*ਭਾਰਤ ਰਤਨ ਡਾਕਟਰ ਅੰਬੇਦਕਰ ਦੇ ਜਨਮ ਦਿਹਾੜੇ ਨੂੰ ਲੈਕੇ ਵਾਲਮੀਕਿ ਸਮਾਜ ਵਲੋਂ ਕੀਤੇ ਗਏ ਪ੍ਰੋਗਰਾਮ ਵਿੱਚ ਸ਼ਾਮਲ ਹੋਏ ‘ਆਪ’ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ*
*ਜਲੰਧਰ 23 ਅਪਰੈਲ*
ਵਾਲਮੀਕਿ ਸਮਾਜ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ‘ਤੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦੇ 132 ਜਨਮ ਦਿਹਾੜੇ ਦੀ ਖੁਸ਼ੀ ਵਿੱਚ ਕੇਐਲ ਸਹਿਗਲ ਮੈਮੋਰੀਅਲ ਜਲੰਧਰ ਵਿਖੇ ਕਰਵਾਏ ਗਏ ਪ੍ਰੋਗਰਾਮ ਦੇ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਵਿਧਾਇਕ ਅਸ਼ੋਕ ਪਰਾਸਰ, ਸੁਰਿੰਦਰ ਸਿੰਘ ਸੋਢੀ ਹਲਕਾ ਇੰਚਾਰਜ,ਅਮਰੀਕ ਸਿੰਘ ਬੰਗੜ ,ਰਾਜਿੰਦਰ ਸਿੰਘ ਰਹਿਲ, ਗੁਰਸੇਵਕ ਸਿੰਘ ਗੈਰੀ,ਸੁਖਜਿੰਦਰ ਸਿੰਘ ਸੰਧੂ ਨੇ ਸ਼ਿਰਕਤ ਕੀਤੀ। ਇਥੇ ਇਸ ਪ੍ਰੋਗਰਾਮ ਵਿੱਚ ਪੁੱਜਣ ਤੇ ਵਾਲਮੀਕਿ ਭਾਈਚਾਰੇ ਵਲੋਂ ਹਰਚੰਦ ਸਿੰਘ ਬਰਸਟ ਅਤੇ ਹੋਰ ਪਾਰਟੀ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਮ ਲੋਕਾਂ ਲਈ ਕਰਵਾਏ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਹਰ ਤਬਕੇ ਦੇ ਲੋਕਾਂ ਦੀ ਭਲਾਈ ਵਿਚ ਵਿਸ਼ਵਾਸ ਰੱਖਦੀ ਹੈ। ਪਾਰਟੀ ਵੱਲੋਂ ਬਿਨਾਂ ਕੋਈ ਭੇਦ-ਭਾਵ ਕੀਤੇ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਕਾਰਜਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਜਿਮਨੀ ਚੋਣ ਨੂੰ ਲੈ ਉਨ੍ਹਾਂ ਨੂੰ ਮਿਲ ਰਹੇ ਲੋਕਾਂ ਦੇ ਸਮਰਥਨ ਤੋਂ ਸਾਫ਼ ਜ਼ਾਹਿਰ ਹੈ ਕਿ ਜਲੰਧਰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ।
ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਅਤੇ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਵਾ ਕੀਤਾ।