( ਜਲੰਧਰ ਦਿਹਾਤੀ ਦੀ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਥਾਣਾ ਲੋਹੀਆ ਦੀ ਪੁਲੀਸ ਪਾਰਟੀ ਵੱਲੋ ਡੋਡੇ ਚੂਰਾ ਪੋਸਤ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 80 ਕਿਲੋ ਡੋਡੇ ਚੂਰਾ ਪੋਸਤ ਸਮੇਤ ਮੋਟਰਸਾਈਕਲ ਬਰਾਮਦ ਕਰਨ ਸਬੰਧੀ
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ – ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ / ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ ( ਤਫਤੀਸ਼ ) , ਸ੍ਰੀ ਗੁਰਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਸਬ ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 80 ਕਿਲੋ ਡੋਡੇ ਚੂਰਾ ਪੋਸਤ ਸਮੇਤ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 10.09.2022 ਨੂੰ ਏ.ਐਸ.ਆਈ ਜਸਪਾਲ ਸਿੰਘ ਨੰਬਰ 168 / ਜਲੰ : ਨੇ ਸਮੇਤ ਕਰਮਚਾਰੀਆਂ ਦੇ ਦੋਰਾਨੇ ਗਸ਼ਤ ਦੋਸ਼ੀ ਤਰਸੇਮ ਸਿੰਘ ਉਰਫ ਸ਼ੰਮੀ ਪੁੱਤਰ ਫੋਜਾ ਸਿੰਘ ਵਾਸੀ ਮੰਡਾਲਾ ਛੰਨਾ ਥਾਣਾ ਲੋਹੀਆਂ ਨੂੰ ਕਾਬੂ ਕਰਕੇ ਉਸ ਪਾਸੋਂ 80 ਕਿਲੋ ਡੋਡੇ ਚੂਰਾ ਪੋਸਤ ਸਮੇਤ ਮੋਟਰਸਾਈਕਲ ਬਰਾਮਦ ਕਰਕੇ ਏ.ਐਸ.ਆਈ ਜਸਪਾਲ ਸਿੰਘ ਨੰਬਰ 168 / ਜਲੰ : ਨੇ ਮੁਕੱਦਮਾ ਨੰਬਰ 129 ਮਿਤੀ 10.09.2022 ਜੁਰਮ 15C – 61-85 NDPS ACT ਥਾਣਾ ਲੋਹੀਆ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ।