ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਕੇ ਪੰਜਾਬੀਆ ਦੀ ਜੇਬ ‘ਤੇ ਪਾਇਆ ਹੋਰ ਬੋਝ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਕੇ ਪੰਜਾਬੀਆ ਦੀ ਜੇਬ ‘ਤੇ ਪਾਇਆ ਹੋਰ ਬੋਝ : ਰਾਜੇਸ਼ ਬਾਘਾ

 

ਜਲੰਧਰ, 11 ਜੂਨ ( ) : ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਹਾਂਸਲ ਕੀਤੀ ਤੇ ਸੱਤਾ ਵਿੱਚ ਆਉਣ ਉਪਰੰਤ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਲੋਕ ਵਿਰੋਧੀ ਰੰਗ ਦਿਖਾਉਣਾ ਸੁਰੂ ਕਰ ਦਿੱਤਾI ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਖਜਾਨੇ ਨੂੰ ਲੁੱਟਿਆ ਜਾ ਰਿਹਾ ਹੈ। ਇਹਨਾਂ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਜਾਰੀ ਆਪਣੇ ਬਿਆਨ ‘ਚ ਕੀਤਾ। ਰਾਜੇਸ਼ ਬਾਘਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਦੀਆਂ ਨਾਲਾਇਕੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਰੇਤੇ, ਬਜਰੀ ਸਮੇਤ ਆਮ ਵਰਤੋ ਦੀਆਂ ਚੀਜ਼ਾਂ ਦੇ ਭਾਅ ਅਸਮਾਨ ਨੂੰ ਛੂ ਰਹੇ ਹਨ, ਸੂਬੇ ਦੀ ਜਨਤਾ ਤ੍ਰਾਹਿ ਤ੍ਰਾਹਿ ਕਰ ਰਹੀ ਹੈ ਤੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਪੰਜਾਬ ਵਿੱਚ ਘਰ ਬਣਾਉਣਾ ਬਹੁਤ ਮੁਸ਼ਕਲ ਹੋ ਗਿਆ ਹੈI ਪੰਜਾਬ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਤੋ ਰਾਹਤ ਦੇਣ ਦੀ ਥਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫਿਰ ਤੋ ਵਧਾ ਕੇ ਲੋਕਾਂ ਤੇ ਮਹਿੰਗਾਈ ਦਾ ਹੋਰ ਬੋਝ ਪਾ ਦਿੱਤਾ ਹੈI ਜਿਸਦਾ ਪੰਜਾਬ ਭਾਜਪਾ ਪੁਰ-ਜ਼ੋਰ ਵਿਰੋਧ ਕਰਦੀ ਹੈ ਅਤੇ ਸਰਕਾਰ ਤੋ ਮੰਗ ਕਰਦੀ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਵੇI ਰੇਤ ਬਜਰੀ ਸਮੇਤ ਹੋਰ ਜ਼ਰੂਰੀ ਵਸਤਾਂ ਦੀਆ ਕੀਮਤਾਂ ਤੁਰੰਤ ਨੂੰ ਘੱਟ ਕਰਨ ਲਈ ਜ਼ਰੂਰੀ ਕਦਮ ਚੁੱਕੇ।

ਰਾਜੇਸ਼ ਬਾਘਾ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋ ਬਾਅਦ ਪੰਜਾਬ ਦੇ ਉਦਯੋਗ ਬਾਹਰ ਸਿਫਟ ਹੋ ਰਹੇ ਹਨI ਪੰਜਾਬ ਦੇ ਕਿਸਾਨ ਆਤਮ ਹੱਤਿਆਵਾਂ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਵਰਗ ਸਰਕਾਰ ਤੋ ਦੁਖੀ ਹੋ ਕੇ ਸੜਕਾਂ ਤੇ ਧਰਨੇ ਪਰਦਰਸ਼ਨ ਕਰ ਰਿਹਾ ਹੈI ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕੀਤੇI ਸਰਕਾਰ ਨੇ ਪੰਜਾਬੀਆ ਨੂੰ ਮਹਿੰਗਾਈ ਤੋ ਰਾਹਤ ਦੇਣ ਦੀ ਥਾਂ ਹੋਰ ਬੋਝ ਪਾ ਦਿੱਤਾ ਹੈ।

ਰਾਜੇਸ਼ ਬਾਘਾ ਨੇ ਕਿਹਾ ਕਿ ਲੋਕ ਹਿਤੈਸ਼ੀ ਹੋਣ ਦਾ ਢੌਂਗ ਕਰਨ ਵਾਲੇ ਕੇਜਰੀਵਾਲ ਦੀ ਪਾਰਟੀ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆਉਣਾ ਸੁਰੂ ਹੋ ਗਿਆ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਟੋਤੀ ਕਰਕੇ ਦੇਸ਼ ਦੇ ਲੋਕਾਂ ਨੂੰ ਰਾਹਤ ਦਿੱਤੀ, ਪਰ ਗੈਰ ਭਾਜਪਾਈ ਸਰਕਾਰਾਂ ਨੇ ਕੀਮਤਾਂ ਵਧਾ ਕੇ ਲੋਕਾਂ ਦਾ ਜੀਣਾ ਹਰਾਮ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ।

Leave a Comment

Your email address will not be published. Required fields are marked *