਿੰਦਰ ਸਿੰਘ ਪ੍ਰਦੇਸੀ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ ਕਿਸ਼ਨਪੁਰਾ, ਮਨਿੰਦਰਪਾਲ ਸਿੰਘ ਗੁੰਬਰ ਤੇ ਹੋਰ।

Leave a Comment

Your email address will not be published. Required fields are marked *