ਡਾਕਟਰਾਂ ਦਾ ਭਾਜਪਾ ਨੂੰ ਵੱਡਾ ਸਮਰਥਨ ਅਟਵਾਲ ਦੀ ਜਿੱਤ ਵੱਲ ਵੱਡਾ ਕਦਮ : ਅਸ਼ਵਨੀ ਸ਼ਰਮਾ
ਜਲੰਧਰ, 1 ਮਈ ( ): ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ, ਪਰ ਅੱਜ ਜਿਸ ਤਰ੍ਹਾਂ ਡਾਕਟਰਾਂ ਦਾ ਵੱਡਾ ਧੜਾ ਭਾਜਪਾ ਨਾਲ ਜੁੜਿਆ ਹੋਇਆ ਹੈ, ਉਹ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੀ ਜਿੱਤ ਬਹੁਤ ਮਜ਼ਬੂਤ ਕਦਮ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਡਾਕਟਰਾਂ ਦੇ ਇੱਕ ਵੱਡੇ ਸਮੂਹ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਆਪਣੇ ਸੰਬੋਧਨ ‘ਚ ਕਹੀ। ਇਸ ਮੌਕੇ ਉਨ੍ਹਾਂ ਨਾਲ ਮੰਚ ‘ਤੇ ਭਾਜਪਾ ਦੇ ਕੌਮੀ ਸਕੱਤਰ ਅਤੇ ਭਾਜਪਾ ਪੰਜਾਬ ਦੇ ਸਹਿ ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਰਾਕੇਸ਼ ਸ਼ਰਮਾ, ਡਾ: ਰਣਵੀਰ ਕੌਸ਼ਲ, ਡਾ: ਨਰੇਸ਼, ਡਾ: ਪਰਵਿੰਦਰ ਬਜਾਜ ਵੀ ਮੌਜੂਦ ਸਨI ਇਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਡਾਕਟਰਾਂ ਦੇ ਇੱਕ ਵੱਡੇ ਸਮੂਹ ਨੂੰ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ ਗਿਆ।
ਅਸ਼ਵਨੀ ਸ਼ਰਮਾ ਨੇ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾਕਟਰਾਂ ਨੂੰ ਸਮਾਜ ਵਿੱਚ ਬਹੁਤ ਹੀ ਵੱਕਾਰੀ ਵਰਗ ਮੰਨਿਆ ਜਾਂਦਾ ਹੈ ਅਤੇ ਬਹੁਤ ਹੀ ਸਤਿਕਾਰ ਨਾਲ ਦੇਖਿਆ ਜਾਂਦਾ ਹੈ। ਜੇਕਰ ਅਜਿਹਾ ਵਰਗ ਵੱਡੀ ਗਿਣਤੀ ਵਿੱਚ ਭਾਜਪਾ ਵਿੱਚ ਸ਼ਾਮਲ ਹੁੰਦਾ ਹੈ ਤਾਂ ਇਹ ਸਪੱਸ਼ਟ ਸੰਕੇਤ ਹਨ ਕਿ ਹੁਣ ਭਾਜਪਾ ਨੂੰ ਜਿੱਤਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਦਾ ਹੀ ਨਤੀਜਾ ਹੈ ਕਿ ਅੱਜ ਡਾਕਟਰ, ਅਧਿਆਪਕ, ਕਿਸਾਨ, ਪੇਂਡੂ, ਸ਼ਹਿਰੀ, ਦਲਿਤ, ਵਪਾਰੀ ਸਮੇਤ ਹਰ ਵਿਅਕਤੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ। ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਰਾਜ ਨੂੰ ਹਰ ਵਰਗ ਨੇ ਦੇਖਿਆ ਅਤੇ ਪਰਖਿਆ ਹੈ। ਅਜਿਹੇ ‘ਚ ਹੁਣ ਹਰ ਕਿਸੇ ਨੂੰ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ ‘ਤੇ ਪੂਰਾ ਭਰੋਸਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦੇ ਰਾਜ ਵਾਲੇ ਸੂਬੇ ਤੇਜ਼ੀ ਨਾਲ ਤਰੱਕੀ ਕਰ ਰਹੇ ਹਨ, ਉਸੇ ਤਰ੍ਹਾਂ ਜਲੰਧਰ ਅਤੇ ਪੰਜਾਬ ਦੇ ਲੋਕ ਵੀ ਚਾਹੁੰਦੇ ਹਨ ਕਿ ਪੰਜਾਬ ਅਤੇ ਸਾਡਾ ਸ਼ਹਿਰ ਤਰੱਕੀ ਕਰੇ। ਇਸੇ ਕਰਕੇ ਲੋਕ ਹੁਣ ਭਾਜਪਾ ਨੂੰ ਸੁਨਹਿਰੀ ਮੌਕੇ ਅਤੇ ਬਦਲ ਵਜੋਂ ਦੇਖ ਰਹੇ ਹਨ। ਅਸ਼ਵਨੀ ਸ਼ਰਮਾ ਨੇ ਭਾਜਪਾ ਵਿੱਚ ਸ਼ਾਮਲ ਹੋਏ ਡਾਕਟਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟ ਪਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।