ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਜਿਲ੍ਹਾ ਜਲੰਧਰ ਦਿਹਾਤੀ ਦੇ ਵੱਖ – ਵੱਖ ਥਾਣਿਆ ਵਿੱਚ ਦਰਜ ਹੋਏ ਐਨ.ਡੀ.ਪੀ.ਐਕਟ ਦੇ ਮੁਕੱਦਮਿਆਂ ਵਿੱਚ ਬ੍ਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਅੱਜ ਮਿਤੀ 30-09-2022 ਨੂੰ ਪੀ.ਕੇ. ਪੇਪਰ ਐਂਡ ਬੋਰਡ ਮਿੱਲ ਮਹਿਤਪੁਰ ਵਿਖੇ ਸਾੜ ਕੇ ਨਸ਼ਟ ਕੀਤਾ ਗਿਆ । ਇਸ ਮੌਕੇ ਪਰ ਜਿਲ੍ਹਾ ਜਲੰਧਰ ਦਿਹਾਤੀ ਦੀ ਡਰੱਗ ਡਿਸਪੋਜਲ ਕਮੇਟੀ ਦੇ ਚੇਅਰਮੈਨ ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ , ਸ਼੍ਰੀ ਸਰਬਜੀਤ ਸਿੰਘ ਬਾਹੀਆਂ , ਪੀ.ਪੀ.ਐਸ ਐਸ.ਪੀ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ( ਮੈਂਬਰ ) ਅਤੇ ਸ਼੍ਰੀ ਜਸਪਾਲ ਸਿੰਘ ਪੀ.ਪੀ.ਐਸ , ਉਪ ਪੁਲਿਸ ਕਪਤਾਨ , ਪੀ.ਬੀ.ਆਈ , ਹੋਮੀਸਾਈਡ ਤੇ ਫੋਰੈਂਸਿਕ ਜਲੰਧਰ ਦਿਹਾਤੀ ਮੌਜੂਦ ਸਨ ।