ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋ ਇੱਕ ਨਸ਼ਾ ਤਸਕਰ ਪਾਸੋਂ 06 ਕਿੱਲੋਗ੍ਰਾਮ ਹੈਰੋਇਨ ਸਮੇਤ ਵਰਨਾ ਕਾਰ ਨੰਬਰੀ PB – 09 – AN – 9245 ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ।
ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ / ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋ ਪੀ.ਪੀ.ਐਸ ਪੁਲਿਸ ਕਪਤਾਨ , ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ , ਸ਼੍ਰੀ ਹਰਜਿੰਦਰ ਸਿੰਘ ਉਪ – ਪੁਲਿਸ ਕਪਤਾਨ , ਸਬ – ਡਵੀਜਨ ਨਕੋਦਰ ਦੀ ਅਗਵਾਈ ਹੇਠ ਇੰਸਪੈਕਟਰ ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋ ਇੱਕ ਨਸ਼ਾ ਤਸਕਰ ਪਾਸੋਂ 06 ਕਿੱਲੋਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 12-06-2023 ਨੂੰ ਇੰਸਪੈਕਟਰ ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਨਕੋਦਰ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਨਾਕਾਬੰਦੀ ਦੇ ਸਬੰਧ ਵਿੱਚ ਜੀ.ਟੀ ਰੋਡ ਨਕੋਦਰ ਤੋਂ ਕਪੂਰਥਲਾ ਪਿੰਡ ਮੱਲੀਆ ਕਲਾਂ ਸਾਹਮਣੇ ਗੇਟ ਕੰਗ ਸਾਹਿਬ ਰਾਏ ਮੌਜੂਦ ਸੀ ਤਾਂ ਦੌਰਾਨੇ ਚੈਕਿੰਗ ਇੱਕ ਮੋਨਾ ਵਿਅਕਤੀ ਕਾਰ ਨੰਬਰੀ PB – 09 – AN – 9245 ਰੰਗ ਚਿੱਟਾ ਮਾਰਕਾ ਵਰਨਾ ਪਰ ਸਵਾਰ ਹੋ ਕੇ ਨਕੋਦਰ ਵਲੋਂ ਆ ਰਿਹਾ ਸੀ।ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੀ ਕਾਰ ਤੇਜ ਰਫਤਾਰ ਨਾਲ ਲੋਹੇ ਦੇ ਬੈਰੀਗੇਟ ਨੂੰ ਤਹਿਸ ਨਹਿਸ ਕਰਨ ਅਤੇ ਪੁਲਿਸ ਕਰਮਚਾਰੀਆ ਨੂੰ ਮਾਰ ਦੇਣ ਦੀ ਨੀਯਤ ਨਾਲ ਮੋੜੀ।ਜਿਸਤੇ ਪੁਲਿਸ ਪਾਰਟੀ ਨੇ ਬਿਨਾਂ ਕਿਸੇ ਡਰ ਤੋ ਗੱਡੀ ਰੋਕ ਲਈ।ਜਿਸ ਵਿੱਚੋਂ ਇੱਕ ਵਿਅਕਤੀ ਨੇ ਆਪਣੇ ਬੈਗ ਸਮੇਤ ਪੁਲੀ ਤੋਂ ਥੱਲੇ ਛਾਲ ਮਾਰੀ।ਜਿਸਦੇ ਕਾਫੀ ਸੱਟਾਂ ਲੱਗੀਆ।ਜਿਸਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਗਿਆ।ਜਿਸਨੇ ਆਪਣਾ ਨਾਮ ਗੁਜਰਾਲ ਸਿੰਘ ਉਰਫ ਜੋਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਦੱਸਿਆ।ਜਿਸਦੇ ਬੈਗ ਦੀ ਤਲਾਸ਼ੀ ਕਰਨ ਪਰ ਉਸ ਵਿੱਚੋਂ ਮੋਮੀ ਲਿਫਾਫੇ ਵਿੱਚੋਂ 06 ਕਿੱਲੋਗ੍ਰਾਮ ਹੈਰੋਇਨ ਬ੍ਰਾਮਦ ਹੋਈ । ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 51 ਮਿਤੀ 12-06-2023 ਅ / ਧ 21 ( C ) -61-85 NDPS Act , 279,427,307,353,186 IPC ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ । ਦੋਸ਼ੀ ਗੁਜਰਾਲ ਸਿੰਘ ਉਰਫ ਜੋਗਾ ਦੇ ਸੱਟਾਂ ਲੱਗਣ ਕਰਕੇ ਇਸਨੂੰ ਸਿਵਲ ਹਸਪਤਾਲ ਨਕੋਦਰ ਤੋਂ ਮੁਢਲੀ ਸਹਾਇਤਾ ਦਿੱਤੀ ਗਈ।ਦੋਸ਼ੀ ਗੁਜਰਾਲ ਸਿੰਘ ਉਰਫ ਜੋਗਾ ਜੋ ਕਰੀਬ 08 ਸਾਲ ਹੈਰੋਇਨ ਦਾ ਧੰਦਾ ਕਰਦਾ ਹੈ ਅਤੇ ਇਸਦੇ ਖਿਲਾਫ ਪਹਿਲਾਂ ਵੀ ਹੈਰੋਇਨ ਤਸਕਰੀ ਦੇ 03 ਮੁਕੱਦਮੇ ਦਰਜ ਹਨ।ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ।
ਇਥੇ ਇਹ ਵੀ ਜਿਕਰ ਯੋਗ ਗੱਲ ਇਹ ਵੀ ਹੈ ਕਿ ਦੋਸ਼ੀ ਗੁਜਰਾਲ ਸਿੰਘ ਉਰਫ ਜੋਗਾ ਪਾਸੋ ਕੀਤੀ ਮੁੱਢਲੀ ਪੁੱਛਗਿੱਛ ਦੋਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਪਿਤਾ ਜੋਗਿੰਦਰ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਜੋ ਕਿ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ।ਜਿਸ ਦੇ ਖਿਲਾਫ ਡਰੱਗ ਦੇ ਕਈ ਮੁਕੱਦਮੇ ਦਰਜ ਹਨ।ਜੋ ਇਸ ਸਮੇ ਕੇਦਰੀ ਜੇਲ ਕਪੂਰਥਲਾ ਵਿਖੇ ਬੰਦ ਹੈ ।