ਪ੍ਰਧਾਨ ਮੰਤਰੀ ਮੋਦੀ ਦੇ ਖੇਲੋ ਇੰਡੀਆ ਪ੍ਰੋਗਰਾਮ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਖੇਡਾਂ ਨਾਲ ਜੁੜੇ: ਅਵਿਨਾਸ਼ ਰਾਏ ਖੰਨਾ
ਸਪੋਰਟਸ ‘ਚ ਫਿਟਨੈੱਸ ਵੀ ਤੇ ਭਵਿੱਖ ਵੀ, ਨੌਜਵਾਨਾਂ ਨੂੰ ਇਹ ਸਮਝਣਾ ਚਾਹੀਦਾ ਹੈ: ਰਾਕੇਸ਼ ਰਾਠੌਰ
ਅਟਵਾਲ ਦੀ ਜਿੱਤ ‘ਚ ਸਪੋਰਟਸ ਸੈੱਲ ਦੀ ਹੋਵੇਗੀ ਅਹਿਮ ਭੂਮਿਕਾ: ਰਮਨ ਘਈ
ਜਲੰਧਰ, 1 ਮਈ ( ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਖੇਲੋ ਇੰਡੀਆ’ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਦੇਸ਼ ਭਰ ਦੇ ਨੌਜਵਾਨ ਖੇਡਾਂ ਅਤੇ ਬਾਡੀ ਫਿਟਨੈਸ ਵਿੱਚ ਸ਼ਾਮਲ ਹੋ ਰਹੇ ਹਨ। ਇਸ ਕਾਰਨ ਜਿੱਥੇ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਗਿਆ ਹੈ, ਉੱਥੇ ਦੇਸ਼ ਨੂੰ ਚੰਗੇ ਖਿਡਾਰੀ ਮਿਲਣ ਦਾ ਵੀ ਰਾਹ ਪੱਧਰਾ ਹੋਇਆ ਹੈ। ਇਹ ਗੱਲਾਂ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਹੀਆਂ। ਉਹ ਅੱਜ ਸਵੇਰੇ ਭਾਜਪਾ ਸਪੋਰਟਸ ਸੈੱਲ ਵੱਲੋਂ ਕਰਵਾਏ ਗਏ ‘ਰਨ ਫਾਰ ਮੋਦੀ’ ਪ੍ਰੋਗਰਾਮ ਦੌਰਾਨ ਨੌਜਵਾਨਾਂ ਦੀ ਮੈਰਾਥਨ ਦੌੜ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੈਰਾਥਨ ਨੂੰ ਸਾਬਕਾ ਮਿਸਟਰ ਵਰਲਡ ਪ੍ਰੇਮ ਚੰਦ ਡੇਗਰਾ ਨੇ ਝੰਡੀ ਦੇ ਕੇ ਰਵਾਨਾ ਕੀਤਾ। ਮੈਰਾਥਨ ਗੁਰੂ ਨਾਨਕ ਮਿਸ਼ਨ ਚੌਕ ਤੋਂ ਸ਼ੁਰੂ ਹੋਈ।
ਰਾਕੇਸ਼ ਰਾਠੌਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਖੇਲੋ ਇੰਡੀਆ ਸਪੋਰਟਸ ਪ੍ਰੋਗਰਾਮ ਬਹੁਤ ਵਧੀਆ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਹੀ ਇਸ ਵਿੱਚ ਕਰੀਅਰ ਬਣਾ ਕੇ ਨੌਜਵਾਨਾਂ ਦਾ ਭਵਿੱਖ ਵੀ ਉੱਜਵਲ ਹੋ ਰਿਹਾ ਹੈ। ਇਸ ਲਈ ਨੌਜਵਾਨਾਂ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ।
ਭਾਜਪਾ ਸਪੋਰਟਸ ਸੈੱਲ ਦੇ ਸੂਬਾ ਪ੍ਰਧਾਨ ਰਮਨ ਘਈ ਨੇ ਇਸ ਮੌਕੇ ਕਿਹਾ ਕਿ ਸਪੋਰਟਸ ਸੈੱਲ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦਾ ਰਿਹਾ ਹੈ ਅਤੇ ਰਹੇਗਾ। ਇੰਦਰ ਇਕਬਾਲ ਸਿੰਘ ਅਟਵਾਲ ਦੀ ਜਿੱਤ ਲਈ ਸਪੋਰਟਸ ਸੈਲ ਦੇ ਸਮੂਹ ਅਧਿਕਾਰੀ ਤੇ ਵਰਕਰ ਸਖ਼ਤ ਮਿਹਨਤ ਕਰ ਰਹੇ ਹਨI ਉਹ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੀ ਜਿੱਤ ‘ਚ ਵੀ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਭਾਜਪਾ ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਸੰਨੀ ਸ਼ਰਮਾ, ਸਪੋਰਟਸ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਹਿਮਾਂਸ਼ੂ ਸ਼ਰਮਾ, ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿੱਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਸਪੋਰਟਸ ਸੈੱਲ ਦੇ ਸੂਬਾ ਜਨਰਲ ਸਕੱਤਰ ਯਜੀਤ ਹੁਰੀਆ, ਸੂਬਾ ਸੋਸ਼ਲ ਮੀਡੀਆ ਇੰਚਾਰਜ ਨਿਤਿਨ ਬਹਿਰੋਲ, ਕੁਨਾਲ ਗੋਸਵਾਮੀ, ਰਾਕੇਸ਼ ਸ਼ਰਮਾ ਆਦਿ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਰਨ ਫਾਰ ਮੋਦੀ ਵਿੱਚ ਭਾਗ ਲੈਂਦੇ ਹੋਏ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸਪੋਰਟਸ ਸੈੱਲ ਦੇ ਸੂਬਾ ਪ੍ਰਧਾਨ ਰਮਨ ਘਈ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਸੰਨੀ ਸ਼ਰਮਾ, ਸਪੋਰਟਸ ਸੈੱਲ ਦੇ ਜਿਲਾ ਪ੍ਰਧਾਨ ਹਿਮਾਂਸ਼ੂ ਸ਼ਰਮਾ ਤੇ ਹੋਰ।