ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਹਾਕੀ ਮੁਕਾਬਲਿਆਂ ‘ਚ ਲਾਇਲਪੁਰ ਖਾਲਸਾ ਕਾਲਜ ਦਬਦਬਾ ਸੂਬੇ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਓਲੰਪਿਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਦਾ ਦਬਦਬਾ ਦੇਖਣ ਨੂੰ ਮਿਲਿਆ। ਅੱਜ ਕਰਵਾਏ ਗਏ ਫਾਇਨਲ ਮੁਕਾਬਲੇ ਦੌਰਾਨ 17 ਸਾਲ ਤੋਂ ਘੱਟ ਉਮਰ ਵਰਗ ਅਤੇ 21 ਸਾਲ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਦੇ ਹਾਕੀ ਮੁਕਾਬਲੇ ਵਿੱਚ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 17 ਸਾਲ ਤੋਂ ਘੱਟ ਉਮਰ ਵਰਗ ਵਿੱਚ ਦੋਆਬਾ ਖਾਲਸਾ ਸਕੂਲ ਨੇ ਦੂਸਰਾ ਸਥਾਨ ਹਾਸਲ ਕੀਤਾ ਤੇ ਤੀਸਰਾ ਸਥਾਨ ਸਮਰਾਏ ਜੰਡਿਆਲਾ ਦੇ ਹਿੱਸੇ ਆਇਆ। 21 ਸਾਲ ਤੋਂ ਘੱਟ ਉਮਰ ਵਰਗ ਵਿਚ ਖਾਲਸਾ ਕਾਲਜ ਦੀ ਬੀ ਟੀਮ ਦੂਸਰੇ ਅਤੇ ਐਚ ਐਮ ਵੀ ਕਾਲਜ ਦੀ ਟੀਮ ਤੀਜੇ ਸਥਾਨ ਤੇ ਰਹੀ। ਇਨਾਮਾਂ ਦੀ ਵੰਡ ਮੁੱਖ ਮਹਿਮਾਨ ਉਲੰਪੀਅਨ ਰਜਿੰਦਰ ਸਿੰਘ ਦਰੋਣਾਚਾਰੀਆ ਐਵਾਰਡੀ ਤੇ ਚੀਫ ਕੋਚ ਹਾਕੀ ਪੰਜਾਬ ਤੇ ਵਿਸ਼ੇਸ਼ ਮਹਿਮਾਨ ਸ ਗੁਰਮੀਤ ਸਿੰਘ ਸਕੱਤਰ ਵਿਰਸਾ ਵਿਹਾਰ ਨੇ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਰਜਿੰਦਰ ਸ਼ਰਮਾ, ਮਨਪ੍ਰੀਤ ਸਿੰਘ ਚੋਹਕਾ, ਲਸ਼ਕਰੀ ਰਾਮ, ਜਤਿੰਦਰਪਾਲ ਸਿੰਘ, ਰਾਜਵਿੰਦਰ ਕੌਰ, ਸ਼ਵਿੰਦਰ ਸਿੰਘ, ਹਰਜਿੰਦਰ ਸਿੰਘ, ਇੰਦਰਜੀਤ ਸਿੰਘ, ਅਵਤਾਰ ਸਿੰਘ ਪਿੰਕਾ, ਪਰਦੀਪ ਕੌਰ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ। ਫੋਟੋ ਕੈਪਸਨ ਜੇਤੂ ਖਿਡਾਰਨਾਂ ਦੇ ਮੁੱਖ ਮਹਿਮਾਨ ਉਲੰਪੀਅਨ ਰਜਿੰਦਰ ਸਿੰਘ ਦਰੋਣਾਚਾਰੀਆ ਐਵਾਰਡੀ ਤੇ ਚੀਫ ਕੋਚ ਹਾਕੀ ਪੰਜਾਬ ਤੇ ਵਿਸ਼ੇਸ਼ ਮਹਿਮਾਨ ਸ ਗੁਰਮੀਤ ਸਿੰਘ ਸਕੱਤਰ ਵਿਰਸਾ ਵਿਹਾਰ ਨੇ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਰਜਿੰਦਰ ਸ਼ਰਮਾ, ਮਨਪ੍ਰੀਤ ਸਿੰਘ ਚੋਹਕਾ, ਲਸ਼ਕਰੀ ਰਾਮ, ਜਤਿੰਦਰਪਾਲ ਸਿੰਘ ਤੇ ਹੋਰ ਅਧਿਕਾਰੀ Leave a Comment / Uncategorized / By globaladmin ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਹਾਕੀ ਮੁਕਾਬਲਿਆਂ ‘ਚ ਲਾਇਲਪੁਰ ਖਾਲਸਾ ਕਾਲਜ ਦਬਦਬਾ