ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਜਿਲ੍ਹਾ ਜਲੰਧਰ ਦਿਹਾਤੀ ਦੀ ਕਰਾਇਮ ਬ੍ਰਾਂਚ ਵੱਲੋ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ 40 ਗ੍ਰਾਮ ਹੈਰੋਇਨ ਸਮੇਤ ਇੱਕ ਗੱਡੀ ਸਾਵਿਫਟ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ । 

ਜਿਲ੍ਹਾ ਜਲੰਧਰ ਦਿਹਾਤੀ ਦੀ ਕਰਾਇਮ ਬ੍ਰਾਂਚ ਵੱਲੋ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ 40 ਗ੍ਰਾਮ ਹੈਰੋਇਨ ਸਮੇਤ ਇੱਕ ਗੱਡੀ ਸਾਵਿਫਟ PB08 EX 2789 ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ।

 

ਸ਼੍ਰੀ ਸਵਪਨ ਸ਼ਰਮਾ , ਆਈ.ਪੀ.ਐਸ , ਸੀਨੀਅਰ ਕਪਤਾਨ ਪੁਲਿਸ , ਜਲੰਧਰ ( ਦਿਹਾਤੀ ) ਜੀ ਦੇ ਦਿਸ਼ਾ ਨਿਰਦੇਸ਼ਾ ਸਮਾਜ ਦੇ ਭੈੜੇ ਅਨਸਰਾਂ / ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ , ਪੁਲਿਸ ਕਪਤਾਨ , ( ਇੰਨਵੈਸਟੀਗੇਸ਼ਨ ) , ਜਲੰਧਰ ( ਦਿਹਾਤੀ ) ਅਤੇ ਸ਼੍ਰੀ ਹਰਜਿੰਦਰ ਸਿੰਘ ਚਾਹਲ , ਪੀ.ਪੀ.ਐਸ , ਉਪ ਪੁਲਿਸ ਕਪਤਾਨ , ਡਿਟੈਕਿਟਵ , ਜਲੰਧਰ ( ਦਿਹਾਤੀ ) ਦੀ ਅਗਵਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਦੀ ਪੁਲਿਸ ਪਾਰਟੀ ਵੱਲੋ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ 40 ਗ੍ਰਾਮ ਹੈਰੋਇਨ ਸਮੇਤ ਇੱਕ ਗੱਡੀ ਸਾਵਿਫਟ PB08 EX 2789 ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ।

 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੀ.ਪੀ.ਐਸ , ਪੁਲਿਸ ਕਪਤਾਨ , ( ਇੰਨਵੈਸਟੀਗੇਸ਼ਨ ) , ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 16.07.2022 ਕਰਾਇਮ ਬ੍ਰਾਂਚ ਦੇ ਏ.ਐਸ.ਆਈ ਪਿੱਪਲ ਸਿੰਘ ਸਮੇਤ ਸਾਥੀ ਕਰਮਚਾਰੀਆ ਨੇ ਬ੍ਰਾਏ ਨਾਕਾਬੰਦੀ ਆਦਮਪੁਰ ਤੋ ਅਲਾਵਲਪੁਰ ਰੋਡ ਨੇੜੇ ਬੀ.ਐਨ.ਵਾਸ਼ਿੰਗ ਪੁਅਇੰਟ ਅਲਾਵਲਪੁਰ ਦੋਰਾਨੇ ਚੈਕਿੰਗ ਵਹੀਕਲਾ ਇੱਕ ਗੱਡੀ ਸਵਿਫਟ PB08 EX 2789 ਪਰ ਸਵਾਰ ਨੋਜਵਾਨ ਨੂੰ ਰੋਕ ਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਅਪਣਾ ਨਾਮ ਸਲੀਮ ਪੁੱਤਰ ਰਾਜ ਕੁਮਾਰ ਵਾਸੀ ਮਕਾਨ ਨੰਬਰ 1577/6 ਮੁਹੱਲਾ ਸਗਰਾ ਆਦਮਪੁਰ ਜਿਲ੍ਹਾ ਜਲੰਧਰ ਦੱਸਿਆ।ਜਿਸਦੀ ਤੁਲਸੀ ਹਸਬ ਜਬਤਾ ਅਨੁਸਾਰ ਅਮਲ ਵਿੱਚ ਲਿਆਦੀ ਤਾਂ ਉਸਦੇ ਕਬਜਾ ਵਿੱਚੋ 40 ਗ੍ਰਾਮ ਹੈਰੋਇਨ ਬ੍ਰਾਮਦ ਹੋਈ ।ਬ੍ਰਾਮਦ ਹੈਰੋਇਨ ਅਤੇ ਉਕਤ ਕਾਰ ਸਵਿਫਟ ਨੂੰ ਫਰਦ ਰਾਹੀ ਕਬਜਾ ਪੁਲਿਸ ਵਿੱਚ ਲੈ ਕੇ ਮੁਕੱਦਮਾ ਨੰਬਰ 119 ਮਿਤੀ 16.07.2022 ਜੁਰਮ 21 – B – 29-61-85 NDPS ACT ਥਾਣਾ ਆਦਮਪੁਰ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ । ਦੌਰਾਨੇ ਪੁੱਛ – ਗਿੱਛ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਇਹ ਹੈਰੋਇਨ ਆਪਣੇ ਸਾਲੇ ਕੁਛ ਉਰਫ ਅਕਾਸ਼ ਪੁੱਤਰ ਰਾਜ ਕੁਮਾਰ ਵਾਸੀ ਮਕਾਨ ਨੰ . 1248 ਗਲੀ ਨੰਬਰ 05 ਮੁਹੱਲਾ ਅਜੀਤ ਨਗਰ ਨੇੜੇ ਕਿਸ਼ਨਪੁਰਾ ਚੌਂਕ ਜਲੰਧਰ ਨਾਲ ਰੱਲ ਕੇ ਵੇਚਦਾ ਹੈ ਜਿਸਨੂੰ ਮੁਕੱਦਮਾ ਹਜਾ ਵਿੱਚ ਨਾਮਜਦ ਕੀਤਾ ਗਿਆ।ਦੋਸ਼ੀ ਪਾਸੋ ਡੂੰਘਾਈ ਨਾਲ ਪੁਛ ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ।

Leave a Comment

Your email address will not be published. Required fields are marked *