ਸ਼੍ਰੀ ਸਵਰਨਦੀਪ ਸਿੰਘ , ਪੀ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੇੜੇ ਅਨਸਰਾਂ / ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ , ਪੁਲਿਸ ਕਪਤਾਨ , ( ਇੰਨਵੈਸਟੀਗੇਸ਼ਨ ) , ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰਪਾਲ ਧੋਗੜੀ , ਪੀ.ਪੀ.ਐਸ , ਉੱਪ ਪੁਲਿਸ ਕਪਤਾਨ , ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਨੇ 01 ਨਸ਼ਾ ਤਸਕਰ ਨੂੰ 05 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰਪਾਲ ਧੋਗੜੀ , ਪੀ.ਪੀ.ਐਸ , ਉੱਪ ਪੁਲਿਸ ਕਪਤਾਨ , ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਨੇ ASI ਨਰੰਜਣ ਸਿੰਘ ਥਾਣਾ ਲਾਂਬੜਾ ਦੀ ਸਮੇਤ ਪੁਲਿਸ ਪਾਰਟੀ ਦੇ ਚਿੱਟੀ ਮੋੜ ਲਾਂਬੜਾ ਵਿਖੇ ਨਾਕਾਬੰਦੀ ਕਰਵਾਈ ਹੋਈ ਸੀ ਤਾਂ ਨਾਕਾਬੰਦੀ ਦੋਰਾਨ ਇਕ ਕਾਲੇ ਰੰਗ ਦੇ ਸਪਲੈਂਡਰ ਮੋਟਰ ਸਾਇਕਲ ਪਰ ਰਾਮਪੁਰ ਚੋਕ ਵੱਲੋ ਇਕ ਮੋਨਾ ਵਿਅਕਤੀ ਆਇਆ ਜਿਸਨੂੰ ASI ਨਰੰਜਣ ਸਿੰਘ ਨੇ ਰੁਕਣ ਦਾ ਇਸ਼ਾਰਾ ਕੀਤਾ ਤਾ ਉਸ ਵਿਅਕਤੀ ਨੇ ਮੋਟਰ ਸਾਇਕਲ ਭਜਾਉਣ ਦੀ ਕੋਸ਼ਿਸ਼ ਕੀਤੀ ਜਿਸਨੂੰ ASI ਨਰੰਜਣ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਮਨਜਿੰਦਰ ਸਿੰਘ ਮਨੂੰ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਚੁਗਾਵਾ ਥਾਣਾ ਲਾਂਬੜਾ ਦੱਸਿਆ ਜਿਸਦੀ ਹਸਬ ਜਾਬਤਾ ਤਲਾਸ਼ੀ ਕਰਨ ਤੇ ਉਸ ਪਾਸੋ 05 ਗ੍ਰਾਮ ਹੈਰੋਇਨ ਬ੍ਰਾਮਦ ਹੋਈ । ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 78 ਮਿਤੀ 29.09.2022 ਜੁਰਮ 21-61-85 NDPS ACT ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ । ਦੋਸ਼ੀ ਪਾਸੋਂ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋੲ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ।