ਮੋਦੀ ਸਰਕਾਰ ਨੇ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਕਰਕੇ ਦੇਸ਼ ਦੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ : ਰਾਜੇਸ਼ ਬਾਘਾ
ਜਲੰਧਰ, 9 ਜੂਨ ( ) : ਭਰਾਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਰਨਲ ਸਕੱਤਰ ਰਾਜੇਸ਼ ਬਾਘਾ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ ‘ਚ ਵਾਧਾ ਕਰਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਕੇ ਦੇਸ਼ ਭਰ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਹੁਣ ਸਰਕਾਰ ਇਸ ਰੇਟ ‘ਤੇ ਕਿਸਾਨਾਂ ਤੋਂ ਸਾਉਣੀ ਦੀਆਂ ਫਸਲਾਂ ਖਰੀਦੇਗੀ।
ਰਾਜੇਸ਼ ਬਾਘਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ। ਅਸੀਂ ਲਾਗਤ ਤੋਂ 50 ਫੀਸਦੀ ਵੱਧ ਐਮਐਸਪੀ ਦੇਣਾ ਸ਼ੁਰੂ ਕੀਤਾ ਸੀ, ਜੋ ਅੱਜ ਵੀ ਜਾਰੀ ਹੈ। ਰਾਜੇਸ਼ ਬਾਘਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿੱਚ ਸਾਉਣੀ ਦੀਆਂ 14 ਫਸਲਾਂ ਸਮੇਤ 17 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਫਸਲੀ ਸਾਲ 2022-23 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਹੈ। ਤਿਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੁੱਲ 523 ਰੁਪਏ ਦਾ ਸਭ ਤੋਂ ਵੱਧ ਵਾਧਾ ਕੀਤਾ ਗਿਆ ਹੈ। ਜਦੋਂ ਕਿ ਸੂਰਜਮੁਖੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 385 ਰੁਪਏ ਦਾ ਵਾਧਾ ਕੀਤਾ ਗਿਆ ਹੈ। ਕਪਾਹ ਦੇ ਦਰਮਿਆਨੇ ਭਾਅ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 354 ਰੁਪਏ ਦਾ ਵਾਧਾ ਕੀਤਾ ਗਿਆ ਹੈ। ਸੋਇਆਬੀਨ ਦੇ ਸਮਰਥਨ ਮੁੱਲ ਵਿੱਚ 350 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉੜਦ, ਮੂੰਗਫਲੀ, ਅਰਹਰ ਦਾ ਭਾਅ ਵਿੱਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਵਾਰ ਮੱਕੀ ਦਾ ਐੱਮਐੱਮਪੀ ਪਿਛਲੇ ਸਾਲ ਨਾਲੋਂ 92 ਰੁਪਏ ਵੱਧ ਹੈ। ਜਵਾਰ ‘ਤੇ 232 ਅਤੇ ਰਾਗੀ ‘ਤੇ 201 ਰੁਪਏ ਦਾ ਵਾਧਾ ਕੀਤਾ ਗਿਆ ਹੈ। ਆਮ ਝੋਨੇ ਅਤੇ ਗ੍ਰੇਡ ਏ ਦੇ ਝੋਨੇ ‘ਤੇ 100 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਬੀਜ ਸੇ ਬਜ਼ਾਰ ਤਕ’ ਦੇ ਸੁਪਨੇ ’ਤੇ ਆਧਾਰਿਤ ਅਗਵਾਈ ਹੇਠ ਭਾਰਤੀ ਖੇਤੀ ਨੇ ਨਵੀਂ ਗਤੀ ਹਾਸਲ ਕੀਤੀ ਹੈ ਅਤੇ ਇਹ ਸਫ਼ਰ ਨਿਰੰਤਰ ਜਾਰੀ ਰਹੇਗਾ। ਪਿਛਲੇ ਨੌਂ ਸਾਲਾਂ ਵਿੱਚ, ਭਾਰਤੀ ਖੇਤੀਬਾੜੀ ਖੇਤਰ ਨਾਲ ਸਬੰਧਤ ਸਮੁੱਚੀ ਪ੍ਰਣਾਲੀ ਵਿੱਚ ਇੱਕ ਵਿਸ਼ਾਲ ਤਬਦੀਲੀ ਆਈ ਹੈ, ਜਿਸ ਨੇ ਇਸਨੂੰ ਆਧੁਨਿਕ, ਵਿਗਿਆਨਕ ਅਤੇ ਖੁਸ਼ਹਾਲ ਬਣਾਇਆ ਹੈ। ਅੱਜ ਭਾਰਤੀ ਕਿਸਾਨ ਨਾ ਸਿਰਫ਼ ਭਾਰਤ ਲਈ ਖੇਤੀ ਕਰ ਰਹੇ ਹਨ, ਸਗੋਂ ਪੂਰੀ ਦੁਨੀਆ ਭਾਰਤੀ ਉਤਪਾਦਾਂ ਲਈ ਇੱਕ ਵਿਸ਼ਾਲ ਮੰਡੀ ਵਜੋਂ ਦੇਖ ਰਹੇ ਹਨ।