ਜਿਲਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋ ਇੱਕ ਨਸ਼ਾ ਤਸਕਰ ਪਾਸੋ 03 ਕਿੱਲੋ 200 ਗ੍ਰਾਮ ਚੂਰਾ ਪੋਸਤ ਬ੍ਰਾਮਦ ਕਰਕੇ ਕੀਤਾ ਗ੍ਰਿਫਤਾਰ ਕੀਤਾ ਗਿਆ । ਸ੍ਰੀ ਸਵਰਨਦੀਪ ਸਿੰਘ , ਪੀ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ( ਦਿਹਾਤੀ ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾ ਤਸਕਰਾ / ਮਾੜੇ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ , ਪੀ.ਪੀ.ਐਸ ਪੁਲਿਸ ਕਪਤਾਨ , ( ਇੰਨਵੈਸਟੀਗੇਸ਼ਨ ) ਜਲੰਧਰ ਦਿਹਾਤੀ ਅਤੇ ਸ੍ਰੀ ਰੋਸ਼ਨ ਲਾਲ , ਪੀ.ਪੀ.ਐਸ ਉਪ – ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਦੀ ਅਗਵਾਈ ਹੇਠ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਨੇ ਮੋਟਰਸਾਈਕਲ ਮਾਰਕਾ ਪਲਸਰ ਨੰਬਰੀ PB – 08 – DU – 2313 ਪਰ 01 ਵਿਅਕਤੀ ਪਾਸੋ 03 ਕਿਲੋ 200 ਗ੍ਰਾਮ ਡੋਡੇ ‘ ਚੂਰਾ ਪੋਸਤ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਰੋਸ਼ਨ ਲਾਲ ਪੀ.ਪੀ.ਐਸ ਉਪ – ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 22.09.2022 ਨੂੰ ਏ.ਐਸ.ਆਈ ਹਰਪ੍ਰੀਤ ਸਿੰਘ ਥਾਣਾ ਪਤਾਰਾ ਸਮੇਤ ਪੁਲਿਸ ਪਾਰਟੀ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਪਿੰਡ ਤੱਲਣ ਦੇ ਮੇਨ ਗੇਟ ਤੋ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਤੋਂ ਕੁਝ ਅੱਗੇ ਚੋਰਸਤੇ ਵਿਚ ਨਾਕਾ ਲਗਾ ਕੇ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ ਤਾਂ ਨਹਿਰ ਪੁਲੀ ਤੱਲਣ ਸਾਈਡ ਤੋ 01 ਮੋਟਰਸਾਈਕਲ ਸਵਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛਾ ਨੂੰ ਭੱਜਣ ਲੱਗਾ ਤਾ ਜਿਸ ਨੂੰ ਏ.ਐਸ.ਆਈ ਹਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਮੋਟਰਸਾਈਕਲ ਮਾਰਕਾ ਪਲਸਰ ਨੰਬਰੀ PB – 08 – DU – 2313 ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸਰਦੂਲ ਸਿੰਘ ਪੁੱਤਰ ਲੇਟ ਕ੍ਰਿਪਾਲ ਸਿੰਘ ਵਾਸੀ ਪਿੰਡ ਬਿਟਲਾ ਥਾਣਾ ਮਹਿਤਪੁਰ ਜਿਲਾ ਜਲੰਧਰ ਦੱਸਿਆ ।ਜਿਸਦੇ ਪਹਿਨੇ ਹੋਏ ਪਿੱਠੂ ਬੈਗ ਦੀ ਤਲਾਸ਼ੀ ਲੈਣ ਤੇ 03 ਕਿਲੋ 200 ਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ । ਜਿਸਤੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰਬਰ 74 ਮਿਤੀ 22.09.2022 ਅ : ਧ 15/61/85 ਐਨ.ਡੀ.ਪੀ.ਐਸ.ਐਕਟ ਥਾਣਾ ਪਤਾਰਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ । ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛ – ਗਿੱਛ ਕੀਤੀ ਜਾ ਰਹੀ ਹੈ । Leave a Comment / Uncategorized / By globaladmin ਜਿਲਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋ ਇੱਕ ਨਸ਼ਾ ਤਸਕਰ ਪਾਸੋ 03 ਕਿੱਲੋ 200 ਗ੍ਰਾਮ ਚੂਰਾ ਪੋਸਤ ਬ੍ਰਾਮਦ ਕਰਕੇ ਕੀਤਾ ਗ੍ਰਿਫਤਾਰ ਕੀਤਾ